09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

70 ਹਜ਼ਾਰ ਸਰਕਾਰੀ ਨੌਕਰੀਆਂ ਦੇ ਦਾਅਵੇ ਦਾ ਸਰਕਾਰ ਅਖ਼ਬਾਰਾਂ ਰਾਹੀਂ ਅੰਕੜਾ ਜਾਰੀ ਕਰੇ- ਗੋਪਾਲ ਸ਼ਰਮਾ

ਸਮਾਣਾ, 8 ਅਗਸਤ (ਸਾਹਿਬ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਗੋਪਾਲ ਸ਼ਰਮਾ ਨੇ ਭਗਵੰਤ ਮਾਨ ਸਰਕਾਰ ਵਲੋਂ ਨੌਜਵਾਨਾਂ ਨੂੰ ਕਰੀਬ 70 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦੇ ਦਾਅਵੇ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਮਹਿਕਮਿਆਂ ਵਿਚ ਦਿੱਤੀਆਂ ਨੌਕਰੀਆਂ ਦਾ ਪੂਰਾ ਅੰਕੜਾ ਇਸ਼ਤਿਹਾਰ ਰਾਹੀਂ ਅਖ਼ਬਾਰਾਂ ਵਿਚ ਜਨਤਕ ਕਰੇ, ਤਾਂ ਜੋ ਸੂਬੇ ਦੇ ਲੋਕਾਂ ਨੂੰ ਅਸਲੀਅਤ ਦਾ ਪਤਾ ਲੱਗ ਸਕੇ।

ਅਜੀਤ ਡੈਸਕ 09-08-2026
ਸਮਾਣਾ, 8 ਅਗਸਤ (ਸਾਹਿਬ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਗੋਪਾਲ ਸ਼ਰਮਾ ਨੇ ਭਗਵੰਤ ਮਾਨ ਸਰਕਾਰ ਵਲੋਂ ਨੌਜਵਾਨਾਂ ਨੂੰ ਕਰੀਬ 70 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦੇ ਦਾਅਵੇ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਮਹਿਕਮਿਆਂ ਵਿਚ ਦਿੱਤੀਆਂ ਨੌਕਰੀਆਂ ਦਾ ਪੂਰਾ ਅੰਕੜਾ ਇਸ਼ਤਿਹਾਰ ਰਾਹੀਂ ਅਖ਼ਬਾਰਾਂ ਵਿਚ ਜਨਤਕ ਕਰੇ, ਤਾਂ ਜੋ ਸੂਬੇ ਦੇ ਲੋਕਾਂ ਨੂੰ ਅਸਲੀਅਤ ਦਾ ਪਤਾ ਲੱਗ ਸਕੇ। ਗੋਪਾਲ ਸ਼ਰਮਾ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਸਕੂਲਾਂ ਦੇ ਬਿਜਲੀ ਬਿੱਲ ਤੱਕ ਨਹੀਂ ਭਰ ਰਹੀ। ਬਿਜਲੀ ਕੁਨੈਕਸ਼ਨ ਕੱਟੇ ਜਾਣ ਕਾਰਨ ਗਰਮੀ ਦੇ ਮੌਸਮ ਵਿਚ ਅਧਿਆਪਕਾਂ ਤੇ ਬੱਚਿਆਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਅਤੇ ਪਟਵਾਰ ਖਾਨਿਆਂ ਦੇ ਕੁਨੈਕਸ਼ਨ ਵੀ ਬਿੱਲ ਨਾ ਭਰਨ ਕਾਰਨ ਕੱਟੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਅਗਿਆਨਤਾ ਤੇ ਅਨਾੜੀਪੁਣੇ ਨੇ ਪੰਜਾਬ ਨੂੰ ਦਿਵਾਲੀਆ ਹੋਣ ਦੇ ਕੰਢੇ ’ ਤੇ ਪਹੁੰਚਾ ਦਿੱਤਾ ਹੈ।
ਪਿਛਲੀ ਖ਼ਬਰ ਨਵ-ਨਿਯੁਕਤ ਪੰਜਾਬ ਯੂਥ ਵਿੰਗ ਦੇ ਸਟੇਟ ਸੈਕਟਰੀ ਹੈਰੀ ਮੁਖਮੇਲਪੁਰ ਵਲੋਂ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ੀਅਮ ਦੇ ਨਿਰਮਾਣ ਕਾਰਜ ਮੁੜ ਸ਼ੁਰੂ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।