05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਚਰਨਜੀਤ ਸਿੰਘ ਮਵੀ ਵਲੋਂ ਪਿੰਡ ਦੁੱਧੜ੍ਹ ਦੇ ਸਰਪੰਚ ਤੇ ਸਮੂਹ ਪੰਚਾਇਤ ਨਾਲ ਮੁਲਾਕਾਤ

ਸਮਾਣਾ, 4 ਅਗਸਤ (ਪ੍ਰੀਤਮ ਸਿੰਘ ਨਾਗੀ)-ਹਲਕਾ ਸਮਾਣਾ ਦੇ ਪਿੰਡ ਦੁੱਧੜ੍ਹ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪ੍ਰਸਤਾਵਿਤ ਕੂੜੇ ਦੇ ਡੰਪ ਦੇ ਵਿਰੋਧ ਵਿਚ ਪਿੰਡ ਦੇ ਸਰਪੰਚ ਤੇ ਪੰਚਾਇਤ ਨਾਲ ਮੀਟਿੰਗ ਕੀਤੀ। ਇਸ ਮੌਕੇ ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਹਲਕਾ ਸਮਾਣਾ ਦੇ ਇੰਚਾਰਜ ਚਰਨਜੀਤ ਸਿੰਘ ਮਵੀ ਨੇ ਪਿੰਡ ਦੇ ਸਰਪੰਚ, ਪੰਚਾਂ ਤੇ ਸਮੂਹ ਪਿੰਡ ਵਾਸੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਕੀਤਾ।

ਅਜੀਤ ਡੈਸਕ 05-08-2026
ਸਮਾਣਾ, 4 ਅਗਸਤ (ਪ੍ਰੀਤਮ ਸਿੰਘ ਨਾਗੀ)-ਹਲਕਾ ਸਮਾਣਾ ਦੇ ਪਿੰਡ ਦੁੱਧੜ੍ਹ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪ੍ਰਸਤਾਵਿਤ ਕੂੜੇ ਦੇ ਡੰਪ ਦੇ ਵਿਰੋਧ ਵਿਚ ਪਿੰਡ ਦੇ ਸਰਪੰਚ ਤੇ ਪੰਚਾਇਤ ਨਾਲ ਮੀਟਿੰਗ ਕੀਤੀ। ਇਸ ਮੌਕੇ ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਹਲਕਾ ਸਮਾਣਾ ਦੇ ਇੰਚਾਰਜ ਚਰਨਜੀਤ ਸਿੰਘ ਮਵੀ ਨੇ ਪਿੰਡ ਦੇ ਸਰਪੰਚ, ਪੰਚਾਂ ਤੇ ਸਮੂਹ ਪਿੰਡ ਵਾਸੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਕੀਤਾ। ਮਵੀ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਇਹ ਮੰਗ ਪੂਰੀ ਤਰ੍ਹਾਂ ਜਾਇਜ਼ ਹੈ ਕਿ ਉਨ੍ਹਾਂ ਦੀ ਸਿਹਤ, ਸਾਫ਼-ਸੁਥਰੇ ਵਾਤਾਵਰਨ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਲੋਕਾਂ ਦੀ ਰਜ਼ਾਮੰਦੀ ਤੋਂ ਬਿਨਾਂ ਪਿੰਡ ਦੇ ਨੇੜੇ ਕੂੜੇ ਦਾ ਡੰਪ ਸਥਾਪਤ ਕਰਨ ਦਾ ਫ਼ੈਸਲਾ ਲੋਕ ਵਿਰੋਧੀ ਹੈ ਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਪਿੰਡ ਵਾਸੀਆਂ ਦੇ ਇਸ ਜਾਇਜ਼ ਸੰਘਰਸ਼ ਵਿਚ ਹਰ ਕਦਮ ‘ਤੇ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਸੰਭਵ ਲੜਾਈ ਲੜੇਗਾ। ਚਰਨਜੀਤ ਸਿੰਘ ਮਵੀ ਨੇ ਕਿਹਾ ਕਿ ਜੇਕਰ ਇਸ ਮਸਲੇ ਦਾ ਜਲਦ ਹੱਲ ਨਾ ਕੀਤਾ ਤੇ ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਨਾ ਜਾਰੀ ਰੱਖਿਆ ਤਾਂ ਸ਼ੋ੍ਮਣੀ ਅਕਾਲੀ ਦਲ ਪੁਨਰ ਸੁਰਜੀਤ ਪਿੰਡ ਦੁੱਧੜ੍ਹ ਦੇ ਵਾਸੀਆਂ ਨਾਲ ਮਿਲ ਕੇ ਇਸ ਲੋਕ ਵਿਰੋਧੀ ਫ਼ੈਸਲੇ ਖ਼ਿਲਾਫ਼ ਇਕ ਵੱਡਾ ਜਨ ਅੰਦੋਲਨ ਵਿੱਢੇਗਾ।
ਪਿਛਲੀ ਖ਼ਬਰ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਦੀ ਮਾਸਿਕ ਥੀਏਟਰ ਲੜੀ ਤਹਿਤ ਹਿੰਦੀ ਨਾਟਕ ਦਾ ਮੰਚਨ 8 ਨੂੰ ਅਗਲੀ ਖ਼ਬਰ ਬਿਜਲੀ ਨਿਗਮ ਦੇ ਠੇਕਾ ਮੁਲਾਜ਼ਮਾਂ ਵਲੋਂ ਮੁੱਖ ਦਫ਼ਤਰ ਸਾਹਮਣੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।