02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਆਲ ਇੰਡੀਆ ਕੰਬਾਈਨ ਐਸੋਸੀਏਸ਼ਨ ਦੇ ਨਵੇਂ ਬਣੇ ਪ੍ਰਧਾਨ ਚਰਨ ਸਿੰਘ ਰਲਹਨ ਦਾ ਸਨਮਾਨ

ਨਾਭਾ, 1 ਅਗਸਤ (ਜਗਨਾਰ ਸਿੰਘ ਦੁਲੱਦੀ)-ਆਲ ਇੰਡੀਆ ਕੰਬਾਈਨ ਐਸੋਸੀਏਸ਼ਨ ਦੇ ਨਵੇਂ ਬਣੇ ਪ੍ਰਧਾਨ ਚਰਨ ਸਿੰਘ ਰਲਹਨ ਐਮ. ਡੀ.

ਅਜੀਤ ਡੈਸਕ 02-08-2026
ਨਾਭਾ, 1 ਅਗਸਤ (ਜਗਨਾਰ ਸਿੰਘ ਦੁਲੱਦੀ)-ਆਲ ਇੰਡੀਆ ਕੰਬਾਈਨ ਐਸੋਸੀਏਸ਼ਨ ਦੇ ਨਵੇਂ ਬਣੇ ਪ੍ਰਧਾਨ ਚਰਨ ਸਿੰਘ ਰਲਹਨ ਐਮ. ਡੀ. ਮਲਕੀਤ ਕੰਬਾਈਨ ਦਾ ਸਥਾਨਕ ਦੁਲੱਦੀ ਗੇਟ ਸਥਿਤ ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਨ ਗੁਪਤਾ ਦੀ ਅਗਵਾਈ ਹੇਠ ਵਿਸ਼ੇਸ਼ ਤੌਰ ’ਤੇ ਸਨਮਾਨ ਕਰਵਾਇਆ। ਐਮ. ਡੀ. ਚਰਨ ਸਿੰਘ ਰਲਹਨ ਨੂੰ ਸਨਮਾਨਿਤ ਕਰਨ ਮੌਕੇ ਵਪਾਰ ਮੰਡਲ ਨਾਭਾ ਦੇ ਪ੍ਰਧਾਨ ਸੋਮਨਾਥ ਢੱਲ, ਸੁਭਾਸ਼ ਸਹਿਗਲ ਤੇ ਪਾਖਰ ਸਿੰਘ ਸਹੌਲੀ ਆਦਿ ਵੀ ਮੌਜੂਦ ਸਨ। ਪ੍ਰਧਾਨ ਅਮਨ ਗੁਪਤਾ ਵਲੋਂ ਨਵ ਨਿਯੁਕਤ ਪ੍ਰਧਾਨ ਚਰਨ ਸਿੰਘ ਰਲਹਨ ਨੂੰ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੰਦੇ ਹੋਏ ਕਿਹਾ ਗਿਆ ਕਿ ਪ੍ਰਧਾਨ ਚਰਨ ਸਿੰਘ ਰਲਹਨ ਇਕ ਸੁਲਝੇ ਹੋਏ ਮਿਹਨਤੀ ਤੇ ਦੂਰਅੰਦੇਸ਼ੀ ਸੋਚ ਵਾਲੇ ਇਨਸਾਨ ਹਨ, ਜਿਨ੍ਹਾਂ ਨੂੰ ਉਦਯੋਗ ਨਾਲ ਜੁੜੇ ਲੋਕਾਂ ਦੀ ਨੁਮਾਇੰਦਗੀ ਕਰਨ ਦੀ ਵੱਡੀ ਜ਼ਿੰਮੇਵਾਰੀ ਮਿਲੀ ਹੈ। ਉਪਰੰਤ ਨਵ ਨਿਯੁਕਤ ਪ੍ਰਧਾਨ ਚਰਨ ਸਿੰਘ ਰਲਹਨ ਨੇ ਕਿਹਾ ਕਿ ਉਹ ਗਊਸ਼ਾਲਾ ਪ੍ਰਬੰਧਕ ਕਮੇਟੀ ਤੇ ਵਪਾਰ ਮੰਡਲ ਵਲੋਂ ਦਿੱਤੇ ਗਏ ਸਤਿਕਾਰ ਨੂੰ ਹਮੇਸ਼ਾ ਯਾਦ ਰੱਖਣਗੇ ਅਤੇ ਐਸੋਸੀਏਸ਼ਨ ਦੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਯਤਨ ਕਰਨਗੇ।
ਪਿਛਲੀ ਖ਼ਬਰ ਯੂਥ ਕਾਂਗਰਸ ਸਮਾਣਾ ਦੇ ਸਾਬਕਾ ਪ੍ਰਧਾਨ ਮਨੂੰ ਸ਼ਰਮਾ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ ਅਗਲੀ ਖ਼ਬਰ ਸੀ.ਐਚ.ਸੀ. ਮਾਡਲ ਟਾਊਨ ਵਿਖੇ ਜਾਗਰੂਕਤਾ ਪ੍ਰੋਗਰਾਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।