07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਨਾ ਨਗਰ ਕੌਂਸਲ ’ਚ, ਨਾ ਹੀ ਪਿੰਡਾਂ ਵਿਚ ਸ਼ਾਮਿਲ ਹਨ ਬਹੁਤੀਆਂ ਕਾਲੋਨੀਆਂ 40 ਸਾਲਾਂ ਤੋਂ ਪ੍ਰਸ਼ਾਸਨਿਕ ਅਣਦੇਖੀ ਦਾ ਸ਼ਿਕਾਰ ਪੰਜ ਕਾਲੋਨੀਆਂ-ਕੈਂਥ

ਨਾਭਾ, 6 ਅਗਸਤ (ਜਗਨਾਰ ਸਿੰਘ ਦੁਲੱਦੀ)-ਨਾਭਾ ਸ਼ਹਿਰ ਦੇ ਬਿਲਕੁਲ ਨਾਲ ਵਸੀਆਂ ਨਰਾਤਾ ਕਾਲੋਨੀ, ਭਾਰਤ ਨਗਰ, ਸੰਤ ਨਗਰ, ਅਸ਼ੋਕ ਵਿਹਾਰ ਅਤੇ ਏ-ਵਨ ਕਾਲੋਨੀ ਦੇ ਹਜ਼ਾਰਾਂ ਨਿਵਾਸੀ ਪਿਛਲੇ ਕਰੀਬ 40 ਸਾਲਾਂ ਤੋਂ ਬੁਨਿਆਦੀ ਨਾਗਰਿਕ ਸਹੂਲਤਾਂ ਤੋਂ ਵਾਂਝੇ ਜੀਵਨ ਬਤੀਤ ਕਰਨ ਲਈ ਮਜਬੂਰ ਹਨ। ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ।

ਭਾਜਪਾ ਆਗੂ ਪਰਮਜੀਤ ਸਿੰਘ ਕੈਂਥ ਨਾਭਾ ਦੀਆਂ ਬਾਹਰਲੀਆਂ ਕਾਲੋਨੀਆਂ ਦੇ ਹਾਲਾਤ ਵੇਖਦੇ ਹੋਏ। ਤਸਵੀਰ : ਜਗਨਾਰ ਸਿੰਘ ਦੁਲੱਦੀ 07-08-2026
ਨਾਭਾ, 6 ਅਗਸਤ (ਜਗਨਾਰ ਸਿੰਘ ਦੁਲੱਦੀ)-ਨਾਭਾ ਸ਼ਹਿਰ ਦੇ ਬਿਲਕੁਲ ਨਾਲ ਵਸੀਆਂ ਨਰਾਤਾ ਕਾਲੋਨੀ, ਭਾਰਤ ਨਗਰ, ਸੰਤ ਨਗਰ, ਅਸ਼ੋਕ ਵਿਹਾਰ ਅਤੇ ਏ-ਵਨ ਕਾਲੋਨੀ ਦੇ ਹਜ਼ਾਰਾਂ ਨਿਵਾਸੀ ਪਿਛਲੇ ਕਰੀਬ 40 ਸਾਲਾਂ ਤੋਂ ਬੁਨਿਆਦੀ ਨਾਗਰਿਕ ਸਹੂਲਤਾਂ ਤੋਂ ਵਾਂਝੇ ਜੀਵਨ ਬਤੀਤ ਕਰਨ ਲਈ ਮਜਬੂਰ ਹਨ। ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਲਾਕਾ ਵਾਸੀਆਂ ਨੇ ਦੱਸਿਆ ਕਿ ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਇਨ੍ਹਾਂ ਕਾਲੋਨੀਆਂ ਨੂੰ ਅੱਜ ਤੱਕ ਨਾ ਤਾਂ ਨਗਰ ਕੌਂਸਲ ਨਾਭਾ ਦੀ ਹੱਦ ਵਿਚ ਸ਼ਾਮਿਲ ਕੀਤਾ ਗਿਆ ਹੈ ਤੇ ਨਾ ਹੀ ਕਿਸੇ ਸੰਬੰਧਿਤ ਪਿੰਡਾਂ ਦਾ ਹਿੱਸਾ ਬਣਾਇਆ ਗਿਆ ਹੈ। ਪ੍ਰਸ਼ਾਸਨਿਕ ਅਣਦੇਖੀ ਕਾਰਨ ਇਹ ਸਾਰਾ ਇਲਾਕਾ ਪਿਛਲੇ ਕਰੀਬ 40 ਸਾਲਾਂ ਤੋਂ ਇਕ ਤਰ੍ਹਾਂ ਦੇ ਪ੍ਰਸ਼ਾਸਨਿਕ ਖਾਲੀਪਣ ਵਿਚ ਜੀਅ ਰਿਹਾ ਹੈ। ਭਾਜਪਾ ਆਗੂ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ “ਇਹ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਗੱਲ ਹੈ ਕਿ ਨਰਾਤਾ ਕਾਲੋਨੀ, ਭਾਰਤ ਨਗਰ, ਸੰਤ ਨਗਰ, ਅਸ਼ੋਕ ਵਿਹਾਰ ਅਤੇ ਏ-ਵਨ ਕਾਲੋਨੀ ਨੂੰ ਅੱਜ ਤੱਕ ਨਾ ਤਾਂ ਨਗਰ ਕੌਂਸਲ ਨਾਭਾ ਵਿਚ ਸ਼ਾਮਿਲ ਕੀਤਾ ਗਿਆ ਹੈ ਅਤੇ ਨਾ ਹੀ ਕਿਸੇ ਸੰਬੰਧਿਤ ਪਿੰਡ ਦਾ ਹਿੱਸਾ ਬਣਾਇਆ ਗਿਆ ਹੈ।ਉਨ੍ਹਾਂ ਮੰਗ ਕੀਤੀ ਕਿ ਰਾਜ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੁਰੰਤ ਇਨ੍ਹਾਂ ਕਾਲੋਨੀਆਂ ਦੀ ਪ੍ਰਸ਼ਾਸਨਿਕ ਸਥਿਤੀ ਸਪੱਸ਼ਟ ਕਰੇ। ਇਸ ਮੌਕੇ ਭਗਵੰਤ ਸਿੰਘ ਰਾਮਗੜ੍ਹੀਆ, ਨਿਰਮਲ ਸਿੰਘ, ਸੁਖਚੈਨ ਚੰਨੀ, ਅਖਿਲੇਸ਼ ਭਾਰਦਵਾਜ, ਬਾਲਾ ਜੀ, ਮੁਹੰਮਦ ਸਲੀਮ, ਬਲਕਾਰ ਸਿੰਘ, ਹਰਵਿੰਦਰ ਸਿੰਘ, ਰਾਧੇ ਸ਼ਿਆਮ ਝਾਅ, ਵਿੱਕੀ, ਲਲਿਤਾ ਰਾਮ, ਮੁਫਤੀ ਮੁਹੰਮਦ, ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ ਸਮੇਤ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਅਹੁਦੇਦਾਰ, ਵਰਕਰ ਤੇ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਅਦਾਲਤੀਵਾਲਾ ਵਿਖੇ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਸੈਂਕੜੇ ਏਕੜ ਫ਼ਸਲ ਬਰਬਾਦ ਅਕਾਲੀ ਆਗੂ ਕ੍ਰਿਸ਼ਨ ਸਿੰਘ ਸਨੌਰ ਨੇ... ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼-ਸੰਤ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।