06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਜਸਦੇਵ ਸਿੰਘ ਸੰਧੂ ਕਾਲਜ ਵਿਖੇ “ਨਸ਼ਾ ਮੁਕਤ ਯੁਵਾ-ਵਿਕਸਿਤ ਭਾਰਤ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਬਹਾਦਰਗੜ੍ਹ, 5 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਕੌਲੀ ਵਿਖੇ ਸਥਿਤ ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਸਿਹਤਮੰਦ ਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ “ਨਸ਼ਾ ਮੁਕਤ ਯੁਵਾ-ਵਿਕਸਿਤ ਭਾਰਤ” ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 06-08-2026
ਬਹਾਦਰਗੜ੍ਹ, 5 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਕੌਲੀ ਵਿਖੇ ਸਥਿਤ ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਸਿਹਤਮੰਦ ਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ “ਨਸ਼ਾ ਮੁਕਤ ਯੁਵਾ-ਵਿਕਸਿਤ ਭਾਰਤ” ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਬੁਲਾਰਿਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਨਸ਼ਾ ਵਿਅਕਤੀ ਦੇ ਨਾਲ-ਨਾਲ ਉਸਦੇ ਪਰਿਵਾਰ ਅਤੇ ਸਮਾਜ ’ਤੇ ਵੀ ਮਾੜਾ ਪ੍ਰਭਾਵ ਪਾ ਸਕਦਾ ਹੈ, ਇਸ ਲਈ ਜਾਗਰੂਕਤਾ ਤੇ ਸਹਿਯੋਗ ਨੂੰ ਮਹੱਤਵਪੂਰਨ ਦੱਸਿਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ, ਪਰਮਿੰਦਰ ਕੌਰ, ਪ੍ਰੋ. ਡਿੱਕੂ ਡੇਹਰਾ, ਪ੍ਰੋ. ਰਿੱਤੂ ਅਰੋੜਾ, ਪ੍ਰੋ. ਸੋਨੀਆ ਮਦਾਨ, ਪ੍ਰੋ. ਸਤਵੰਤ ਕੌਰ, ਪ੍ਰੋ.ਸਾਕਸ਼ੀ, ਪ੍ਰੋ . ਸੁਖਦੀਪ ਕੌਰ, ਪ੍ਰੋ. ਹਰਵਿੰਦਰ ਸਿੰਘ ਤੋਂ ਇਲਾਵਾ ਵਿਦਿਆਰਥੀਆਂ ਨੇ ਨਸ਼ਾ-ਮੁਕਤ ਸਮਾਜ ਸਿਰਜਣ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ। ਸੈਮੀਨਾਰ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਇਕ ਸਿਹਤਮੰਦ, ਜਾਗਰੂਕ ਅਤੇ ਵਿਕਸਿਤ ਭਾਰਤ ਦੀ ਉਸਾਰੀ ਵੱਲ ਪ੍ਰੇਰਿਤ ਕਰਨਾ ਸੀ।
ਪਿਛਲੀ ਖ਼ਬਰ ਵਿਸ਼ਵ ਕਬਾਇਲੀ ਦਿਵਸ ਦੇ ਮੌਕੇ ਕਬਾਇਲੀ ਅਧਿਕਾਰਾਂ ਅਤੇ ਵਿਰਾਸਤ ’ਤੇ ਹੋਵੇਗੀ 9 ਨੂੰ ਚਰਚਾ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਨੂੰ ਲੈ ਕੇ ਨਾਭਾ ਪੁਲਿਸ ਹੋਈ ਚੌਕਸ, ਥਾਂ-ਥਾਂ ਕੀਤੀ ਨਾਕੇਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।