06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸੁਨਿਆਰਹੇੜੀ-ਝੰਡੀ ਵਿਚਕਾਰ ਰਜਵਾਹਾ ਟੁੱਟਿਆ, ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ

ਸਨੌਰ, 5 ਅਗਸਤ (ਸੋਖਲ)-ਸਨੌਰ ਦੇ ਪਿੰਡ ਸੁਨਿਆਰਹੇੜੀ ਤੋਂ ਪਿੰਡ ਝੰਡੀ ਵਿਚਾਕਰ 25 ਤੋਂ 30 ਫੁੱਟ ਦੇ ਕਰੀਬ ਰਜਵਾਹਾ ਟੁੱਟਣ ਕਾਰਨ ਕਰੀਬ 100 ਦੇ ਕਰੀਬ ਏਕੜ ਵਿੱਚ ਖੜ੍ਹੀ ਝੋਨੇ ਦੀ ਫ਼ਸਲ ਪਾਣੀ ਹੇਠ ਆ ਗਈ, ਜਿਸ ਨਾਲ ਇਲਾਕੇ ਦੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪਿਆ। ਰਜਵਾਹਾ ਟੁੱਟਣ ਤੋਂ ਬਾਅਦ ਵੱਡੀ ਮਾਤਰਾ ਵਿਚ ਪਾਣੀ ਖੇਤਾਂ ਵਿਚ ਦਾਖਲ ਹੋ ਗਿਆ।

ਅਜੀਤ ਡੈਸਕ 06-08-2026
ਸਨੌਰ, 5 ਅਗਸਤ (ਸੋਖਲ)-ਸਨੌਰ ਦੇ ਪਿੰਡ ਸੁਨਿਆਰਹੇੜੀ ਤੋਂ ਪਿੰਡ ਝੰਡੀ ਵਿਚਾਕਰ 25 ਤੋਂ 30 ਫੁੱਟ ਦੇ ਕਰੀਬ ਰਜਵਾਹਾ ਟੁੱਟਣ ਕਾਰਨ ਕਰੀਬ 100 ਦੇ ਕਰੀਬ ਏਕੜ ਵਿੱਚ ਖੜ੍ਹੀ ਝੋਨੇ ਦੀ ਫ਼ਸਲ ਪਾਣੀ ਹੇਠ ਆ ਗਈ, ਜਿਸ ਨਾਲ ਇਲਾਕੇ ਦੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪਿਆ। ਰਜਵਾਹਾ ਟੁੱਟਣ ਤੋਂ ਬਾਅਦ ਵੱਡੀ ਮਾਤਰਾ ਵਿਚ ਪਾਣੀ ਖੇਤਾਂ ਵਿਚ ਦਾਖਲ ਹੋ ਗਿਆ। ਪ੍ਰਭਾਵਿਤ ਕਿਸਾਨਾਂ ਨੇ ਨਹਿਰੀ ਵਿਭਾਗ ‘ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਰਜਵਾਹੇ ਦੀ ਹਾਲਤ ਬਾਰੇ ਵਿਭਾਗ ਨੂੰ ਪਹਿਲਾਂ ਵੀ ਕਈ ਵਾਰ ਜਾਣੂ ਕਰਵਾਇਆ ਗਿਆ ਸੀ ਪਰ ਸਮੇਂ ਸਿਰ ਕੋਈ ਕਾਰਵਾਈ ਨਹੀਂ ਕੀਤੀ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਵਿਭਾਗ ਵਲੋਂ ਪਹਿਲਾਂ ਹੀ ਮੁਰੰਮਤ ਕਰਵਾ ਦਿੱਤੀ ਜਾਂਦੀ ਤਾਂ ਇਹ ਨੁਕਸਾਨ ਟਾਲਿਆ ਜਾ ਸਕਦਾ ਸੀ। ਕਿਸਾਨਾਂ ਨੇ ਦੱਸਿਆ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਕਈ ਏਕੜ ਵਿਚ ਫ਼ਸਲ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਖੇਤੀ ਦੀ ਲਾਗਤ ਵਧਣ ਅਤੇ ਮੌਸਮ ਦੀ ਮਾਰ ਕਾਰਨ ਕਿਸਾਨ ਪ੍ਰੇਸ਼ਾਨ ਹਨ, ਉੱਪਰੋਂ ਇਸ ਘਟਨਾ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਪ੍ਰਭਾਵਿਤ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨੁਕਸਾਨ ਦਾ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਰਜਵਾਹੇ ਦੀ ਜਲਦ ਮੁਰੰਮਤ ਕਰਵਾਈ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਪਿਛਲੀ ਖ਼ਬਰ ਦੀ ਪਟਿਆਲਾ ਵੈਲਫੇਅਰ ਸੁਸਾਇਟੀ ਨੇ ਪ੍ਰਸ਼ਾਦ ਦੇ ਰੂਪ ’ਚ ਵੰਡੇ ਬੂਟੇ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਉਪਰਾਲੇ ਕਰਨ... ਅਗਲੀ ਖ਼ਬਰ 70 ਵੇਂ ਜ਼ਿਲ੍ਹਾ ਪੱਧਰੀ ਰਾਈਫਲ ਸ਼ੂਟਿੰਗ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।