08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਨਸ਼ੇ ਵਿਰੁੱਧ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਹੈਰੋਇਨ ਤਸਕਰ ਪਤੀ-ਪਤਨੀ ਕੀਤੇ ਕਾਬੂ

ਰਾਜਪੁਰਾ, 7 ਅਗਸਤ (ਰਣਜੀਤ ਸਿੰਘ)-ਸਿਟੀ ਪੁਲਿਸ ਨੂੰ ਉਸ ਵਕਤ ਵੱਡੀ ਕਾਮਯਾਬੀ ਮਿਲੀ ਜਦੋ ਪੁਲਿਸ ਨੇ ਪਤੀ ਪਤਨੀ ਜੋੜੇ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਥਾਣਾ ਮੁਖੀ ਸਿਟੀ ਗੁਰਸੇਵਕ ਸਿੰਘ ਸਿੱਧੂ ਨੇ ਦੱਸਿਆ ਕਿ ਚੌਕੀ ਇੰਚਾਰਜ ਸਤਨਾਮ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ਓਵਰ ਬ੍ਰਿਜ ਨੇੜੇ ਰਹਿਣ ਵਾਲੇ ਪਤੀ ਪਤਨੀ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਨਸ਼ਿਆਂ ਦਾ ਲੱਕ ਤੋੜਨ ਵਾਲਾ ਕੰਮ ਕੀਤਾ ਹੇੈ।

ਅਜੀਤ ਡੈਸਕ 08-08-2026
ਰਾਜਪੁਰਾ, 7 ਅਗਸਤ (ਰਣਜੀਤ ਸਿੰਘ)-ਸਿਟੀ ਪੁਲਿਸ ਨੂੰ ਉਸ ਵਕਤ ਵੱਡੀ ਕਾਮਯਾਬੀ ਮਿਲੀ ਜਦੋ ਪੁਲਿਸ ਨੇ ਪਤੀ ਪਤਨੀ ਜੋੜੇ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਥਾਣਾ ਮੁਖੀ ਸਿਟੀ ਗੁਰਸੇਵਕ ਸਿੰਘ ਸਿੱਧੂ ਨੇ ਦੱਸਿਆ ਕਿ ਚੌਕੀ ਇੰਚਾਰਜ ਸਤਨਾਮ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ਓਵਰ ਬ੍ਰਿਜ ਨੇੜੇ ਰਹਿਣ ਵਾਲੇ ਪਤੀ ਪਤਨੀ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਨਸ਼ਿਆਂ ਦਾ ਲੱਕ ਤੋੜਨ ਵਾਲਾ ਕੰਮ ਕੀਤਾ ਹੇੈ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਨਜਰ ਰੱਖੀ ਜਾ ਰਹੀ ਹੇੈ। ਉਨ੍ਹਾਂ ਨੇ ਕਿਹਾ ਕਿ ਹਲਕੇ ਵਿਚ ਕਿਸੇ ਵੀ ਕੀਮਤ ਤੇ ਨਸ਼ਾ ਖੋਰੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਨਸ਼ੇ ਵਿਚ ਲਿਪਤ ਵਿਅਕਤੀਆਂ ਦੇ ਖ਼ਿਲਾਫ ਸਖ਼ਤੀ ਨਾਲ ਨਿਪਟਿਆ ਜਾਵੇਗਾ। ਥਾਣਾ ਮੁੱਖੀ ਨੇ ਅੱਗੇ ਦੱਸਿਆ ਕਿ ਕਾਬੂ ਕੀਤੇ ਪਤੀ ਪਤਨੀ ਦੀ ਪਹਿਚਾਣ ਸਲੀਮ ਤੇ ਕੋਮਲ ਵਾਸੀ ਰਾਜਪੁਰਾ ਵਜੋਂ ਹੋਈ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਸ਼ਹਿਰ ਦੇ ਪਾਰਕਾਂ ਤੇ ਹੋਰਨਾਂ ਥਾਵਾਂ ’ਤੇ ਅਵਾਰਾਗਰਦੀ ਕਰਨ ਵਾਲਿਆਂ ਦੇ ਖ਼ਿਲਾਫ਼ ਵੀ ਪੁਲਿਸ ਨੇ ਸਖਤੀ ਵਰਤੀ ਹੈ ਅਤੇ ਅਵਾਰਾਗਰਦੀ ਦੇ ਦੋਸ਼ ਵਿਚ ਅੱਧੀ ਦਰਜਨ ਦੇ ਕਰੀਬ ਵਿਆਕਤੀਆਂ ਦੇ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਇਸ ਮੌਕੇ ਚੌਕੀ ਇੰਚਾਰਜ ਸਤਨਾਮ ਸਿੰਘ, ਐਸ. ਆਈ. ਮਾਲਵਿੰਦਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਤੇਜਿੰਦਰ ਮਹਿਤਾ ਵਲੋਂ ਓਪਨ ਜਿਮ ਦਾ ਉਦਘਾਟਨ ਬਾਰਾਦਰੀ ਬਾਗ ਵਿਖੇ ਐਮ. ਸੀ. ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ ਅਗਲੀ ਖ਼ਬਰ “ ਤਿਰੰਗਾ-ਏ ਜਰਨੀ” ਹਿੰਦੀ ਨਾਟਕ ਦਾ ਮੰਚਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।