08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਕੰਬੋਜ ਮਹਾਂਸਭਾ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਵੱਖ-ਵੱਖ ਡਾਕਟਰੀ ਟੀਮਾਂ ਵਲੋਂ ਅੱਖਾਂ, ਦੰਦਾਂ, ਕੈਂਸਰ ਜਾਂਚ ਅਤੇ ਖੂਨਦਾਨ ਕੈਂਪ ਲਗਾਏ

ਅਜੀਤ ਡੈਸਕ 30-07-2026
ਦੇਵੀਗੜ੍ਹ, 29 ਜੁਲਾਈ (ਰਾਜਿੰਦਰ ਸਿੰਘ ਮੌਜੀ)-ਕੰਬੋਜ ਮਹਾਸਭਾ ਬਲਾਕ ਭੁੰਨਰਹੇੜੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਹਾਨ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਡਾਕਟਰੀ ਟੀਮਾਂ ਵਲੋਂ ਅੱਖਾਂ ਦੀ ਜਾਂਚ, ਦੰਦਾਂ ਦਾ ਕੈਂਪ, ਖੂਨਦਾਨ ਕੈਂਪ ਅਤੇ ਵਰਲਡ ਕੈਂਸਰ ਕੇਅਰ ਦੀ ਟੀਮ ਵੱਲੋਂ ਮਾਲਵਾ ਫਰੀ ਮੈਗਾ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਟੈਸਟ ਕਰਨ ਉਪਰੰਤ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਹ ਕੈਂਪ ਡਾ. ਕੁਲਵੰਤ ਸਿੰਘ ਧਾਲੀਵਾਲ, ਗਲੋਬਲ ਅੰਬੈਸਡਰ ਆਫ ਵਰਲਡ ਕੈਂਸਰ ਕੇਅਰ ਦੀ ਟੀਮ ਵੱਲੋਂ ਭੁਪਿੰਦਰ ਸਿੰਘ, ਪ੍ਰਧਾਨ ਗਲੋਬਲ ਕੰਬੋਜ ਔਰਗਨਾਈਜ਼ੇਸ਼ਨ ਪੰਜਾਬ ਦੀ ਰਹਿਨੁਮਾਈ ਹੇਠ ਲਗਾਇਆ ਗਿਆ।ਇਸ ਮੌਕੇ ਦੰਦਾਂ ਦੇ ਮਾਹਿਰ ਡਾਕਟਰਾਂ ਵੱਲੋਂ ਫਰੀ ਜਾਂਚ ਕੀਤੀ ਗਈ ਅਤੇ ਲੋਕ ਸੇਵਾ ਮੰਚ ਦੇਵੀਗੜ੍ਹ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਵਿਚ ਲੋਕਾਂ ਵੱਲੋਂ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਇਸ ਮੌਕੇ ਕੰਬੋਜ ਮਹਾਸਭਾ ਦੇ ਪ੍ਰਧਾਨ ਸੁਵਿੰਦਰ ਸਿੰਘ ਧੰਜੂ ਨੇ ਕਿਹਾ ਕਿ 31 ਜੁਲਾਈ ਨੂੰ ਮਹਾਨ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਹਰ ਸਾਲ ਪੂਰੇ ਦੇਸ਼ ਵਿਚ ਸ਼ਰਧਾ, ਸਤਿਕਾਰ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਊਧਮ ਸਿੰਘ ਦਾ ਜਨਮ 26 ਦਸੰਬਰ 1899 ਨੂੰ ਸੁਨਾਮ (ਜ਼ਿਲ੍ਹਾ ਸੰਗਰੂਰ) ਵਿਚ ਹੋਇਆ ਸੀ। 13 ਅਪ੍ਰੈਲ 1919 ਨੂੰ ਜਲ੍ਹਿਆਂਵਾਲਾ ਬਾਗ਼ ਦੇ ਖੂਨੀ ਸਾਕੇ ਨੇ ਉਨ੍ਹਾਂ ਦੇ ਮਨ ‘ਤੇ ਡੂੰਘਾ ਅਸਰ ਛੱਡਿਆ। ਇਸ ਨਿਰਦਈ ਕਤਲੇਆਮ ਦਾ ਬਦਲਾ ਲੈਂਦਿਆਂ ਉਨ੍ਹਾਂ ਨੇ 13 ਮਾਰਚ 1940 ਨੂੰ ਲੰਡਨ ਦੇ ਮਾਈਕਲ ਓ’ਡਵਾਇਰ ਨੂੰ ਗੋਲੀ ਮਾਰ ਦਿੱਤੀ। ਜਿਨ੍ਹਾਂ ਨੂੰ 31 ਜੁਲਾਈ 1940 ਨੂੰ ਲੰਡਨ ਵਿਖੇ ਫਾਂਸੀ ਦੇ ਕੇ ਸ਼ਹੀਦ ਕੀਤਾ ਗਿਆ। ਇਸ ਮੌਕੇ ਹਲਕਾ ਸਨੌਰ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ, ਬੀਜੇਪੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਦੀ ਸਮੁੱਚੀ ਟੀਮ ਅਤੇ ਕਾਂਗਰਸ ਪਾਰਟੀ ਦੀ ਟੀਮ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਕਾਂਗਰਸੀ ਆਗੂਆਂ ਵਿਚ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਹਰਿੰਦਰਪਾਲ ਸਿੰਘ ਹੈਰੀਮਾਨ ,ਸਾਬਕਾ ਵਿਧਾਇਕ ਰਜਿੰਦਰ ਸਿੰਘ ਸਮਾਣਾ, ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਜੋਗਿੰਦਰ ਸਿੰਘ ਕਾਕੜਾ, ਮਹਿਕ ਸਿੰਘ ਗਰੇਵਾਲ, ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ, ਜਰਨੈਲ ਸਿੰਘ ਕਰਤਾਰਪੁਰ ਅਤੇ ਇੰਦਰਜੀਤ ਸਿੰਘ ਸੰਧੂ ਵਾਈਸ ਚੇਅਰਮੈਨ ਆਦਿ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਗਲੋਬਲ ਔਰਗਨਾਈਜ਼ੇਸ਼ਨ ਪੰਜਾਬ ਕੰਬੋਜ ਮਹਾਸਭਾ ਦੇ ਪ੍ਰਧਾਨ ਭੁਪਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸਾਨੂੰ ਇਹਨਾਂ ਦੇ ਪਾਏ ਪੂਰਨਿਆਂ ਅਤੇ ਦਰਸਾਏ ਮਾਰਗ ‘ਤੇ ਚੱਲਣ ਦੀ ਲੋੜ ਹੈ। ਇਸ ਮੌਕੇ ਜੀਤ ਸਿੰਘ ਮੀਰਾਪੁਰ, ਰਾਜਵਿੰਦਰ ਸਿੰਘ ਹਡਾਣਾ, ਡਾ. ਜਗਜੀਤ ਸਿੰਘ ਧੂਰੀ (ਡਾਇਰੈਕਟਰ ਪੰਜਾਬ ਵਰਲਡ ਕੈਂਸਰ ਕੇਅਰ), ਜਸਵਿੰਦਰ ਸਿੰਘ ਰਾਣਾ ਪ੍ਰਧਾਨ ਆੜਤੀ ਐਸੋਸੀਏਸ਼ਨ ਪੰਜਾਬ, ਭੁਪਿੰਦਰ ਸਿੰਘ ਪਟਵਾਰੀ ਰਾਮਗੜ੍ਹ, ਗੁਰਮੇਲ ਸਿੰਘ ਫਰੀਦਪੁਰ, ਬਿਕਰਮ ਸਿੰਘ ਫਰੀਦਪੁਰ, ਡਾ. ਗੁਰਮੀਤ ਸਿੰਘ ਬਿੱਟੂ, ਦਵਿੰਦਰ ਸਿੰਘ ਮਾੜੂ (ਜਨਰਲ ਸਕੱਤਰ), ਗੁਰਭੇਜ ਸਿੰਘ ਆੜਤੀ , ਮਾਸਟਰ ਗੁਰਮੇਜ ਸਿੰਘ (ਸਾਬਕਾ ਅੱਡਾ ਪ੍ਰਧਾਨ ਭੁੰਨਰਹੇੜੀ), ਮੇਜਰ ਸਿੰਘ ਭੁੰਨਰਹੇੜੀ ਅਤੇ ਹੋਰ ਵੀ ਬਹੁਤ ਸਾਰੇ ਕੰਬੋਜ ਮਹਾਸਭਾ ਦੇ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਯੁਵਕ ਭਲਾਈ ਵਿਭਾਗ ਵਲੋਂ ਸੰਗੀਤਕ ਸ਼ਾਮ ਕਰਵਾਈ ਅਗਲੀ ਖ਼ਬਰ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਦਰਬਾਰ ਸਾਹਿਬ ਦੇ ਨਵੀਕਰਨ ਮੌਕੇ ਧਾਰਮਿਕ ਸਮਾਗਮ ਕਰਵਾਇਆ ਸੰਤ ਬਾਬਾ ਭੁਪਿੰਦਰ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।