06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

70 ਵੇਂ ਜ਼ਿਲ੍ਹਾ ਪੱਧਰੀ ਰਾਈਫਲ ਸ਼ੂਟਿੰਗ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼

ਪਟਿਆਲਾ 5 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਸਪੋਰਟਸ ਕੋਆਰਡੀਨੇਟਰ ਡਾ.

ਅਜੀਤ ਡੈਸਕ 06-08-2026
ਪਟਿਆਲਾ 5 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14,ਅੰਡਰ 1 7 ਤੇ ਅੰਡਰ 19 (ਲੜਕੇ ਤੇ ਲੜਕੀਆਂ) ਦੇ ਰਾਈਫਲ ਸ਼ੂਟਿੰਗ ਦੇ ਮੁਕਾਬਲਿਆਂ ਦਾ ਆਗਾਜ਼ ਸੰਧੂ ਰਾਈਫਲ ਸ਼ੂਟਿੰਗ ਅਕੈਡਮੀ ਵਿਖੇ ਹੋਇਆ। ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਸਟੇਟ ਅਵਾਰਡੀ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਜਿਲਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਤੇ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਲੜਕੇ ਤੇ ਲੜਕੀਆਂ ਦੇ ਜਿਲ੍ਹਾ ਪੱਧਰੀ ਰਾਈਫਲ ਸ਼ੂਟਿੰਗ ਮੁਕਾਬਲੇ ਸ਼ੁਰੂ ਕਰਵਾਏ। ਇਸ ਮੌਕੇ ਪਟਿ-2 ਦੇ ਜੋਨਲ ਸਕੱਤਰ ਬਲਵਿੰਦਰ ਸਿੰਘ ਜੱਸਲ,ਐਡਵੋਕੇਟ ਭੁਪਿੰਦਰ ਸਿੰਘ ਸੰਧੂ, ਲੈਕਚਰਾਰ ਗੁਰਨਾਮ ਸਿੰਘ,ਡੀਪੀਈ ਸੁੱਚਾ ਗੁਰਪ੍ਰੀਤ ਸਿੰਘ ਡਾਟਾ ਐਂਟਰੀ ਆਪਰੇਟਰ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਸੁਨਿਆਰਹੇੜੀ-ਝੰਡੀ ਵਿਚਕਾਰ ਰਜਵਾਹਾ ਟੁੱਟਿਆ, ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ ਭਾਰਤ ਅਮਰੀਕਾ ਵਪਾਰ ਸਮਝੌਤਾ ਅਤੇ ਹੋਰ ਲੋਕ ਮਾਰੂ ਨੀਤੀਆਂ ਦਾ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।