09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਨਵ-ਨਿਯੁਕਤ ਪੰਜਾਬ ਯੂਥ ਵਿੰਗ ਦੇ ਸਟੇਟ ਸੈਕਟਰੀ ਹੈਰੀ ਮੁਖਮੇਲਪੁਰ ਵਲੋਂ ਪਿੰਡਾਂ ਦਾ ਦੌਰਾ

ਘਨੌਰ, 8 ਅਗਸਤ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਨਵ-ਨਿਯੁਕਤ ਪੰਜਾਬ ਯੂਥ ਵਿੰਗ ਸਟੇਟ ਸੈਕਟਰੀ ਹੈਰੀ ਮੁਖਮੇਲਪੁਰ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ। ਜਿਸ ਦੌਰਾਨ ਇਲਾਕੇ ਦੇ ਪਿੰਡ ਵਾਸੀਆਂ ਤੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਖ-ਵੱਖ ਥਾਵਾਂ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਅਜੀਤ ਡੈਸਕ 09-08-2026
ਘਨੌਰ, 8 ਅਗਸਤ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਨਵ-ਨਿਯੁਕਤ ਪੰਜਾਬ ਯੂਥ ਵਿੰਗ ਸਟੇਟ ਸੈਕਟਰੀ ਹੈਰੀ ਮੁਖਮੇਲਪੁਰ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ। ਜਿਸ ਦੌਰਾਨ ਇਲਾਕੇ ਦੇ ਪਿੰਡ ਵਾਸੀਆਂ ਤੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਖ-ਵੱਖ ਥਾਵਾਂ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਪਾਰਟੀ ਹਾਈਕਮਾਨ ਵਲੋਂ ਹੈਰੀ ਮੁਖਮੇਲਪੁਰ ਨੂੰ ਯੂਥ ਵਿੰਗ ਦੇ ਸਟੇਟ ਸੈਕਟਰੀ ਦੀ ਅਹਿਮ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ ਜਦੋਂ ਉਹ ਪਿੰਡਾਂ ਵਿਚ ਪਹੁੰਚੇ ਤਾਂ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਤੇ ਫੁੱਲਾਂ ਦੇ ਹਾਰ ਪਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ, ਜਿਸ ਨਾਲ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਇਸ ਮੌਕੇ ਇਕੱਠੇ ਹੋਏ ਪਤਵੰਤਿਆਂ ਤੇ ਇਲਾਕਾ ਨਿਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਹੈਰੀ ਮੁਖਮੇਲਪੁਰ ਨੇ ਸਭ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਆਪਣੇ ਸੰਬੋਧਨ ਵਿਚ ਅੱਗੇ ਕਿਹਾ ਕਿ ਹਲਕਾ ਘਨੌਰ ਸਾਡਾ ਆਪਣਾ ਪਰਿਵਾਰ ਹੈ ਅਤੇ ਇਸ ਖੇਤਰ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਅਸੀਂ ਪਹਿਲਾਂ ਵੀ ਪੂਰੀ ਵਚਨਬੱਧਤਾ ਨਾਲ ਕੰਮ ਕੀਤੇ ਹਨ ਅਤੇ ਹੁਣ ਮਿਲੇ ਇਸ ਨਵੇਂ ਰੁਤਬੇ ਨਾਲ ਸਾਡੀ ਜ਼ਿੰਮੇਵਾਰੀ ਹੋਰ ਵੀ ਵੱਧ ਗਈ ਹੈ, ਜਿਸ ਤਹਿਤ ਅਸੀਂ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਅੱਗੇ ਵਧਾਉਣ ਲਈ ਪਹਿਲਾਂ ਨਾਲੋਂ ਵੀ ਵੱਧ ਚੜ੍ਹ ਕੇ ਅਤੇ ਮਜ਼ਬੂਤੀ ਨਾਲ ਦਿਨ-ਰਾਤ ਮਿਹਨਤ ਕਰਾਂਗੇ। ਇਸ ਮੌਕੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਅਤੇ ਸਥਾਨਕ ਆਗੂਆਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੇ ਇਸ ਅਹੁਦੇ ਨਾਲ ਹਲਕੇ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਵਿਕਾਸ ਕਾਰਜਾਂ ਨੂੰ ਘਰ-ਘਰ ਪਹਿਚਾਣ ਦੀ ਹੋਰ ਵੀ ਤੇਜ਼ੀ ਆਵੇਗੀ।
ਪਿਛਲੀ ਖ਼ਬਰ ਖਿਝੇ ਪੁਲਿਸ ਮੁਲਾਜ਼ਮਾਂ ਨੇ ਟਰਾਂਸਫਾਰਮ ਦਾ ਸਵਿੱਚ ਕੱਟ ਕੇ ਪਿੰਡ ਵਾਲੇ ਸਾਰੀ ਰਾਤ ਗਰਮੀ ’ਚ ਤੜਫਾਏ ਅਗਲੀ ਖ਼ਬਰ 70 ਹਜ਼ਾਰ ਸਰਕਾਰੀ ਨੌਕਰੀਆਂ ਦੇ ਦਾਅਵੇ ਦਾ ਸਰਕਾਰ ਅਖ਼ਬਾਰਾਂ ਰਾਹੀਂ ਅੰਕੜਾ ਜਾਰੀ ਕਰੇ- ਗੋਪਾਲ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।