06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਲੰਗਰ ਲਈ ਲੱਗੀ ਨਵੀਂ ਆਟਾ ਚੱਕੀ

ਪਟਿਆਲਾ, 5 ਅਗਸਤ (ਅ. ਸ.

ਅਜੀਤ ਡੈਸਕ 06-08-2026
ਪਟਿਆਲਾ, 5 ਅਗਸਤ (ਅ.ਸ. ਅਹਲੂਵਾਲੀਆ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਅਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਗੁਰੂ ਘਰ ਦੇ ਲੰਗਰਾਂ ਲਈ ਨਵੀਂ ਆਟਾ ਚੱਕੀ ਸਥਾਪਿਤ ਕੀਤੀ। ਇਸ ਸੰਬੰਧ ਵਿਚ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਤੇ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਗੁਰੂ ਘਰ ਵਿਚ ਸੰਗਤਾਂ ਲਈ ਨਿਰੰਤਰ ਅਤੁੱਟ ਲੰਗਰ ਚੱਲਦਾ ਹੈ ਅਤੇ ਸੰਗਤਾਂ ਦੀ ਦਿਨ ਬ ਦਿਨ ਵੱਧ ਰਹੀ ਆਮਦ ਨੂੰ ਵੇਖਦਿਆਂ ਸੰਗਤਾਂ ਨੇ ਗੁਰਦੁਆਰਾ ਪ੍ਰਬੰਧਕਾਂ ਤੱਕ ਪਹੁੰਚ ਕਰਕੇ ਇਕ ਹੋਰ ਆਟਾ ਚੱਕੀ ਲਗਾਉਣ ਦੀ ਮੰਗ ਰੱਖੀ ਸੀ, ਜਿਸ ’ਤੇ ਅਮਲ ਕਰਦਿਆਂ ਗੁਰਦੁਆਰਾ ਪ੍ਰਬੰਧਕਾਂ ਨੇ ਸੰਗਤਾਂ ਦੀ ਮੰਗ ਨੂੰ ਪੂਰਾ ਕਰਦਿਆਂ ਨਵੇਂ ਮਾਡਲ ਵਾਲੀ ਨਵੀਂ ਆਟਾ ਚੱਕੀ ਸਥਾਪਿਤ ਕੀਤੀ ਹੈ। ਇਸ ਦੌਰਾਨ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ਦੇ ਪ੍ਰਬੰਧ ਵਿਚ ਅਨੇਕਾਂ ਵੱਡੇ ਕਾਰਜ ਕੀਤੇ ਜਾ ਰਹੇ ਹਨ, ਜੋ ਜਲਦ ਮੁਕੰਮਲ ਕਰਕੇ ਸੰਗਤਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਮੌਕੇ ਭਾਈ ਸਰਬਜੀਤ ਸਿੰਘ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਬਲਵਿੰਦਰ ਸਿੰਘ, ਭਾਈ ਰੋਸ਼ਮ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ‘ ਚੇਤਨਾ ਪ੍ਰਾਜੈਕਟ’ ਤਹਿਤ ਡੀ. ਸੀ. ਨੇ ਸੈਲਫ ਡਿਫੈਂਸ ਦੀ ਸਿਖਲਾਈ ਪੂਰੀ ਕਰਨ ਵਾਲੀਆਂ ਲੜਕੀਆਂ ਨੂੰ ਵੰਡੇ ਸਰਟੀਫਿਕੇਟ ਅਗਲੀ ਖ਼ਬਰ ਪੀ. ਐੱਮ. ਸ੍ਰੀ ਸਰਕਾਰੀ ਸਕੂਲ ਦੇਵੀਗੜ੍ਹ ਵਿਖੇ ਬਲਾਕ ਪੱਧਰੀ ਰੋਲ ਪਲੇਅ ਤੇ ਲੋਕ ਨਾਚ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।