08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਿੰਗਲ ਯੂਜ਼ ਪਲਾਸਟਿਕ ਤੇ ਗੰਦਗੀ ਫੈਲਾਉਣ ਵਾਲਿਆਂ ਖ਼ਿਲਾਫ਼ ਨਗਰ ਨਿਗਮ ਨੇ ਵਿੱਢੀ ਵਿਸ਼ੇਸ਼ ਚੈਕਿੰਗ

ਪਟਿਆਲਾ, 7 ਅਗਸਤ (ਅ. ਸ.

ਅਜੀਤ ਡੈਸਕ 08-08-2026
ਪਟਿਆਲਾ, 7 ਅਗਸਤ (ਅ. ਸ. ਆਹਲੂਵਾਲੀਆ)-ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਤੇ ਪਲਾਸਟਿਕ ਮੁਕਤ ਬਣਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਵੱਡੇ ਪੱਧਰ ‘ਤੇ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਮੇਅਰ ਕੁੰਦਨ ਗੋਗੀਆ ਤੇ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੀ ਯੋਗ ਅਗਵਾਈ ਹੇਠ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਨਗਰ ਨਿਗਮ ਦੀ ਟੀਮ ਵਲੋਂ ਸ਼ਹਿਰ ਦੇ ਪ੍ਰਮੁੱਖ ਸਮਾਨੀਆਂ ਗੇਟ ਬਾਜ਼ਾਰ ਤੇ ਰਾਜਿੰਦਰਾ ਹਸਪਤਾਲ ਰੋਡ (ਸੰਗਰੂਰ ਰੋਡ) ‘ਤੇ ਅਚਾਨਕ ਚੈਕਿੰਗ ਕੀਤੀ ਗਈ ਅਤੇ 40 ਕਰੀਬ ਚਲਾਨ ਕੱਟੇ ਗਏ। ਇਹ ਕਾਰਵਾਈ ਸੈਨੇਟਰੀ ਅਫ਼ਸਰ ਨਵਦੀਪ ਸ਼ਰਮਾ ਦੀ ਦੇਖ-ਰੇਖ ਹੇਠ ਸੈਨੇਟਰੀ ਇੰਸਪੈਕਟਰ ਰਾਜੇਸ਼ ਮਾਟੂ ਤੇ ਸੈਨੇਟਰੀ ਸੁਪਰਵਾਈਜ਼ਰ ਨਰਿੰਦਰ ਕੁਮਾਰ ਦੀ ਅਗਵਾਈ ਵਾਲੀ ਨਿਗਮ ਟੀਮ ਵਲੋਂ ਅੰਜਾਮ ਦਿੱਤੀ ਗਈ। ਮੇਅਰ ਕੁੰਦਨ ਗੋਗੀਆ ਨੇ ਵੀ ਸੰਬੰਧੀ ਸਪੱਸ਼ਟ ਕੀਤਾ ਕਿ ਸ਼ਹਿਰ ਦੀ ਹਰਿਆਵਲ, ਵਾਤਾਵਰਨ ਅਤੇ ਸਫ਼ਾਈ ਵਿਵਸਥਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਸਿੰਗਲ ਯੂਜ਼ ਪਲਾਸਟਿਕ ਨਾ ਸਿਰਫ਼ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਂਦਾ ਹੈ, ਸਗੋਂ ਸੀਵਰੇਜ ਤੇ ਨਾਲੀਆਂ ਦੇ ਜਾਮ ਹੋਣ ਦਾ ਵੀ ਵੱਡਾ ਕਾਰਨ ਬਣਦਾ ਹੈ। ਅਧਿਕਾਰੀਆਂ ਨੇ ਵੀ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਜਾਂ ਦੁਕਾਨਦਾਰ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਖ਼ਿਲਾਫ਼ ਇਹ ਸਖ਼ਤੀ ਲਗਾਤਾਰ ਜਾਰੀ ਰਹੇਗੀ। ਨਿਗਮ ਟੀਮ ਨੇ ਸਮੂਹ ਦੁਕਾਨਦਾਰਾਂ, ਮਾਰਕੀਟ ਐਸੋਸੀਏਸ਼ਨਾਂ ਅਤੇ ਖ਼ਰੀਦਦਾਰੀ ਕਰਨ ਆਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਪੂਰੀ ਤਰ੍ਹਾਂ ਬਾਈਕਾਟ ਕਰਨ। ਦੁਕਾਨਦਾਰ ਆਪਣੀਆਂ ਦੁਕਾਨਾਂ ਦਾ ਕੂੜਾ ਬਾਹਰ ਸੜਕਾਂ ‘ਤੇ ਸੁੱਟਣ ਦੀ ਬਜਾਏ ਡਸਟਬਿਨਾਂ ਵਿੱਚ ਹੀ ਰੱਖਣ ਤੇ ਗਾਹਕਾਂ ਨੂੰ ਕੱਪੜੇ ਜਾਂ ਜੂਟ ਦੇ ਥੈਲੇ ਵਰਤਣ ਲਈ ਪ੍ਰੇਰਿਤ ਕਰਨ।
ਪਿਛਲੀ ਖ਼ਬਰ ਅੰਡਰ-17 ਜ਼ੋਨਲ ਕਰਾਟੇ ਚੈਂਪੀਅਨਸ਼ਿਪ ਵਿਚ ਐਸ. ਆਰ. ਐਸ. ਵਿਦਿਆਪੀਠ ਦੇ ਵਿਦਿਆਰਥੀ ਨੇ ਜਿੱਤਿਆ ਸੋਨੇ ਦਾ ਤਗਮਾ ਅਗਲੀ ਖ਼ਬਰ ਡੀ. ਏ. ਵੀ. ਸਕੂਲ ਵਿਖੇ ਸਵੈ-ਮਾਣ ਤੇ ਆਤਮ-ਵਿਸ਼ਵਾਸ ਨਿਰਮਾਣ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।