04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ’ਚ 51.21 ਲੱਖ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਸਮਾਣਾ, 3 ਅਗਸਤ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਦੇ ਵਾਰਡ ਨੰਬਰ 13 ਵਿਚ 51. 21 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਿਆ।

ਅਜੀਤ ਡੈਸਕ 04-08-2026
ਸਮਾਣਾ, 3 ਅਗਸਤ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਦੇ ਵਾਰਡ ਨੰਬਰ 13 ਵਿਚ 51.21 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸ ਸਮੇਂ ਇਲਾਕਾ ਵਾਸੀਆਂ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਦਾ ਸਵਾਗਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ. ਰੱਖੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਦਾ ਉਦੇਸ਼ ਹਰ ਵਾਰਡ ਤੇ ਹਰ ਮੁਹੱਲੇ ਵਿਚ ਲੋਕਾਂ ਦੀਆਂ ਲੋੜਾਂ ਅਨੁਸਾਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗਲੀਆਂ ਦੇ ਨਿਰਮਾਣ ਨਾਲ ਇਲਾਕਾ ਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ, ਆਵਾਜਾਈ ਹੋਰ ਸੁਚਾਰੂ ਹੋਵੇਗੀ ਅਤੇ ਵਾਰਡ ਦੀ ਸਮੁੱਚੀ ਦਿੱਖ ਵਿਚ ਵੀ ਸੁਧਾਰ ਆਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸਮਾਣਾ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਲੋਕਾਂ ਦੀਆਂ ਉਮੀਦਾਂ ਅਨੁਸਾਰ ਵਿਕਾਸ ਨੂੰ ਤਰਜੀਹ ਦਿੰਦਿਆਂ ਹਰ ਵਾਰਡ ਵਿਚ ਲਗਾਤਾਰ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਸਮਾਣਾ ਦੇ ਹਰ ਖੇਤਰ ਵਿਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਪ੍ਰਧਾਨ ਕਪੂਰ ਚੰਦ ਬਾਂਸਲ, ਸਾਬਕਾ ਚੇਅਰਮੈਨ ਅਸ਼ੋਕ ਮੋਦਗਿੱਲ, ਸਾਬਕਾ ਚੇਅਰਮੈਨ ਹਰਿੰਦਰ ਸਿੰਘ ਕੁਲਬੁਰਛਾਂ, ਵਾਈਸ ਪ੍ਰਧਾਨ ਧਰਮਪਾਲ ਨਾਹਰ, ਸੁਰਜੀਤ ਰਾਮ ਪੱਪੀ, ਕੌਂਸਲਰ ਜਗਤਾਰ ਸੰਧੂ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਕੌਂਸਲਰ ਬੇਅੰਤ ਸਿੰਘ ਬੱਗਾ, ਸੁਖਜੀਤ ਸਿੰਘ ਚੀਮਾ, ਗੁਰਦਿਆਲ ਸਿੰਘ ਰੰਧਾਵਾ , ਜਤਿੰਦਰ ਢੀਂਗਰਾ ਅਤੇ ਪਾਰਟੀ ਵਰਕਰ ਤੇ ਵੱਡੀ ਗਿਣਤੀ ‘ਚ ਸਥਾਨਕ ਵਾਸੀਆਂ ਹਾਜ਼ਰ ਸਨ।
ਪਿਛਲੀ ਖ਼ਬਰ ਜ਼ੋਨ ਪਟਿਆਲਾ -2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਨੇ ਡਰੋਲੀ ਤੇ ਝੰਡੀ ’ਚ ਆਧੁਨਿਕ ਪੇਂਡੂ ਜਿੰਮ ਕੀਤੇ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।