06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਅਫ਼ੀਮ ਸਮੇਤ ਦੋ ਕਾਬੂ

ਪਟਿਆਲਾ, 5 ਅਗਸਤ (ਮਨਦੀਪ ਸਿੰਘ ਖਰੌੜ)-ਸਥਾਨਕ ਚਿਨਾਰ ਬਾਗ਼ ਨੇੜੇ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀਆਂ ਤੋਂ ਇਕ ਕਿਲੋ ਤੋਂ ਵਧ ਅਫ਼ੀਮ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਬਰਾਮਦ ਕੀਤੀ ਹੈ। ਇਸ ਸੰਬੰਧੀ ਐਸ.

ਅਜੀਤ ਡੈਸਕ 06-08-2026
ਪਟਿਆਲਾ, 5 ਅਗਸਤ (ਮਨਦੀਪ ਸਿੰਘ ਖਰੌੜ)-ਸਥਾਨਕ ਚਿਨਾਰ ਬਾਗ਼ ਨੇੜੇ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀਆਂ ਤੋਂ ਇਕ ਕਿਲੋ ਤੋਂ ਵਧ ਅਫ਼ੀਮ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਬਰਾਮਦ ਕੀਤੀ ਹੈ। ਇਸ ਸੰਬੰਧੀ ਐਸ.ਐਚ.ਓ. ਸੁਖਵਿੰਦਰ ਸਿੰਘ ਗਿੱਲ ਨੇ ਦਸਿਆ ਕਿ ਉਨਾਂ ਨੂੰ ਸੂਚਨਾ ਮਿਲੀ ਸੀ ਕਿ ਕੋਈ ਵਿਅਕਤੀ ਇਸ ਪਾਸੇ ਨੂੰ ਅਫ਼ੀਮ ਲੈ ਕੇ ਆ ਰਿਹਾ ਹੈ। ਜਿਸ ਤਹਿਤ ਉਨਾਂ ਪੁਲਿਸ ਟੀਮ ਸਮੇਤ ਅਰਬਨ ਅਸਟੇਟ ਫੇਜ਼-2 ਚਿਨਾਰ ਬਾਗ ਨੇੜੇ ਨਾਕਾਬੰਦੀ ਕੀਤੀ। ਇਸ ਦੌਰਾਨ ਰਾਜਪੁਰਾ ਸਾਈਡ ਤੋਂ ਆ ਰਹੇ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 1 ਕਿੱਲੋ ਤੋਂ ਵਧ ਅਫ਼ੀਮ ਬਰਾਮਦ ਹੋਈ, ਜਿਸ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਗੋਲਡੀ ਸ਼ਰਮਾ ਅਤੇ ਜਸਕਰਨ ਸਿੰਘ ਵਾਸੀ ਜ਼ਿਲਾ ਸੰਗਰੂਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਐਸ. ਐਚ. ਓ. ਗਿੱਲ ਨੇ ਦਸਿਆ ਕਿ ਇਹ ਮੁਲਜ਼ਮ ਅਫ਼ੀਮ ਕਿਥੋਂ ਲੈ ਕੇ ਆ ਰਿਹਾ ਸੀ ਅਤੇ ਅੱਗੇ ਕਿਥੇ ਸਪਲਾਈ ਕਰਨੀ ਸੀ। ਪੜਤਾਲ ਦੌਰਾਨ ਜੇਕਰ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਏ. ਡੀ. ਸੀ. ਨੇ ਦਿੱਤੇ ਨਿਰਦੇਸ਼ ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਨਾਭਾ ਪੁੱਜਣ ’ਤੇ ਕੀਤਾ ਨਿੱਘਾ ਸਵਾਗਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।