08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਜਸਦੇਵ ਪਬਲਿਕ ਸਕੂਲ ਕੌਲੀ ਵਿਖੇ ਫਿਜ਼ਿਓਥੈਰਾਪਿਸਟ ਡਾ. ਸਿਮਰਜੀਤ ਸ਼ਰਮਾ ਦਾ ਵਿਸ਼ੇਸ਼ ਭਾਸ਼ਨ ਕਰਵਾਇਆ

ਬਹਾਦਰਗੜ੍ਹ, 7 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਜਸਦੇਵ ਪਬਲਿਕ ਸਕੂਲ ਕੌਲੀ ਵਿਖੇ ਵਿਦਿਆਰਥੀਆਂ ਦੀ ਸਿਹਤ, ਸਹੀ ਸਰੀਰਕ ਬਣਤਰ ਤੇ ਤੰਦਰੁਸਤ ਜੀਵਨ ਸ਼ੈਲੀ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਭਾਸ਼ਨ ਕਰਵਾਇਆ। ਇਸ ਮੌਕੇ ਪ੍ਰਸਿੱਧ ਫਿਜ਼ਿਓਥੈਰਾਪਿਸਟ ਡਾ.

ਅਜੀਤ ਡੈਸਕ 08-08-2026
ਬਹਾਦਰਗੜ੍ਹ, 7 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਜਸਦੇਵ ਪਬਲਿਕ ਸਕੂਲ ਕੌਲੀ ਵਿਖੇ ਵਿਦਿਆਰਥੀਆਂ ਦੀ ਸਿਹਤ, ਸਹੀ ਸਰੀਰਕ ਬਣਤਰ ਤੇ ਤੰਦਰੁਸਤ ਜੀਵਨ ਸ਼ੈਲੀ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਭਾਸ਼ਨ ਕਰਵਾਇਆ। ਇਸ ਮੌਕੇ ਪ੍ਰਸਿੱਧ ਫਿਜ਼ਿਓਥੈਰਾਪਿਸਟ ਡਾ. ਸਿਮਰਜੀਤ ਸ਼ਰਮਾ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਡਾ. ਸਿਮਰਜੀਤ ਸ਼ਰਮਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਲੰਬੇ ਸਮੇਂ ਤੱਕ ਮੋਬਾਈਲ ਫ਼ੋਨ, ਕੰਪਿਊਟਰ ਤੇ ਹੋਰ ਡਿਜ਼ੀਟਲ ਉਪਕਰਨਾਂ ਦੀ ਵਰਤੋਂ ਕਾਰਨ ਬੱਚਿਆਂ ਅਤੇ ਨੌਜਵਾਨਾਂ ਵਿਚ ਗਰਦਨ, ਪਿੱਠ ਤੇ ਮੋਢਿਆਂ ਦੇ ਦਰਦ ਵਰਗੀਆਂ ਸਮੱਸਿਆਵਾਂ ਵਿਚ ਵਾਧਾ ਹੋ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਿਯਮਿਤ ਕਸਰਤ ਕਰਨ, ਸਹੀ ਢੰਗ ਨਾਲ ਬੈਠਣ, ਸੰਤੁਲਿਤ ਖੁਰਾਕ ਅਪਣਾਉਣ ਅਤੇ ਰੋਜ਼ਾਨਾ ਸਰੀਰਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰੀਰਕ ਤਕਲੀਫ਼ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਸਮੇਂ ਸਿਰ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਸਮਾਗਮ ਦੇ ਅੰਤ ਵਿਚ ਸਕੂਲ ਦੀ ਪ੍ਰਿੰਸੀਪਲ ਚਰਨਜੀਤ ਕੌਰ ਨੇ ਡਾ. ਸਿਮਰਜੀਤ ਸ਼ਰਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਭਰਪੂਰ ਭਾਸ਼ਨ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਸਕੂਲ ਦਾ ਸਮੂਹ ਅਧਿਆਪਕ ਮੌਜੂਦ ਸਨ।
ਪਿਛਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਰਜੀਤ ਸਿੰਘ ਘੱਗਾ ਸਾਬਕਾ ਕਮਿਸ਼ਨਰ ਵਲੋਂ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਮਾਤਾ ਗੁਜਰੀ ਸਕੂਲ ਦੇਵੀਗੜ੍ਹ ਦੀਆਂ ਵਿਦਿਆਰਥਣਾਂ ਨੇ ਕਰਾਟੇ ਟੂਰਨਾਮੈਂਟ ’ਚ ਮਾਰੀਆਂ ਮੱਲਾਂ ਡੀ. ਏ. ਦੇ ਮਾਮਲੇ ’ਚ ਪੰਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।