03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਡਾ. ਬਲਬੀਰ ਸਿੰਘ ਨੇ ਗ੍ਰਾਮ ਪੰਚਾਇਤ ਦੰਦਰਾਲਾ ਖਰੌੜ ਨੂੰ ਰਵਿਦਾਸ ਧਰਮਸ਼ਾਲਾ ਲਈ ਚੈੱਕ ਸੌਂਪਿਆ

ਭਾਦਸੋਂ, 2 ਅਗਸਤ (ਪ੍ਰਦੀਪ ਦੰਦਰਾਲਾ)-ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੇ ਪਿੰਡ ਦੰਦਰਾਲਾ ਖਰੌੜ ਵਿਖੇ ਰੰਗਲਾ ਪੰਜਾਬ ਸਕੀਮ ਅਧੀਨ ਗ੍ਰਾਮ ਪੰਚਾਇਤ ਨੂੰ ਰਵਿਦਾਸ ਧਰਮਸ਼ਾਲਾ ਵਾਸਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਚੈੱਕ ਸੌਂਪਿਆ।

ਅਜੀਤ ਡੈਸਕ 03-08-2026
ਭਾਦਸੋਂ, 2 ਅਗਸਤ (ਪ੍ਰਦੀਪ ਦੰਦਰਾਲਾ)-ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੇ ਪਿੰਡ ਦੰਦਰਾਲਾ ਖਰੌੜ ਵਿਖੇ ਰੰਗਲਾ ਪੰਜਾਬ ਸਕੀਮ ਅਧੀਨ ਗ੍ਰਾਮ ਪੰਚਾਇਤ ਨੂੰ ਰਵਿਦਾਸ ਧਰਮਸ਼ਾਲਾ ਵਾਸਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਚੈੱਕ ਸੌਂਪਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਨਿਰੰਤਰ ਪੂਰਾ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੀ ਪ੍ਰਗਤੀ ਲਈ ਇਤਿਹਾਸਕ ਫੈਸਲੇ ਲਏ ਹਨ ਜਿਸ ਦੇ ਬਲਬੂਤੇ ’ਤੇ 2027 ’ਚ ‘ਆਪ’ ਸਰਕਾਰ ਮੁੜ ਸੱਤਾ ’ਚ ਆਵੇਗੀ। ਇਸ ਮੌਕੇ ਸਰਪੰਚ ਬੇਅੰਤ ਸਿੰਘ ਖਰੌੜ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਖ਼ਾਸ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਹਰਪ੍ਰੀਤ ਸਿੰਘ ਭੰਗੂ ਬਲਾਕ ਪ੍ਰਧਾਨ ‘ਆਪ’, ਸਰਪੰਚ ਪ੍ਰਿਤਪਾਲ ਸਿੰਘ ਲਚਕਾਣੀ, ਪੰਚਾਇਤ ਸੈਕਟਰੀ ਗੁਰਪ੍ਰੀਤ ਸਿੰਘ ਕਲੇਰ ਤੋਂ ਇਲਾਵਾ ਪੰਚਾਇਤ ਮੈਂਬਰ, ਸਮੂਹ ਕਮੇਟੀ ਮੈਂਬਰ ਅਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਜਨਮ ਦਿਹਾੜੇ ਨੂੰ ਸਮਰਪਿਤ ਆਲੋਵਾਲ ਵਿਖੇ ਲੱਗੇਗਾ ਦਸਤਾਰ ਕੈਂਪ ਪੱਕੇ ਤੌਰ ’ਤੇ ਸਾਬਤ ਸੂਰਤ ਹੋਣ ਵਾਲੇ ਨੌਜਵਾਨਾਂ ਨੂੰ ਕੀ... ਅਗਲੀ ਖ਼ਬਰ ਚੋਰਾਂ ਵਲੋਂ ਦੋ ਦੁਕਾਨਾਂ ਤੋਂ 35 ਹਜ਼ਾਰ ਰੁਪਏ ਦੀ ਨਕਦੀ ਉਡਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।