ਚੋਰਾਂ ਨੇ ਦੋ ਦੁਕਾਨਾਂ ਦੇ ਸ਼ਟਰ ਤੋੜ ਕੇ ਲੱਖਾਂ ਰੁਪਏ ਦਾ ਸਾਮਾਨ ਕੀਤਾ ਚੋਰੀ
ਬਨੂੜ, 5 ਅਗਸਤ (ਭੁਪਿੰਦਰ ਸਿੰਘ)-ਬੀਤੀ ਰਾਤ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਬਨੂੜ ਦੇ ਨੇੜੇ ਸਥਿਤ ਕੁਲਦੀਪ ਮੋਟਰ ’ਤੇ ਗੁਰਜੋਤ ਕਾਰ ਰਿਪੇਅਰ ਦੀਆਂ ਦੁਕਾਨਾਂ ਦੇ ਚੋਰਾਂ ਨੇ ਸ਼ਟਰ ਤੋੜ ਕੇ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਤੇ ਬੈਟਰੀਆਂ ਚੋਰੀ ਕਰਕੇ ਲੈ ਗਏ। ਦੁਕਾਨ ਦੇ ਟੁੱਟੇ ਹੋਏ ਸ਼ਟਰ ਨੂੰ ਦਿਖਾਉਂਦੇ ਹੋਏ ਦੁਕਾਨ ਦੇ ਮਾਲਕ ਬਲਵਿੰਦਰ ਸਿੰਘ ਵਾਸੀ ਪਿੰਡ ਜੰਗਪੁਰਾ ਨੇ ਦੱਸਿਆ ਕਿ ਉਹ ਗੁਰਦੁਆਰਾ ਸਾਹਿਬ ਦੇ ਨੇੜੇ ਗੁਰਜੋਤ ਕਾਰ ਰਿਪੇਅਰ ਅਤੇ ਸਪੇਅਰ ਦੀ ਦੁਕਾਨ ਚਲਾਉਂਦਾ ਹੈ।
ਅਜੀਤ ਡੈਸਕ
06-08-2026