08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਹਾਇਕ ਕਮਿਸ਼ਨਰ ਦੀ ਅਗਵਾਈ ਹੇਠ ਟਰੇਡ ਕਮਿਸ਼ਨ ਦੀ ਮੀਟਿੰਗ

ਅਜੀਤ ਡੈਸਕ 30-07-2026
ਪਟਿਆਲਾ, 29 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਪਟਿਆਲਾ ਦੇ ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਦੀ ਅਗਵਾਈ ਹੇਠ ਟਰੇਡ ਕਮਿਸ਼ਨ ਦੀ ਮੀਟਿੰਗ ਕਰਵਾਈ ਗਈ। ਇਸ ਦੌਰਾਨ ਵਪਾਰੀਆਂ ਵਲੋਂ ਉਠਾਏ ਗਏ ਵੱਖ-ਵੱਖ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਕਈ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਸਹਾਇਕ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪ੍ਰਾਪਤ ਸ਼ਿਕਾਇਤਾਂ ਵਿਚੋਂ 368 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ 10 ਸ਼ਿਕਾਇਤਾਂ ਖੁਲ੍ਹੀਆਂ ਮੰਨੀਆਂ ਗਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਸ਼ਿਕਾਇਤਾਂ ਦਾ ਵੀ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਟ੍ਰੇਡਰਜ਼ ਕਮਿਸ਼ਨ, ਪਟਿਆਲਾ ਦੇ ਜ਼ਿਲ੍ਹਾ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਨੇ ਦੱਸਿਆ ਕਿ ਵਪਾਰੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਆਉਣ ਵਾਲੇ ਕੁਝ ਦਿਨਾਂ ਵਿਚ ਹੈਰੀਟੇਜ ਸਟਰੀਟ ਵਾਲੀ ਸੜਕ ਦਾ ਸਮਾਣੀਆ ਗੇਟ ਤੋਂ ਮਹਾਂਵੀਰ ਮੰਦਰ ਤੱਕ ਅਤੇ ਬਰਤਨ ਬਾਜ਼ਾਰ ਤੋਂ ਮੰਡੀ ਵਾਲੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਵਪਾਰੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਹੱਲ ਹੋਵੇਗਾ। ਮੀਟਿੰਗ ਵਿਚ ਸੰਜੀਵ ਗੁਪਤਾ, ਗੁਰਪ੍ਰੀਤ ਸਿੰਘ ਧਮੌਲੀ, ਟਰੇਡ ਕਮਿਸ਼ਨ ਦੇ ਮੈਂਬਰ ਤੇ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਗੁ: ਸਾਹਿਬ ਮੂੰਡਖੇੜਾ ਵਿਖੇ ਦੋ ਦਿਨਾਂ ਸਾਲਾਨਾ ਗੁਰਮਤਿ ਸਮਾਗਮ ਸਮਾਪਤ ਗੁਰਸਿੱਖ ਨੂੰ ਦਰ ਦਰ ’ਤੇ ਭਟਕਣਾ ਛੱਡ ਕੇ ਸ਼ਬਦ... ਅਗਲੀ ਖ਼ਬਰ ਪ੍ਰਸਿੱਧ ਮੰਦਰ ਮਾਤਾ ਕਾਲੀ ਦੇਵੀ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਸੌਂਦ ਮੰਦਰ ਦੇ ਨਵ-ਨਿਰਮਾਣ ਕਾਰਜਾਂ ਦਾ ਕੈਬਨਿਟ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।