02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਕਾਂਗਥਲਾ ਵਿਚ ਦਸਤਾਰ ਸਿਖਲਾਈ ਕੈਂਪ ਸਫਲਤਾਪੂਰਵਕ ਸੰਪੰਨ, ਬੱਚਿਆਂ ਨੇ ਦਸਤਾਰ ਮੁਕਾਬਲਿਆਂ ਰਾਹੀਂ ਦਿਖਾਇਆ ਹੁਨਰ

ਖਨੌਰੀ, 1 ਅਗਸਤ (ਬਲਵਿੰਦਰ ਸਿੰਘ ਥਿੰਦ) - ਪਿੰਡ ਕਾਂਗਥਲਾ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਗਾਇਆ ਗਿਆ ਅੱਠ ਰੋਜ਼ਾ ਦਸਤਾਰ ਸਿਖਲਾਈ ਕੈਂਪ ਸਫਲਤਾਪੂਰਵਕ ਸੰਪੰਨ ਹੋ ਗਿਆ। ਕੈਂਪ ਦਾ ਮੁੱਖ ਉਦੇਸ਼ ਬੱਚਿਆਂ ਅਤੇ ਨੌਜਵਾਨਾਂ ਨੂੰ ਦਸਤਾਰ ਸਜਾਉਣ ਦੀ ਕਲਾ ਸਿਖਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖੀ ਦੀਆਂ ਰਵਾਇਤਾਂ, ਗੁਰਸਿੱਖ ਜੀਵਨ, ਧਾਰਮਿਕ ਮਰਿਆਦਾ ਅਤੇ ਸਿੱਖ ਵਿਰਾਸਤ ਨਾਲ ਜੋੜਨਾ ਸੀ।

ਅਜੀਤ ਡੈਸਕ 02-08-2026
ਖਨੌਰੀ, 1 ਅਗਸਤ (ਬਲਵਿੰਦਰ ਸਿੰਘ ਥਿੰਦ) - ਪਿੰਡ ਕਾਂਗਥਲਾ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਗਾਇਆ ਗਿਆ ਅੱਠ ਰੋਜ਼ਾ ਦਸਤਾਰ ਸਿਖਲਾਈ ਕੈਂਪ ਸਫਲਤਾਪੂਰਵਕ ਸੰਪੰਨ ਹੋ ਗਿਆ। ਕੈਂਪ ਦਾ ਮੁੱਖ ਉਦੇਸ਼ ਬੱਚਿਆਂ ਅਤੇ ਨੌਜਵਾਨਾਂ ਨੂੰ ਦਸਤਾਰ ਸਜਾਉਣ ਦੀ ਕਲਾ ਸਿਖਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖੀ ਦੀਆਂ ਰਵਾਇਤਾਂ, ਗੁਰਸਿੱਖ ਜੀਵਨ, ਧਾਰਮਿਕ ਮਰਿਆਦਾ ਅਤੇ ਸਿੱਖ ਵਿਰਾਸਤ ਨਾਲ ਜੋੜਨਾ ਸੀ। ਕੈਂਪ ਦੌਰਾਨ ਪਿੰਡ ਦੇ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਤਜਰਬੇਕਾਰ ਦਸਤਾਰ ਕੋਚ ਹਰਪ੍ਰੀਤ ਸਿੰਘ ਹੈਪੀ ਚੋਪੜਾ ਅਤੇ ਗੁਰਧਿਆਨ ਸਿੰਘ ਦੀ ਰਹਿਨੁਮਾਈ ਹੇਠ ਵੱਖ-ਵੱਖ ਅੰਦਾਜ਼ਾਂ ਵਿੱਚ ਦਸਤਾਰ ਸਜਾਉਣ ਦੀ ਸਿਖਲਾਈ ਪ੍ਰਾਪਤ ਕੀਤੀ। ਸਿਖਲਾਈ ਦੇ ਨਾਲ-ਨਾਲ ਬੱਚਿਆਂ ਨੂੰ ਸਿੱਖ ਇਤਿਹਾਸ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖ ਪਹਿਚਾਣ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਗਿਆ। ਕੈਂਪ ਦੀ ਸਮਾਪਤੀ ਮੌਕੇ ਦਸਤਾਰ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੇ ਆਪਣੇ ਸਿੱਖੇ ਹੋਏ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਮਨ ਮੋਹ ਲਿਆ। ਮੁਕਾਬਲਿਆਂ ਵਿੱਚ ਮਨਿੰਦਰ ਸਿੰਘ ਨੇ ਪਹਿਲਾ, ਅਰਪਨਜੋਤ ਸਿੰਘ ਨੇ ਦੂਜਾ ਅਤੇ ਗਰਨੂਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਜੇਤੂ ਬੱਚਿਆਂ ਨੂੰ ਸਿਰੋਪਾਓ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਕੈਂਪ ਵਿੱਚ ਭਾਗ ਲੈਣ ਵਾਲੇ ਹਰ ਬੱਚੇ ਨੂੰ ਵੀ ਮੈਡਲ ਭੇਂਟ ਕਰਕੇ ਉਸ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ, ਤਾਂ ਜੋ ਉਹ ਭਵਿੱਖ ਵਿੱਚ ਵੀ ਧਾਰਮਿਕ, ਸੱਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਹੋਣ। ਇਸ ਮੌਕੇ ਸਰਪੰਚ ਪ੍ਰੀਤਪਾਲ ਸਿੰਘ , ਅਮਰੀਕ ਸਿੰਘ, ਗੁਰਪ੍ਰੀਤ ਸਿੰਘ ਸਮੇਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਪਿੰਡ ਦੇ ਪਤਵੰਤੇ ਵਿਅਕਤੀ, ਸੇਵਾਦਾਰ ਅਤੇ ਵੱਡੀ ਗਿਣਤੀ ਵਿੱਚ ਮਾਪੇ ਤੇ ਸੰਗਤ ਹਾਜ਼ਰ ਸਨ।
ਪਿਛਲੀ ਖ਼ਬਰ ਰੋਟਰੀ ਕਲੱਬ ਸਮਾਣਾ ਸਿਟੀ ਵਲੋਂ ਸਤੀ ਮੰਦਰ ਬਿਰਧ ਆਸ਼ਰਮ ਅਤੇ ਸਕੂਲ ’ਚ ਭੋਜਨ ਅਤੇ ਸਟੇਸ਼ਨਰੀ ਵੰਡ ਸੇਵਾ ਪ੍ਰਾਜੈਕਟ ਸਮਾਪਤ ਅਗਲੀ ਖ਼ਬਰ ਪਲੇਅ ਵੇਜ਼ ਸਕੂਲ ਦੀ ਤਾਈਕਵਾਡੋਂ ਖਿਡਾਰਣ ਅਵਨੀਤ ਕੌਰ ਨੇ ਮਲੇਸ਼ੀਆ ’ਚ ਜਿੱਤਿਆ ਸੋਨ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।