07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪਿੰਡ ਅਦਾਲਤੀਵਾਲਾ ਵਿਖੇ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਸੈਂਕੜੇ ਏਕੜ ਫ਼ਸਲ ਬਰਬਾਦ ਅਕਾਲੀ ਆਗੂ ਕ੍ਰਿਸ਼ਨ ਸਿੰਘ ਸਨੌਰ ਨੇ ਲਿਆ ਮੌਕੇ ਦਾ ਜਾਇਜ਼ਾ, ਸਰਕਾਰ ਤੋਂ ਤੁਰੰਤ ਮੁਆਵਜ਼ੇ ਦੀ ਕੀਤੀ ਮੰਗ

ਦੇਵੀਗੜ੍ਹ, 6 ਅਗਸਤ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਅਧੀਨ ਪੈਂਦੇ ਪਿੰਡ ਅਦਾਲਤੀ ਵਾਲਾ ਵਿਖੇ ਪ੍ਰਸ਼ਾਸਨਿਕ ਲਾਪ੍ਰਵਾਹੀ ਤੇ ਡਰੇਨ ਦੀ ਸਮੇਂ ਸਿਰ ਸਫ਼ਾਈ ਨਾ ਹੋਣ ਕਰਕੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਰੇਨ ਵਿਚ ਉੱਗੀ ਬੂਟੀ ਅਤੇ ਘਾਹ-ਫੂਸ ਕਾਰਨ ਪਾਣੀ ਦਾ ਨਿਕਾਸ ਪੂਰੀ ਤਰ੍ਹਾਂ ਠੱਪ ਹੋ ਚੁੱਕਾ ਹੈ, ਜਿਸ ਕਾਰਨ ਮਾਮੂਲੀ ਜਿਹੀ ਬਾਰਿਸ਼ ਦਾ ਪਾਣੀ ਵੀ ਖੇਤਾਂ ਵਿਚ ਖੜ੍ਹ ਗਿਆ ਹੈ।

ਅਜੀਤ ਡੈਸਕ 07-08-2026
ਦੇਵੀਗੜ੍ਹ, 6 ਅਗਸਤ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਅਧੀਨ ਪੈਂਦੇ ਪਿੰਡ ਅਦਾਲਤੀ ਵਾਲਾ ਵਿਖੇ ਪ੍ਰਸ਼ਾਸਨਿਕ ਲਾਪ੍ਰਵਾਹੀ ਤੇ ਡਰੇਨ ਦੀ ਸਮੇਂ ਸਿਰ ਸਫ਼ਾਈ ਨਾ ਹੋਣ ਕਰਕੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਰੇਨ ਵਿਚ ਉੱਗੀ ਬੂਟੀ ਅਤੇ ਘਾਹ-ਫੂਸ ਕਾਰਨ ਪਾਣੀ ਦਾ ਨਿਕਾਸ ਪੂਰੀ ਤਰ੍ਹਾਂ ਠੱਪ ਹੋ ਚੁੱਕਾ ਹੈ, ਜਿਸ ਕਾਰਨ ਮਾਮੂਲੀ ਜਿਹੀ ਬਾਰਿਸ਼ ਦਾ ਪਾਣੀ ਵੀ ਖੇਤਾਂ ਵਿਚ ਖੜ੍ਹ ਗਿਆ ਹੈ। ਇਸ ਪਾਣੀ ਕਾਰਨ ਇਲਾਕੇ ਦੇ ਕਿਸਾਨਾਂ ਦੀਆਂ ਸੈਂਕੜੇ ਏਕੜ ਝੋਨੇ ਤੇ ਹੋਰ ਫ਼ਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀਆਂ ਹਨ। ਪਿੰਡ ਅਦਾਲਤੀਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਤੇ ਮੈਂਬਰ ਇੰਚਾਰਜ ਹਲਕਾ ਕਮੇਟੀ ਹਲਕਾ ਸਨੌਰ ਨੇ ਵਿਸ਼ੇਸ਼ ਤੌਰ ’ਤੇ ਪਿੰਡ ਅਦਾਲਤੀ ਵਾਲਾ ਵਿਖੇ ਪਹੁੰਚ ਕੇ ਪ੍ਰਭਾਵਿਤ ਖੇਤਾਂ ਤੇ ਡਰੇਨ ਦਾ ਮੌਕੇ ’ਤੇ ਜਾਇਜ਼ਾ ਲਿਆ। ਇਸ ਮੌਕੇ ਕ੍ਰਿਸ਼ਨ ਸਿੰਘ ਸਨੌਰ ਨੇ ਕਿਹਾ ਬਰਸਾਤ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਡਰੇਨਾਂ ਦੀ ਸਫ਼ਾਈ ਕਰਵਾਉਣਾ ਸਰਕਾਰ ਤੇ ਪ੍ਰਸ਼ਾਸਨ ਦਾ ਮੁੱਢਲਾ ਫ਼ਰਜ਼ ਬਣਦਾ ਹੈ ਪਰ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਅੱਜ ਕਿਸਾਨਾਂ ਨੂੰ ਇਹ ਦਿਨ ਦੇਖਣੇ ਪੈ ਰਹੇ ਹਨ। ਕ੍ਰਿਸ਼ਨ ਸਿੰਘ ਸਨੌਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਿੰਡ ਅਦਾਲਤੀ ਵਾਲਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਫ਼ਸਲਾਂ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ। ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ। ਇਸ ਮੌਕੇ ਇਲਾਕੇ ਦੇ ਕਿਸਾਨਾਂ ਤੇ ਪਤਵੰਤਿਆਂ ਵਿਚ ਹਰਮਿੰਦਰ ਸਿੰਘ ਜੋਗੀਪੁਰ, ਭਰਪੂਰ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਕਲ ਮਗਰ ਸਾਹਿਬ, ਜਸਵੀਰ ਸਿੰਘ ਚੂੰਹਟ ਸਾਬਕਾ ਸਰਪੰਚ, ਕਰਮ ਸਿੰਘ ਮੈਂਬਰ ਪੰਚਾਇਤ ਅਦਾਲਤੀ ਵਾਲਾ, ਜੰਗ ਸਿੰਘ, ਸਾਹਿਬ ਸਿੰਘ, ਰਣਜੀਤ ਸਿੰਘ , ਜਿੰਦਰ ਸਿੰਘ, ਬੂਟਾ ਸਿੰਘ ਕਛਵਾ ਤੇ ਸੁਖਦੇਵ ਸਿੰਘ ਖਾਕਟਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 1 ਸਤੰਬਰ ਦੀ ਦਿੱਲੀ ਰੈਲੀ ’ਚ ਪੰਜਾਬ ਭਰ ਤੋਂ ਹਜ਼ਾਰਾਂ ਕਿਰਤੀ ਸ਼ਾਮਿਲ ਹੋਣਗੇ-ਕਸ਼ਮੀਰ ਸਿੰਘ ਗਦਾਈਆ ਅਗਲੀ ਖ਼ਬਰ ਨਾ ਨਗਰ ਕੌਂਸਲ ’ਚ, ਨਾ ਹੀ ਪਿੰਡਾਂ ਵਿਚ ਸ਼ਾਮਿਲ ਹਨ ਬਹੁਤੀਆਂ ਕਾਲੋਨੀਆਂ 40 ਸਾਲਾਂ ਤੋਂ ਪ੍ਰਸ਼ਾਸਨਿਕ ਅਣਦੇਖੀ ਦਾ ਸ਼ਿਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।