ਦੜਬਾ ਵਿਖੇ ਪੰਜ ਦਰਜਨ ਤੋਂ ਵੱਧ ਪਰਿਵਾਰ ਭਾਜਪਾ ’ਚ ਸ਼ਾਮਿਲ
ਘਨੌਰ, 4 ਅਗਸਤ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਅਧੀਨ ਪੈਂਦੇ ਪਿੰਡ ਦੜਬਾ ਵਿਖੇ ਉਸ ਸਮੇਂ ਰਾਜਨੀਤਿਕ ਸਮੀਕਰਨ ਤੇਜ਼ੀ ਨਾਲ ਬਦਲਦੇ ਨਜ਼ਰ ਆਏ, ਜਦੋਂ ਭਾਰਤੀ ਜਨਤਾ ਪਾਰਟੀ ਦੇ ਹਲਕਾ ਘਨੌਰ ਦੇ ਇੰਚਾਰਜ ਤੇ ਪੰਜਾਬ ਪ੍ਰਦੇਸ਼ ਕਾਰਜਕਾਰਨੀ ਮੈਂਬਰ ਵਿਕਾਸ ਸ਼ਰਮਾ ਦੀ ਯੋਗ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਝਟਕਾ ਲੱਗਿਆ। ਇਸੇ ਲੜੀ ਤਹਿਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਪੰਜ ਦਰਜਨ ਤੋਂ ਵੱਧ ਪਰਿਵਾਰਾਂ ਨੇ ਰਸਮੀ ਤੌਰ ’ਤੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ।
ਘਨੌਰ, 4 ਅਗਸਤ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਅਧੀਨ ਪੈਂਦੇ ਪਿੰਡ ਦੜਬਾ ਵਿਖੇ ਉਸ ਸਮੇਂ ਰਾਜਨੀਤਿਕ ਸਮੀਕਰਨ ਤੇਜ਼ੀ ਨਾਲ ਬਦਲਦੇ ਨਜ਼ਰ ਆਏ, ਜਦੋਂ ਭਾਰਤੀ ਜਨਤਾ ਪਾਰਟੀ ਦੇ ਹਲਕਾ ਘਨੌਰ ਦੇ ਇੰਚਾਰਜ ਤੇ ਪੰਜਾਬ ਪ੍ਰਦੇਸ਼ ਕਾਰਜਕਾਰਨੀ ਮੈਂਬਰ ਵਿਕਾਸ ਸ਼ਰਮਾ ਦੀ ਯੋਗ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਝਟਕਾ ਲੱਗਿਆ। ਇਸੇ ਲੜੀ ਤਹਿਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਪੰਜ ਦਰਜਨ ਤੋਂ ਵੱਧ ਪਰਿਵਾਰਾਂ ਨੇ ਰਸਮੀ ਤੌਰ ’ਤੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਪਾਰਟੀ ’ਚ ਸ਼ਾਮਿਲ ਹੋਣ ਵਾਲੇ ਇਨ੍ਹਾਂ ਨਵੇਂ ਪਰਿਵਾਰਾਂ ਦਾ ਵਿਕਾਸ ਸ਼ਰਮਾ ਤੇ ਸਮੁੱਚੀ ਸਥਾਨਕ ਲੀਡਰਸ਼ਿਪ ਵਲੋਂ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ। ਪਿੰਡ ਦੜਬਾ ਵਿਖੇ ਰੱਖੇ ਗਏ ਇਸ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਭਾਜਪਾ ਹਲਕਾ ਇੰਚਾਰਜ ਵਿਕਾਸ ਸ਼ਰਮਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਦੇਸ਼ ਭਰ ਵਿਚ ਲਗਾਤਾਰ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਨਵੇਂ ਸ਼ਾਮਿਲ ਹੋਏ ਆਗੂਆਂ ਬਲਕਾਰ ਸਿੰਘ ਦੜਬਾ, ਦਿਲਬਾਗ ਸਿੰਘ, ਦਰਸ਼ਨ ਸਿੰਘ, ਗੁਰਨਾਮ ਸਿੰਘ, ਕੁਲਦੀਪ ਸਿੰਘ, ਪ੍ਰੋਪੀ, ਸੰਧਿਆ ਰਾਣੀ, ਨਿੰਮਾ ਸਿੰਘ, ਪਰਮਜੀਤ ਸਿੰਘ, ਸੁਖਦੇਵ ਸਿੰਘ, ਕਰਨਪ੍ਰੀਤ ਸਿੰਘ, ਰਮਨਦੀਪ ਸਿੰਘ, ਹਰਪ੍ਰੀਤ ਕੁਮਾਰ, ਕਮਲਜੀਤ ਸਿੰਘ, ਰੁਪਿੰਦਰ ਸਿੰਘ ਨੇ ਪਰਿਵਾਰਾਂ ਸਮੇਤ ਭਾਜਪਾ ’ਚ ਸ਼ਮੂਲੀਅਤ ਕਰ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਉਹ ਮੋਦੀ ਸਰਕਾਰ ਦੀਆਂ ਵਿਕਾਸਮੁਖੀ ਨੀਤੀਆਂ ਤੇ ਵਿਕਾਸ ਸ਼ਰਮਾ ਵਲੋਂ ਹਲਕੇ ’ਚ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਤੋਂ ਬੇਹਦ ਪ੍ਰਭਾਵਿਤ ਹਨ। ਸਮਾਗਮ ਦੇ ਅੰਤ ਵਿਚ ਵਿਕਾਸ ਸ਼ਰਮਾ ਨੇ ਕਿਹਾ ਕਿ ਹਲਕਾ ਘਨੌਰ ਦੇ ਸਰਬਪੱਖੀ ਵਿਕਾਸ ਲਈ ਭਾਜਪਾ ਪਰਿਵਾਰ ਦਿਨ-ਰਾਤ ਯਤਨਸ਼ੀਲ ਹੈ। ਇਸ ਮੌਕੇ ਮੰਡਲ ਪ੍ਰਧਾਨ ਘਨੌਰ, ਕਮਲਜੀਤ ਸਿੰਘ, ਗੋਲਡੀ ਸ਼ਰਮਾ ਜ਼ਿਲ੍ਹਾ ਮੀਤ ਪ੍ਰਧਾਨ, ਰਜਨੀਸ਼ ਕੁਮਾਰ, ਬਲਕਾਰ ਸਿੰਘ ਐਸ.ਸੀ. ਵਿੰਗ ਪ੍ਰਧਾਨ, ਬਲਜੀਤ ਸਿੰਘ, ਹਰਦੀਪ ਸਿੰਘ, ਕੁਲਦੀਪ ਸਿੰਘ, ਪ੍ਰਿੰਸ ਕੁਮਾਰ, ਸਚਿਨ ਸ਼ਰਮਾ, ਬਲਵਿੰਦਰ ਸਿੰਘ, ਅਮਨ ਭਿੰਡਰ ਸਮੇਤ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ।