05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਜਨਮ ਦਿਹਾੜੇ ਮੌਕੇ ਸਤਬੀਰ ਖੱਟੜਾ ਦੀ ਅਗਵਾਈ ’ਚ ਕੀਤੇ ਜਾ ਰਹੇ ਨੇ ਸਮਾਜ ਸੇਵੀ ਕਾਰਜਾਂ ਲਈ ਵਿਸ਼ੇਸ਼ ਉਪਰਾਲੇ

ਭਾਦਸੋਂ, 4 ਅਗਸਤ (ਗੁਰਬਖਸ਼ ਸਿੰਘ ਵੜੈਚ)-ਪਟਿਆਲਾ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਸਮਾਜ ਸੇਵੀ ਐਡਵੋਕੇਟ ਸਤਬੀਰ ਸਿੰਘ ਖੱਟੜਾ ਵਲੋਂ ਆਪਣੀ ਸਮੁੱਚੀ ਟੀਮ ਸਮੇਤ ਪਿਛਲੇ ਪੰਦਰਾਂ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਜਨਮ ਭੂਮੀ ਪਿੰਡ ਆਲੋਵਾਲ ਤੋਂ ਸ਼ੁਰੂ ਕੀਤਾ ਗਿਆ ਸਮਾਜ ਸੇਵਾ ਦਾ ਕਾਰਜ ਨਿਰੰਤਰ ਜਾਰੀ ਹੈ। ਇਸੇ ਲੜੀ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਆਲੋਵਾਲ ਜਨਮ ਦਿਹਾੜੇ ਮੌਕੇ ਹੋਣ ਵਾਲੇ ਧਾਰਮਿਕ ਸਮਾਗਮ ਮੌਕੇ 4 ਤੇ 5 ਅਗਸਤ ਨੂੰ ਸੰਤ ਬਾਬਾ ਈਸ਼ਰ ਸਿੰਘ ਦੇ ਪਾਵਨ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਆਲੋਵਾਲ ਵਿਖੇ ਵਿਸ਼ਾਲ ਖੂਨਦਾਨ ਕੈਂਪ ਤੇ ਮੁਫ਼ਤ ਮੈਡੀਕਲ ਚੈਕਅਪ ਕੈਂਪ ਵੀ ਲਗਾਇਆ ਜਾਵੇਗਾ, ਜਿਸ ’ਚ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ।

ਅਜੀਤ ਡੈਸਕ 05-08-2026
ਭਾਦਸੋਂ, 4 ਅਗਸਤ (ਗੁਰਬਖਸ਼ ਸਿੰਘ ਵੜੈਚ)-ਪਟਿਆਲਾ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਸਮਾਜ ਸੇਵੀ ਐਡਵੋਕੇਟ ਸਤਬੀਰ ਸਿੰਘ ਖੱਟੜਾ ਵਲੋਂ ਆਪਣੀ ਸਮੁੱਚੀ ਟੀਮ ਸਮੇਤ ਪਿਛਲੇ ਪੰਦਰਾਂ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਜਨਮ ਭੂਮੀ ਪਿੰਡ ਆਲੋਵਾਲ ਤੋਂ ਸ਼ੁਰੂ ਕੀਤਾ ਗਿਆ ਸਮਾਜ ਸੇਵਾ ਦਾ ਕਾਰਜ ਨਿਰੰਤਰ ਜਾਰੀ ਹੈ। ਇਸੇ ਲੜੀ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਆਲੋਵਾਲ ਜਨਮ ਦਿਹਾੜੇ ਮੌਕੇ ਹੋਣ ਵਾਲੇ ਧਾਰਮਿਕ ਸਮਾਗਮ ਮੌਕੇ 4 ਤੇ 5 ਅਗਸਤ ਨੂੰ ਸੰਤ ਬਾਬਾ ਈਸ਼ਰ ਸਿੰਘ ਦੇ ਪਾਵਨ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਆਲੋਵਾਲ ਵਿਖੇ ਵਿਸ਼ਾਲ ਖੂਨਦਾਨ ਕੈਂਪ ਤੇ ਮੁਫ਼ਤ ਮੈਡੀਕਲ ਚੈਕਅਪ ਕੈਂਪ ਵੀ ਲਗਾਇਆ ਜਾਵੇਗਾ, ਜਿਸ ’ਚ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਪਟਿਆਲਾ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਸਤਬੀਰ ਸਿੰਘ ਖੱਟੜਾ ਨੇ ਦੱਸਿਆ ਕਿ ਮੁਫਤ ਮੈਡੀਕਲ ਕੈਪਾਂ ਦੇ ਨਾਲ ਨਾਲ ਹਰ ਸਾਲ ਦੀ ਤਰ੍ਹਾਂ ਵਾਤਾਵਰਨ ਦੀ ਸ਼ੁੱਧਤਾ ਤੇ ਹਰਿਆਲੀ ਨੂੰ ਪ੍ਰੋਤਸਾਹਿਤ ਕਰਨ ਦੇ ਉਦੇਸ਼ ਲਈ ਸੰਗਤ ਨੂੰ ਸੁਸਾਇਟੀ ਪ੍ਰਸਾਦ ਦੇ ਰੂਪ ’ਚ ਬੂਟੇ ਵੰਡੇਗੀ। ਉਨ੍ਹਾਂ ਦੱਸਿਆ ਕਿ ਪਟਿਆਲਾ ਵੈਲਫੇਅਰ ਸੁਸਾਇਟੀ ਨਾਲ ਹਰ ਸਾਲ ਵੱਡੀ ਗਿਣਤੀ ’ਚ ਨੌਜਵਾਨ ਜੁੜਕੇ ਸਮਾਜ ਸੇਵੀ ਕੰਮਾਂ ’ਚ ਸੁਸਾਇਟੀ ਨੂੰ ਵੱਡਮੁੱਲਾ ਯੋਗਦਾਨ ਦੇ ਰਹੇ ਜਿਸ ਦੀ ਇਲਾਕੇ ਭਰ ’ਚ ਸਲਾਘਾ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਕਰਿਆਨਾ ਐਸੋਸੀਏਸ਼ਨ ਦੇਵੀਗੜ੍ਹ ਦੇ ਪ੍ਰਧਾਨ ਸੰਜੈ ਸਿੰਗਲਾ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਸੰਤ ਈਸ਼ਰ ਸਿੰਘ ਦੇ ਜਨਮ ਦਿਹਾੜੇ ’ਤੇ ਦੀ ਪਟਿਆਲਾ ਵੈਲਫ਼ੇਅਰ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਸਾਇੰਸ ਹਾਲੇ ਤੱਕ ਖ਼ੂਨ ਦਾ ਬਦਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।