ਮਾਨਵ ਸੇਵਾ ਉੱਤਮ ਸੇਵਾ ਸੰਸਥਾ ਵਲੋਂ ਬਿਰਧ ਆਸ਼ਰਮ ’ਚ ਦਿੱਤਾ ਰੋਜ਼ਾਨਾ ਲੋੜੀਂਦਾ ਸਾਮਾਨ
ਨਾਭਾ, 8 ਅਗਸਤ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੀ ਮਾਨਵ ਸੇਵਾ ਉੱਤਮ ਸੇਵਾ ਸੰਸਥਾ ਵਲੋਂ ਹਮੇਸ਼ਾ ਹੀ ਸਮਾਜ ਭਲਾਈ ਦੇ ਕਾਰਜ ਦਾਨੀ ਸੱਜਣਾ ਦੇ ਸਹਿਯੋਗ ਨਾਲ ਕੀਤੇ ਜਾਂਦੇ ਹਨ ਤੇ ਸੰਸਥਾ ਵਲੋਂ ਹਸਪਤਾਲ ਵਿਖੇ ਜ਼ਰੂਰਤਮੰਦ ਮਰੀਜ਼ਾਂ ਦਾ ਇਲਾਜ ਵੀ ਕਰਵਾਇਆ ਜਾਂਦਾ ਹੈ ਤੇ ਮਰੀਜ਼ਾਂ ਨੂੰ ਦਵਾਈਆਂ ਵੀ ਮੁਫਤ ਦਿੱਤੀਆਂ ਜਾਂਦੀਆਂ ਹਨ। ਇਸੇ ਲੜੀ ਦੇ ਤਹਿਤ ਓਲਡ ਏਜ ਹੋਮ ਪਿੰਡ ਰੌਂਗਲਾ ਪਟਿਆਲਾ ਵਿਚ ਲੋੜਵੰਦ ਬਜ਼ੁਰਗਾਂ ਨੂੰ ਸੰਸਥਾ ਵਲੋਂ ਲੋਕਾਂ ਦੇ ਸਹਿਯੋਗ ਨਾਲ ਰੋਜ਼ਾਨਾ ਵਰਤਣ ਵਾਲਾ ਸਾਮਾਨ ਦਿੱਤਾ ਗਿਆ।
ਅਜੀਤ ਡੈਸਕ
09-08-2026