07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਭਾਜਪਾ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ ਨੇ ਹਰਜਿੰਦਰ ਸਿੰਘ ਸਰਵਾਰਾ ਨਾਲ ਕੀਤੀ ਮੁਲਾਕਾਤ ਅੱਖ ਦੇ ਆਪ੍ਰੇਸ਼ਨ ਤੋਂ ਬਾਅਦ ਪੁੱਛਿਆ ਹਾਲ-ਚਾਲ

ਘਨੌਰ, 5 ਅਗਸਤ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜ਼ਿਲ੍ਹਾ ਮੀਤ ਪ੍ਰਧਾਨ ਹਰਜਿੰਦਰ ਸਿੰਘ ਸਰਵਾਰਾ ਦੇ ਗ੍ਰਹਿ ਲਾਛੜੂ ਖ਼ੁਰਦ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ , ਸਾਹਿਲ ਸੂਦ ਅਤੇ ਲਖਬੀਰ ਸਿੰਘ ਲੱਖੀ, ਅਵਤਾਰ ਸਿੰਘ ਜੰਡ ਮੰਗੋਲੀ ਨੇ ਹਰਜਿੰਦਰ ਸਿੰਘ ਸਰਵਾਰਾ ਦੀ ਅੱਖ ਦਾ ਹਾਲ ਹੀ ’ਚ ਹੋਏ ਸਫਲ ਆਪਰੇਸ਼ਨ ਤੋਂ ਬਾਅਦ ਉਨ੍ਹਾਂ ਦਾ ਹਾਲ-ਚਾਲ ਪੁੱਛਣ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਆਗੂਆਂ ਨੇ ਸਰਵਾਰਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਜਲਦੀ ਮੁਕੰਮਲ ਸਿਹਤਯਾਬੀ ਲਈ ਅਰਦਾਸ ਕੀਤੀ।

ਅਜੀਤ ਡੈਸਕ 06-08-2026
ਘਨੌਰ, 5 ਅਗਸਤ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜ਼ਿਲ੍ਹਾ ਮੀਤ ਪ੍ਰਧਾਨ ਹਰਜਿੰਦਰ ਸਿੰਘ ਸਰਵਾਰਾ ਦੇ ਗ੍ਰਹਿ ਲਾਛੜੂ ਖ਼ੁਰਦ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ , ਸਾਹਿਲ ਸੂਦ ਅਤੇ ਲਖਬੀਰ ਸਿੰਘ ਲੱਖੀ, ਅਵਤਾਰ ਸਿੰਘ ਜੰਡ ਮੰਗੋਲੀ ਨੇ ਹਰਜਿੰਦਰ ਸਿੰਘ ਸਰਵਾਰਾ ਦੀ ਅੱਖ ਦਾ ਹਾਲ ਹੀ ’ਚ ਹੋਏ ਸਫਲ ਆਪਰੇਸ਼ਨ ਤੋਂ ਬਾਅਦ ਉਨ੍ਹਾਂ ਦਾ ਹਾਲ-ਚਾਲ ਪੁੱਛਣ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਆਗੂਆਂ ਨੇ ਸਰਵਾਰਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਜਲਦੀ ਮੁਕੰਮਲ ਸਿਹਤਯਾਬੀ ਲਈ ਅਰਦਾਸ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗੰਗਰੌਲੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਰਜਿੰਦਰ ਸਿੰਘ ਸਰਵਾਰਾ ਪਾਰਟੀ ਦੇ ਬਹੁਤ ਹੀ ਮਿਹਨਤੀ, ਸਮਰਪਿਤ ਅਤੇ ਜ਼ਮੀਨੀ ਪੱਧਰ ਦੇ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਚੜ੍ਹਦੀਕਲਾ ਅਤੇ ਹਲਕੇ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਸ਼ਕਲ ਸਮੇਂ ’ਚ ਪਾਰਟੀ ਲੀਡਰਸ਼ਿਪ ਆਪਣੇ ਹਰ ਵਰਕਰ ਅਤੇ ਆਗੂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ। ਭੰਗੂ ਨੇ ਹਲਕਾ ਘਨੌਰ ਦੇ ਵਿਕਾਸ ਮੁੱਦਿਆਂ ’ਤੇ ਚਰਚਾ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਲਕੇ ਦੇ ਲੋਕਾਂ ਦੀ ਭਲਾਈ ਅਤੇ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਆਉਣ ਵਾਲੇ ਸਮੇਂ ਵਿਚ ਪਾਰਟੀ ਵਲੋਂ ਹਲਕੇ ’ਚ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਹੋਰ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਇਸ ਮੌਕੇ ਹਰਜਿੰਦਰ ਸਿੰਘ ਸਰਵਾਰਾ ਨੇ ਜ਼ਿਲ੍ਹਾ ਪ੍ਰਧਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਆਗੂਆਂ ਵਲੋਂ ਉਨ੍ਹਾਂ ਦਾ ਹਾਲ-ਚਾਲ ਪੁੱਛਣ ਆਉਣਾ ਉਨ੍ਹਾਂ ਲਈ ਵੱਡੇ ਉਤਸ਼ਾਹ ਦੀ ਗੱਲ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਿਹਤਯਾਬ ਹੋਣ ਉਪਰੰਤ ਉਹ ਪਹਿਲਾਂ ਨਾਲੋਂ ਵੀ ਵੱਧ ਉਤਸ਼ਾਹ ਨਾਲ ਪਾਰਟੀ ਦੀ ਸੇਵਾ ਅਤੇ ਹਲਕੇ ਦੇ ਲੋਕਾਂ ਦੇ ਕੰਮਾਂ ’ਚ ਡਟ ਕੇ ਯੋਗਦਾਨ ਪਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਈ ਅਹਿਮ ਪਾਰਟੀ ਵਰਕਰ ਅਤੇ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਕਕਰਾਲਾ ਭਾਈਕਾ ਦੇ ਰਵਿਦਾਸ ਗੁਰੂ ਘਰ ਲਈ ਭੇਜੇ ਬਰਤਨ ਪੰਜਰਥ ਤੇ ਕਬੀਰ... ਅਗਲੀ ਖ਼ਬਰ ਕੰਮ ’ਤੇ ਗਈ ਨਾਬਾਲਗ ਲੜਕੀ ਘਰ ਨਹੀਂ ਪਰਤੀ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਠੱਗੇ 7 ਲੱਖ ਤੋਂ ਵਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।