ਪਟਿਆਲਾ, 28 ਜੁਲਾਈ (ਗੁਰਵਿੰਦਰ ਸਿੰਘ ਔਲਖ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ’ਚ ਬਸਪਾ ਜ਼ਿਲ੍ਹਾ ਪਟਿਆਲਾ ਇਕਾਈ ਵਲੋਂ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਨਾਲ ਹੋਏ ਕਥਿਤ ਤਸੱਦਦ ਦੇ ਮਾਮਲੇ ਨੂੰ ਲੈ ਕੇ ਰਾਜਪਾਲ ਪੰਜਾਬ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ। ਪਾਰਟੀ ਆਗੂਆਂ ਨੇ ਦੋਸ਼ ਲਗਾਇਆ ਕਿ ਪੁਲਿਸ ਵਲੋਂ ਸਫਾਈ ਕਰਮਚਾਰੀਆਂ ਨਾਲ ਸਖ਼ਤੀ ਕੀਤੀ ਗਈ, ਜਿਸ ਨਾਲ ਕੁਝ ਮਹਿਲਾਵਾਂ ਜ਼ਖ਼ਮੀ ਹੋ ਗਈਆਂ। ਉਨ੍ਹਾਂ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸ ਮਾਮਲੇ ਸੰਬੰਧੀ ਬਸਪਾ ਦੇ ਪੰਜਾਬ ਮੀਤ ਪ੍ਰਧਾਨ ਬਲਦੇਵ ਸਿੰਘ ਮਹਿਰਾ, ਜਨਰਲ ਸਕੱਤਰ ਜੋਗਾ ਸਿੰਘ ਪਨੌਦੀਆਂ, ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਟਿੱਬੀ ਤੇ ਹੋਰ ਆਗੂਆਂ ਦੀ ਅਗਵਾਈ ਵਿਚ ਡਿਊਟੀ ਮੈਜਿਸਟ੍ਰੇਟ ਨੂੰ ਮੰਗ-ਪੱਤਰ ਸੌਂਪਿਆ ਗਿਆ। ਮੰਗ ਪੱਤਰ ਵਿਚ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਤੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ ਗਈ।