02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸਨੌਰ ਦੌਰੇ ਦੌਰਾਨ ਨਾਇਬ ਸਿੰਘ ਸੈਣੀ ਨੇ ਭਾਜਪਾ ਆਗੂ ਢੋਟ ਦੇ ਘਰ ਪਹੁੰਚ ਕੇ ਕੀਤੀ ਮੁਲਾਕਾਤ

ਸਨੌਰ, 1 ਅਗਸਤ (ਸੋਖਲ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਨੌਰ ਦੌਰੇ ਦੌਰਾਨ ਭਾਜਪਾ ਦੇ ਨੌਜਵਾਨ ਆਗੂ ਅਮਨਦੀਪ ਸਿੰਘ ਢੋਟ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਅਮਨਦੀਪ ਸਿੰਘ ਢੋਟ ਨੇ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨਾਲ ਹਲਕਾ ਸਨੌਰ ਦੇ ਵਿਕਾਸ, ਲੋਕਾਂ ਦੀਆਂ ਮੁੱਖ ਸਮੱਸਿਆਵਾਂ ਤੇ ਭਵਿੱਖ ਦੀਆਂ ਯੋਜਨਾਵਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 02-08-2026
ਸਨੌਰ, 1 ਅਗਸਤ (ਸੋਖਲ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਨੌਰ ਦੌਰੇ ਦੌਰਾਨ ਭਾਜਪਾ ਦੇ ਨੌਜਵਾਨ ਆਗੂ ਅਮਨਦੀਪ ਸਿੰਘ ਢੋਟ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਅਮਨਦੀਪ ਸਿੰਘ ਢੋਟ ਨੇ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨਾਲ ਹਲਕਾ ਸਨੌਰ ਦੇ ਵਿਕਾਸ, ਲੋਕਾਂ ਦੀਆਂ ਮੁੱਖ ਸਮੱਸਿਆਵਾਂ ਤੇ ਭਵਿੱਖ ਦੀਆਂ ਯੋਜਨਾਵਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਅਮਨਦੀਪ ਸਿੰਘ ਢੋਟ ਨੇ ਹਲਕੇ ਨਾਲ ਜੁੜੇ ਕਈ ਅਹਿਮ ਮੁੱਦਿਆਂ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਉਨ੍ਹਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਲੋਕ ਹਿੱਤ ਨਾਲ ਸੰਬੰਧਿਤ ਮਸਲਿਆਂ ਨੂੰ ਤਰਜੀਹ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਤੇ ਖੇਤਰ ਦੇ ਸਰਬਪੱਖੀ ਵਿਕਾਸ ਲਈ ਮਿਲ ਕੇ ਕੰਮ ਕਰਨ ‘ਤੇ ਵੀ ਚਰਚਾ ਕੀਤੀ। ਇਸ ਮੁਲਾਕਾਤ ਨੂੰ ਸਥਾਨਕ ਭਾਜਪਾ ਵਰਕਰਾਂ ਤੇ ਇਲਾਕਾ ਵਾਸੀਆਂ ਵਲੋਂ ਵੀ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਇਕ ਪਾਸੇ ਔਰਤਾਂ ਨੂੰ ਸਤਿਕਾਰ ਦੇਣ ਦੇ ਡਰਾਮੇ, ਦੂਜੇ ਪਾਸੇ ਹੱਕਾਂ ਲਈ ਲੜ ਰਹੀਆਂ ਧੀਆਂ-ਭੈਣਾਂ ’ਤੇ ਹੋ ਰਿਹਾ ਲਾਠੀਚਾਰਜ-ਭ... ਅਗਲੀ ਖ਼ਬਰ ਸਬਜ਼ੀ ਮੰਡੀ ’ਚੋਂ ਆੜ੍ਹਤੀਏ ਦੇ ਢਾਈ ਲੱਖ ਰੁਪਏ ਚੋਰੀ ਸੜਕ ਹਾਦਸੇ ਵਿਚ ਇਕ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।