12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅੱਜ ਸਨੌਰ ਆਉਣਗੇ

ਅਜੀਤ ਡੈਸਕ 29-07-2026
ਭੁੱਨਰਹੇੜੀ/ਦੇਵੀਗੜ੍ਹ, 28 ਜੁਲਾਈ (ਧਨਵੰਤ ਸਿੰਘ, ਰਾਜਿੰਦਰ ਸਿੰਘ ਮੌਜੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਹਲਕਾ ਸਨੌਰ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ (ਜਲ ਸਰੋਤ, ਭੂਮੀ ਤੇ ਪਾਣੀ ਸੰਭਾਲ ਵਿਭਾਗ) ਹਲਕਾ ਸਨੌਰ ਦੇ ਦੌਰੇ ’ਤੇ ਪਹੁੰਚ ਰਹੇ ਹਨ, ਜਿਸ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ ਫੈਲ ਗਈ। ਇਸ ਸੰਬੰਧੀ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਮੰਤਰੀ ਜੀ ਦੀ ਆਮਦ ਦੌਰਾਨ ਹਲਕੇ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ। ਇਸ ਦੇ ਨਾਲ ਹੀ ਵੱਖ-ਵੱਖ ਪਿੰਡਾਂ ਵਿਚ ਹੋਰ ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਲਈ ਸਰਪੰਚਾਂ ਨੂੰ ਚੈੱਕ ਵੀ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਹਲਕਾ ਸਨੌਰ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ। ਰਣਜੋਧ ਸਿੰਘ ਹਡਾਣਾ ਨੇ ਹੋਰ ਦੱਸਿਆ ਕਿ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਸਵਾਗਤ ਲਈ 29 ਜੁਲਾਈ ਨੂੰ ਦੁਪਹਿਰ 1 ਵਜੇ ਪਿੰਡ ਹਡਾਣਾ (ਨੇੜੇ ਮੈਰਿਜ ਪੈਲੇਸ) ਵਿਖੇ ਇਕ ਵਿਸ਼ਾਲ ਤੇ ਭਰਵਾਂ ਸਮਾਗਮ ਉਲੀਕਿਆ ਗਿਆ ਹੈ।
ਪਿਛਲੀ ਖ਼ਬਰ ਭੈਣ-ਭਰਾ ਦੀ ਕੁੱਟਮਾਰ ਦੇ ਮਾਮਲੇ ’ਚ 3 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 15 ਲੱਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।