05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬਟਾਲਾ ਹਮਲੇ ਦੇ ਅੱਤਵਾਦੀਆਂ ਨੂੰ ਬਖ਼ਸ਼ਿਆ ਨਾ ਜਾਵੇ-ਐਡ. ਅਮਨ ਗਰਗ ਸੂਲਰ

ਪਟਿਆਲਾ, 4 ਅਗਸਤ (ਮਨਦੀਪ ਸਿੰਘ ਖਰੌੜ )-ਸੀਨਿਅਰ ਹਿੰਦੂ ਨੇਤਾ ਤੇ ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਰਾਸ਼ਟਰੀ ਪ੍ਰਮੁੱਖ ਅਮਨ ਗਰਗ ਸੂਲਰ ਨੇ ਪਿਛਲੇ ਦਿਨੀਂ ਬਟਾਲਾ ਦੀ ਅਫਸਰ ਕਾਲੋਨੀ ਪੁਲਿਸ ਚੌਕੀ ’ਤੇ ਹੋਏ ਗ੍ਰਨੇਡ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਤੇ ਪੁਲਿਸ ਬਲ ਨੂੰ ਚੁਣੌਤੀ ਦੇਣ ਵਾਲੇ ਅੱਤਵਾਦੀ ਤੱਤਾਂ ਨੂੰ ਹਰਗਿਜ਼ ਵੀ ਬਖਸ਼ਿਆ ਨਾ ਜਾਵੇ। ਅਮਨ ਗਰਗ ਨੇ ਕਿਹਾ ਕਿ ਪੁਲਿਸ ਚੌਕੀ ’ਤੇ ਹਮਲਾ ਸਿਰਫ਼ ਇਕ ਸਰਕਾਰੀ ਇਮਾਰਤ ਨੂੰ ਨਿਸ਼ਾਨਾ ਬਣਾਉਣ ਦੀ ਘਟਨਾ ਨਹੀਂ, ਬਲਕਿ ਪੰਜਾਬ ਦੀ ਅਮਨ-ਸ਼ਾਂਤੀ, ਕਾਨੂੰਨ-ਵਿਵਸਥਾ, ਭਾਰਤ ਦੀ ਅੰਦਰੂਨੀ ਸੁਰੱਖਿਆ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਹੈ, ਅਜਿਹੇ ਅੱਤਵਾਦੀ ਤੱਤਾਂ ਦਾ ਇਕੋ-ਇਕ ਮਕਸਦ ਪੰਜਾਬ ਦੀ ਫਿਜ਼ਾ ਵਿਚ ਬਰੂਦ ਨੂੰ ਮਹਿਕਾ ਕੇ ਲੋਕਾਂ ਵਿਚ ਦਹਿਸ਼ਤ ਪੈਦਾ ਕਰਨਾ ਤੇ ਪੰਜਾਬ ਨੂੰ ਮੁੜ ਅੱਤਵਾਦ ਦੇ ਕਾਲੇ ਦੌਰ ਵੱਲ ਧੱਕਣਾ ਹੈ।

ਅਜੀਤ ਡੈਸਕ 05-08-2026
ਪਟਿਆਲਾ, 4 ਅਗਸਤ (ਮਨਦੀਪ ਸਿੰਘ ਖਰੌੜ )-ਸੀਨਿਅਰ ਹਿੰਦੂ ਨੇਤਾ ਤੇ ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਰਾਸ਼ਟਰੀ ਪ੍ਰਮੁੱਖ ਅਮਨ ਗਰਗ ਸੂਲਰ ਨੇ ਪਿਛਲੇ ਦਿਨੀਂ ਬਟਾਲਾ ਦੀ ਅਫਸਰ ਕਾਲੋਨੀ ਪੁਲਿਸ ਚੌਕੀ ’ਤੇ ਹੋਏ ਗ੍ਰਨੇਡ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਤੇ ਪੁਲਿਸ ਬਲ ਨੂੰ ਚੁਣੌਤੀ ਦੇਣ ਵਾਲੇ ਅੱਤਵਾਦੀ ਤੱਤਾਂ ਨੂੰ ਹਰਗਿਜ਼ ਵੀ ਬਖਸ਼ਿਆ ਨਾ ਜਾਵੇ। ਅਮਨ ਗਰਗ ਨੇ ਕਿਹਾ ਕਿ ਪੁਲਿਸ ਚੌਕੀ ’ਤੇ ਹਮਲਾ ਸਿਰਫ਼ ਇਕ ਸਰਕਾਰੀ ਇਮਾਰਤ ਨੂੰ ਨਿਸ਼ਾਨਾ ਬਣਾਉਣ ਦੀ ਘਟਨਾ ਨਹੀਂ, ਬਲਕਿ ਪੰਜਾਬ ਦੀ ਅਮਨ-ਸ਼ਾਂਤੀ, ਕਾਨੂੰਨ-ਵਿਵਸਥਾ, ਭਾਰਤ ਦੀ ਅੰਦਰੂਨੀ ਸੁਰੱਖਿਆ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਹੈ, ਅਜਿਹੇ ਅੱਤਵਾਦੀ ਤੱਤਾਂ ਦਾ ਇਕੋ-ਇਕ ਮਕਸਦ ਪੰਜਾਬ ਦੀ ਫਿਜ਼ਾ ਵਿਚ ਬਰੂਦ ਨੂੰ ਮਹਿਕਾ ਕੇ ਲੋਕਾਂ ਵਿਚ ਦਹਿਸ਼ਤ ਪੈਦਾ ਕਰਨਾ ਤੇ ਪੰਜਾਬ ਨੂੰ ਮੁੜ ਅੱਤਵਾਦ ਦੇ ਕਾਲੇ ਦੌਰ ਵੱਲ ਧੱਕਣਾ ਹੈ। ਗਰਗ ਨੇ ਕਿਹਾ ਕਿ ਜਿਹੜੇ ਮੁਲਜ਼ਮ ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਗ੍ਰਨੇਡ ਸੁੱਟਣ, ਹਥਿਆਰ ਮੁਹੱਈਆ ਕਰਵਾਉਣ, ਪੈਸੇ ਜਾਂ ਲਾਜਿਸਟਿਕ ਸਹਾਇਤਾ ਦੇਣ, ਹਮਲਾਵਰਾਂ ਨੂੰ ਪਨਾਹ ਦੇਣ ਅਤੇ ਵਿਦੇਸ਼ਾਂ ਵਿਚ ਬੈਠੇ ਹੈਂਡਲਰਾਂ ਦੇ ਇਸ਼ਾਰਿਆਂ ’ਤੇ ਕੰਮ ਕਰਨ ਵਿਚ ਸ਼ਾਮਿਲ ਹਨ ਉਨ੍ਹਾਂ ਦੀ ਪਹਿਚਾਣ ਕਰਕੇ ਸਭ ਨੂੰ ਜੇਲ੍ਹਾਂ ਵਿਚ ਸੁੱਟਿਆ ਜਾਏ।
ਪਿਛਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਵਿਖੇ ਭੁਨਰਹੇੜੀ ਜ਼ੋਨ ਦੀਆਂ 70ਵੀਆਂ ਇਨਡੋਰ ਖੇਡਾਂ ਸ਼ੁਰੂ ਅਗਲੀ ਖ਼ਬਰ 15 ਅਗਸਤ ਮੌਕੇ ਐਵਾਰਡਾਂ ਲਈ ਫਾਰਮ 10 ਤੱਕ ਜਮ੍ਹਾਂ ਕਰਵਾਉਣ ਦੇ ਨਿਰਦੇਸ਼-ਡਾ. ਹਿਮਾਂਸ਼ੂ ਅਗਰਵਾਲ ਸੁਤੰਤਰਤਾ ਦਿਵਸ ਦੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।