ਪਲਵਿੰਦਰ ਹਰਿਆਊ ਵਲੋਂ ਕਾਂਗਰਸ ’ਚ ਸ਼ਮੂਲੀਅਤ ਕਰਨ ’ਤੇ ਟਿਕਟ ਲੈਣ ਵਾਲਿਆਂ ਦੀ ਕਤਾਰ ’ਚ ਹੋਇਆ ਵਾਧਾ
ਪਾਤੜਾਂ, 1 ਅਗਸਤ (ਜਗਦੀਸ਼ ਸਿੰਘ ਕੰਬੋਜ)-ਆਮ ਆਦਮੀ ਪਾਰਟੀ ਦੀ ਟਿਕਟ ’ਤੇ 2017 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੀ ਬੀਬੀ ਪਲਵਿੰਦਰ ਕੌਰ ਹਰਿਆਊ ਨੇ ਕਾਂਗਰਸ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਰਸਮੀ ਤੌਰ ’ਤੇ ਸ਼ਮੂਲੀਅਤ ਕਰ ਲਏ ਜਾਣ ਮਗਰੋਂ ਹਲਕਾ ਸ਼ੁਤਰਾਣਾਂ ਦੇ ਲੋਕਾਂ ਵਿਚ ਚਰਚਾ ਛੇੜ ਦਿੱਤੀ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਦ੍ਰਿਸ਼ ਤੋਂ ਲਾਂਭੇ ਰਹੇ ਬੀਬੀ ਪਲਵਿੰਦਰ ਕੌਰ ਹਰਿਆਊ ਨੇ ਆਗੰਮੀ ਵਿਧਾਨ ਸਭਾ ਚੋਣਾਂ ਲਈ ਹਲਕਾ ਸ਼ੁਤਰਾਣਾ ਵਿਚ ਸ਼ੁਰੂ ਹੋਈਆਂ ਚੋਣ ਸਰਗਰਮੀਆਂ ਦੌਰਾਨ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਬੀਬੀ ਪਲਵਿੰਦਰ ਕੌਰ ਹਰਿਆਊ ਦੀਆਂ ਸਰਗਰਮੀਆਂ ਤੇਜ਼ੀ ਨਾਲ ਚੱਲ ਰਹੀਆਂ ਸਨ ਤੇ ਉਹ ਪਿਛਲੇ ਕਾਫੀ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਹਾਸਿਲ ਕਰਨ ਲਈ ਚਾਰਾਜੋਈ ਕਰ ਰਹੇ ਸਨ ਪਰ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਤੇ ਉਨ੍ਹਾਂ ਦੇ ਪਤੀ ਡੀ.
ਪਾਤੜਾਂ, 1 ਅਗਸਤ (ਜਗਦੀਸ਼ ਸਿੰਘ ਕੰਬੋਜ)-ਆਮ ਆਦਮੀ ਪਾਰਟੀ ਦੀ ਟਿਕਟ ’ਤੇ 2017 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੀ ਬੀਬੀ ਪਲਵਿੰਦਰ ਕੌਰ ਹਰਿਆਊ ਨੇ ਕਾਂਗਰਸ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਰਸਮੀ ਤੌਰ ’ਤੇ ਸ਼ਮੂਲੀਅਤ ਕਰ ਲਏ ਜਾਣ ਮਗਰੋਂ ਹਲਕਾ ਸ਼ੁਤਰਾਣਾਂ ਦੇ ਲੋਕਾਂ ਵਿਚ ਚਰਚਾ ਛੇੜ ਦਿੱਤੀ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਦ੍ਰਿਸ਼ ਤੋਂ ਲਾਂਭੇ ਰਹੇ ਬੀਬੀ ਪਲਵਿੰਦਰ ਕੌਰ ਹਰਿਆਊ ਨੇ ਆਗੰਮੀ ਵਿਧਾਨ ਸਭਾ ਚੋਣਾਂ ਲਈ ਹਲਕਾ ਸ਼ੁਤਰਾਣਾ ਵਿਚ ਸ਼ੁਰੂ ਹੋਈਆਂ ਚੋਣ ਸਰਗਰਮੀਆਂ ਦੌਰਾਨ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਬੀਬੀ ਪਲਵਿੰਦਰ ਕੌਰ ਹਰਿਆਊ ਦੀਆਂ ਸਰਗਰਮੀਆਂ ਤੇਜ਼ੀ ਨਾਲ ਚੱਲ ਰਹੀਆਂ ਸਨ ਤੇ ਉਹ ਪਿਛਲੇ ਕਾਫੀ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਹਾਸਿਲ ਕਰਨ ਲਈ ਚਾਰਾਜੋਈ ਕਰ ਰਹੇ ਸਨ ਪਰ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਤੇ ਉਨ੍ਹਾਂ ਦੇ ਪਤੀ ਡੀ. ਟੀ. ਓ. ਕਰਨ ਸਿੰਘ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਮਗਰੋਂ ਬਣੇ ਸਿਆਸੀ ਸਮੀਕਰਨਾਂ ਦੌਰਾਨ ‘ਆਪ’ ਤੋਂ ਟਿਕਟ ਮਿਲਣ ਦੀ ਆਸ ਲਾਹ ਚੁੱਕੀ ਬੀਬੀ ਪਲਵਿੰਦਰ ਕੌਰ ਹਰਿਆਊ ਵਲੋਂ ਕਾਂਗਰਸ ਪਾਰਟੀ ਵਿਚ ਕੀਤੀ ਸ਼ਮੂਲੀਅਤ ਨੇ ਕਾਂਗਰਸੀ ਟਿਕਟ ਦੇ ਚਾਹਵਾਨਾਂ ਦੀ ਕਤਾਰ ਵਿਚ ਵਾਧਾ ਕਰ ਦਿੱਤਾ ਹੈ। ਇਸ ਹਲਕੇ ਤੋਂ 2022 ’ ਚ ਕਾਂਗਰਸ ਵਲੋਂ ਚੋਣ ਲੜ ਚੁੱਕੇ ਦਰਬਾਰਾ ਸਿੰਘ ਬੰਨਵਾਲਾ, ਜਤਿੰਦਰ ਸਿੰਘ ਮੱਟੂ, ਸਾਬਕਾ ਤਹਿਸੀਲਦਾਰ ਦਰਸ਼ਨ ਸਿੰਘ ਸਿੱਧੂ, ਨਛੱਤਰ ਸਿੰਘ ਅਰਾਈਮਾਜਰਾ, ਅਮਰਜੀਤ ਸਿੰਘ ਘੱਗਾ, ਕੁਲਵਿੰਦਰ ਸਿੰਘ ਗਲੋਲੀ ਸਮੇਤ ਹੋਰ ਵੀ ਕੁਝ ਆਗੂ ਟਿਕਟ ਲੈਣ ਲਈ ਜ਼ੋਰ ਅਜਮਾਈ ਕਰ ਰਹੇ ਹਨ।