08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਗੁਰੂ ਹਰਿਕਿ੍ਸ਼ਨ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਪਟਿਆਲਾ, 7 ਅਗਸਤ (ਅ. ਸ.

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਰਦਾਸ ਕਰਦੇ ਹੋਏ। ਅਜੀਤ ਤਸਵੀਰ 08-08-2026
ਪਟਿਆਲਾ, 7 ਅਗਸਤ (ਅ. ਸ. ਆਹਲੂਵਾਲੀਆ)-ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸਨ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹਜ਼ੂਰੀ ਰਾਗੀ ਭਾਈ ਕਰਮਜੀਤ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਗੁਰਮਤਿ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਕੁਲਦੀਪ ਕੌਰ ਟੌਹੜਾ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਕੁਲਦੀਪ ਕੌਰ ਟੌਹੜਾ ਨੇ ਸੰਗਤਾਂ ਨੂੰ ਅੱਠਵੇਂ ਪਾਤਿਸ਼ਾਹ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਦੀ ਜਿਥੇ ਵਧਾਈ ਦਿੱਤੀ, ਉਥੇ ਹੀ ਗੁਰੂ ਕੇ ਬਾਗ ਮੋਰਚੇ ਦੇ ਸ਼ਹੀਦ ਹੋਏ ਸਮੂਹ ਸਿੰਘਾਂ, ਯੋਧਿਆਂ ਨੂੰ ਵੀ ਸ਼ਰਧਾ ਸਤਿਕਾਰ ਭੇਂਟ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਜ਼ਿਕਰ ਕੀਤਾ ਕਿ ਗੁਰੂ ਸਾਹਿਬ ਨੇ ਮਾਨਵਤਾ ਦੇ ਕਲਿਆਣਮਈ ਕਾਰਜਾਂ ਵਿਚ ਵੱਡਾ ਯੋਗਦਾਨ ਪਾਇਆ ਤੇ ਗੁਰਮਤਿ ਦੀ ਰੌਸ਼ਨੀ ਵਿਚ ਸੰਗਤਾਂ ਨੂੰ ਗੁਰਬਾਣੀ ਦੇ ਮਹਾਨ ਫਸਲਫੇ ਨਾਲ ਜੋੜਨ ਦਾ ਉਪਰਾਲਾ ਵੀ ਕੀਤਾ। ਸਾਬਕਾ ਪ੍ਰਧਾਨ ਨੇ ਪਿੰਡ ਘੂਕੇਵਾਲੀ ਵਿਖੇ ਗੁਰੂ ਕੇ ਬਾਗ ਮੋਰਚੇ ਦੀ ਇਤਿਹਾਸਕ ਜਿੱਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮੋਰਚੇ ਵਿਚ ਖਾਲਸਾ ਪੰਥ ਨੇ ਗੁਰਦੁਆਰਾ ਸਾਹਿਬ ਬਾਬੇ ਕੀ ਬੇਰ ਸਿਆਲਕੋਟ ਤੋਂ ਗੁਰਦੁਆਰਾ ਗੰਗਸਰ ਜੈਤੋ ਫਰੀਦਕੋਟ ਤੱਕ 11 ਸ਼ਾਂਤਮਈ ਮੋਰਚੇ ਲਗਾਏ ਜਿਸ ਵਿਚ ਮਹੰਤਾਂ ਅਤੇ ਅੰਗਰੇਜ਼ਾਂ ਖਿਲਾਫ ਇਤਿਹਾਸਕ ਜਿੱਤ ਦਰਜ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ। ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਮਨਜੀਤ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਰਿਕਾਰਡਕੀਪਰ ਭਾਈ ਪ੍ਰਿਤਪਾਲ ਸਿੰਘ, ਭਾਈ ਸੁਖਦੇਵ ਸਿੰਘ ਕਾਹਲਵਾਂ, ਭਾਈ ਹਜ਼ੂਰ ਸਿੰਘ, ਭਾਈ ਹਰਵਿੰਦਰ ਸਿੰਘ ਕਾਹਲਵਾਂ, ਖਜ਼ਾਨਚੀ ਰਜ਼ਨੀਸ਼ ਸਿੰਘ, ਸਹਾਇਕ ਖਜ਼ਾਨਚੀ ਜਿਵਤੇਜ ਸਿੰਘ ਆਦਿ ਤੋਂ ਇਲਾਵਾ ਸ਼ੋ੍ਮਣੀ ਕਮੇਟੀ ਅਧਿਕਾਰੀ ਤੇ ਸਮੂਹ ਸਟਾਫ ਮੈਂਬਰ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਸਨੌਰ ਨੂੰ ਸਬ-ਡਵੀਜ਼ਨ ਬਣਾਉਣ ਲਈ ਰਣਜੋਧ ਸਿੰਘ ਹਡਾਣਾ ਦਾ ਉਪਰਾਲਾ ਅਗਲੀ ਖ਼ਬਰ ਫੋਕਲ ਪੁਆਇੰਟ ਇੰਡਸਟਰੀ ਨਾਭਾ ਦੀਆਂ ਸੜਕਾਂ ਦੀ ਖਸਤਾ ਹਾਲਤ ਤੋਂ ਵਪਾਰੀ ਦੁਖੀ *ਭਾਰੀ ਟੈਕਸ ਦੇਣ ਦੇ ਬਾਵਜੂਦ ਵੀ ਨਹੀਂ ਮਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।