09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਨਗਰ ਕੌਂਸਲ ਬਨੂੜ ਦੇ ਸਫ਼ਾਈ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ

ਅਜੀਤ ਡੈਸਕ 28-07-2026
ਬਨੂੜ, 27 ਜੁਲਾਈ (ਭੁਪਿੰਦਰ ਸਿੰਘ)-ਬਰਨਾਲਾ ਵਿਖੇ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਫਾਈ ਕਾਮਿਆਂ ਤੇ ਬੀਬੀਆਂ ਦੇ ਪੁਲਿਸ ਵਲੋਂ ਕੀਤੀ ਅੰਨੇਵਾਹ ਲਾਠੀਚਾਰਜ ਦੇ ਰੋਸ ਵਜੋਂ ਨਗਰ ਕੌਂਸਲ ਬਨੂੜ ਦੇ ਸਫਾਈ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਰੋਸ ਪ੍ਰਦਰਸ਼ਨ ਨੂੰ ਉਦੋਂ ਭਾਰੀ ਬਲ ਮਿਲਿਆ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ ਨੇ ਮੌਕੇ ’ਤੇ ਪਹੁੰਚ ਕੇ ਸਫਾਈ ਕਰਮਚਾਰੀਆਂ ਦੇ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਹੋਇਆ ਸਫਾਈ ਕਰਮਚਾਰੀ ਯੂਨੀਅਨ ਬਨੂੜ ਦੇ ਪ੍ਰਧਾਨ ਰੋਹਿਤ ਕੁਮਾਰ, ਰਾਜੇਸ਼ ਕੁਮਾਰ, ਦਲੀਪ ਕੁਮਾਰ, ਰੋਹਿਤ, ਲੱਖੀ ,ਵੀਰ ਚੰਦ, ਦੀਪਕ ਕੁਮਾਰ, ਮੁਕੇਸ਼ ਕੁਮਾਰ ਤੇ ਹੋਰ ਕਰਮਚਾਰੀਆਂ ਨੇ ਕਿਹਾ ਕਿ ਬੀਤੇ ਦਿਨੀ ਆਪਣੀਆਂ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਤੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ਼ਾਰੇ ਤੇ ਪੁਲਿਸ ਪ੍ਰਸ਼ਾਸਨ ਵਲੋਂ ਅੰਨੇਵਾਹ ਲਾਠੀਚਾਰਜ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਫਾਈ ਕਰਮਚਾਰੀਆਂ ਵਲੋਂ ਪਹਿਲਾਂ ਹੀ ਪੱਕੇ ਕਰਨ, ਡੀ. ਏ. ਦੇਣ ਤੇ ਪੈਨਸ਼ਨ ਬਹਾਲ ਕਰਨ ਲਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ, ਪਰ ਸੂਬਾ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਦੀ ਬਜਾਏ ਪੁਲਿਸ ਪ੍ਰਸ਼ਾਸਨ ਵਲੋਂ ਸਫਾਈ ਕਰਮਚਾਰੀਆਂ ਤੇ ਅੰਨੇਵਾਹ ਤਸ਼ੱਦਦ ਕੀਤਾ ਗਿਆ। ਜਿਸ ਦੇ ਰੋਜ ਵਜੋ ਅੱਜ ਅਣਮਿੱਥੇ ਸਮੇਂ ਲਈ ਨਗਰ ਕੌਂਸਲ ਬਨੂੜ ਤੇ ਦਫਤਰ ਵਿਖੇ ਧਰਨਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਨੇ 30 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਦਿੰਦਿਆਂ ਇਸ ਦਿਨ ਸ਼ਹਿਰ ’ਚ ਰੋਸ ਮਾਰਚ ਕਰਕੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਜਾਵੇਗਾ।
ਪਿਛਲੀ ਖ਼ਬਰ ਭਾਜਪਾ ਆਗੂ ਭੱਲਾ ਨੇ ਕੀਤੀ ਸਫ਼ਾਈ ਸੇਵਕਾਂ ’ਤੇ ਹੋਏ ਤਸ਼ੱਦਦ ਦੀ ਨਿਖੇਧੀ ਅਗਲੀ ਖ਼ਬਰ ‘ਨਟਾਸ ਦੀ ਗੁਲਦਸਤਾ ਜਾਗ੍ਰਿਤੀ ਥੀਏਟਰ ਮੁਹਿੰਮ ਦਾ ਗਾਂਧੀ ਨਗਰ ਹਾਈ ਸਕੂਲ ’ਚ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।