06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਨਿਗਮ ਵਲੋਂ ਬੈਨ ਹੋਏ ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ ਕਰਨ ਵਾਲਿਆਂ ਦੇ ਕੱਟੇ ਚਲਾਨ

ਪਟਿਆਲਾ, 5 ਅਗਸਤ (ਅ. ਸ.

ਅਜੀਤ ਡੈਸਕ 06-08-2026
ਪਟਿਆਲਾ, 5 ਅਗਸਤ (ਅ.ਸ. ਆਹਲੂਵਾਲੀਆ)-ਪਟਿਆਲਾ ਨੂੰ ਸਵੱਛ ਸਾਫ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮੰਤਵ ਨਾਲ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਦੀ ਅਗਵਾਈ ਵਿਚ ਸਿੰਗਲ ਯੂਜ਼ ਪਲਾਸਟਿਕ ਅਤੇ ਬੈਨ ਹੋਏ ਪਲਾਸਟਿਕ ਲਿਫ਼ਾਫ਼ਿਆਂ ਦੇ ਖ਼ਿਲਾਫ਼ ਸਖ਼ਤ ਮੁਹਿੰਮ ਵਿੱਢੀ ਗਈ ਹੈ। ਇਸੇ ਲੜੀ ਤਹਿਤ ਅੱਜ ਨਗਰ ਨਿਗਮ ਦੀ ਚੈਕਿੰਗ ਟੀਮ ਵਲੋਂ ਸਨੌਰੀ ਅੱਡਾ ਇਲਾਕੇ ਵਿੱਚ ਵਿਸ਼ੇਸ਼ ਚੈਕਿੰਗ ਅਭਿਆਨ ਦੌਰਾਨ ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਦੇ ਮੌਕੇ ’ਤੇ ਹੀ 12 ਚਲਾਨ ਕੱਟੇ ਗਏ। ਇਹ ਕਾਰਵਾਈ ਸੈਨੇਟਰੀ ਅਫ਼ਸਰ ਨਵਦੀਪ ਸ਼ਰਮਾ ਦੀ ਦੇਖ-ਰੇਖ ਹੇਠ ਸੈਨੇਟਰੀ ਇੰਸਪੈਕਟਰ ਰਾਜੇਸ਼ ਮੱਟੂ ਅਤੇ ਸੈਨੇਟਰੀ ਸੁਪਰਵਾਈਜ਼ਰ ਕੁਲਦੀਪ ਰੱਤਾ ਦੀ ਟੀਮ ਵਲੋਂ ਅੰਜਾਮ ਦਿੱਤੀ ਗਈ। ਚੈਕਿੰਗ ਦੌਰਾਨ ਨਿਗਮ ਦੀ ਟੀਮ ਨੇ ਬਾਜ਼ਾਰ ਵਿਚ ਦੁਕਾਨਾਂ ਅਤੇ ਖੋਖਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ, ਜਿੱਥੋਂ ਬੈਨ ਹੋਏ ਪਲਾਸਟਿਕ ਦੇ ਲਿਫ਼ਾਫ਼ੇ ਬਰਾਮਦ ਹੋਏ। ਟੀਮ ਵਲੋਂ ਮੌਕੇ ’ਤੇ ਪਲਾਸਟਿਕ ਜ਼ਬਤ ਕਰਦਿਆਂ ਸਬੰਧਿਤ ਵਿਅਕਤੀਆਂ ਦੇ ਕਾਨੂੰਨ ਮੁਤਾਬਕ ਚਲਾਨ ਕੱਟੇ ਗਏ। ਇਸ ਮੌਕੇ ਸੈਨੇਟਰੀ ਅਫ਼ਸਰ ਨਵਦੀਪ ਸ਼ਰਮਾ ਅਤੇ ਸੈਨੇਟਰੀ ਇੰਸਪੈਕਟਰ ਰਾਜੇਸ਼ ਮੱਟੂ ਨੇ ਕਿਹਾ ਕਿ ਪਲਾਸਟਿਕ ਦੇ ਲਿਫ਼ਾਫ਼ੇ ਵਾਤਾਵਰਣ ਅਤੇ ਨਾਲੀਆਂ ਦੇ ਨਿਕਾਸ ਸਿਸਟਮ ਲਈ ਬਹੁਤ ਵੱਡਾ ਖ਼ਤਰਾ ਹਨ। ਨਿਗਮ ਟੀਮ ਨੇ ਸਮੂਹ ਦੁਕਾਨਦਾਰਾਂ, ਵਪਾਰੀਆਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਿੰਗਲ ਯੂਜ਼ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਬਿਲਕੁਲ ਬੰਦ ਕਰਨ ਅਤੇ ਆਸੇ ਪਾਸੇ ਕੂੜਾ ਸੁੱਟਣ ਦੀ ਬਜਾਏ ਆਪਣੀਆਂ ਦੁਕਾਨਾਂ ਜਾਂ ਸ਼ੋ ਰੂਮਾਂ ਦੇ ਬਾਹਰ ਡਸਟਬਿਨ ਜਰੂਰੁ ਲਗਾਉਣ। ਉਨ੍ਹਾਂ ਗਾਹਕਾਂ ਨੂੰ ਵੀ ਅਪੀਲ ਕੀਤੀ ਕਿ ਜਦੋਂ ਵੀ ਉਹ ਬਾਜ਼ਾਰ ਵਿੱਚ ਖ਼ਰੀਦਦਾਰੀ ਕਰਨ ਆਉਣ ਤਾਂ ਆਪਣੇ ਨਾਲ ਕੱਪੜੇ ਜਾਂ ਜੂਟ ਦੇ ਥੈਲੇ ਜ਼ਰੂਰ ਲੈ ਕੇ ਆਉਣ, ਤਾਂ ਜੋ ਪਟਿਆਲਾ ਨੂੰ ਪਲਾਸਟਿਕ ਮੁਕਤ ਅਤੇ ਸਾਫ਼-ਸੁਥਰਾ ਬਣਾਇਆ ਜਾ ਸਕੇ।
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 18 ਫ਼ੀਸਦੀ ਡੀ. ਏ. ਜਾਰੀ ਕਰੇ- ਮਨੋਜ ਘਈ ਅਗਲੀ ਖ਼ਬਰ ਹਰਜਿੰਦਰ ਕੌਰ ਦਾ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।