09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਭਾਜਪਾ ਦੀ ਸਰਕਾਰ ਬਣਨ ’ਤੇ ਹਲਕਾ ਘਨੌਰ ਨੂੰ ਨਸ਼ਾ ਮੁਕਤ ਬਣਾਵਾਂਗੇ-ਵਿਕਾਸ ਸ਼ਰਮਾ ਪਿੰਡ ਹਰਪਾਲਾਂ ਤੋਂ ਆਮ ਆਦਮੀ ਪਾਰਟੀ ਦੇ ਸੈਂਕੜੇ ਸਮਰਥਕ ਭਾਜਪਾ ’ਚ ਸ਼ਾਮਿਲ

ਘਨੌਰ, 8 ਅਗਸਤ (ਸਰਦਾਰਾ ਸਿੰਘ ਲਾਛੜੂ)-ਅੱਜ ਹਲਕਾ ਘਨੌਰ ਦੇ ਪਿੰਡ ਹਰਪਾਲਾਂ ਤੋਂ ਆਮ ਆਦਮੀ ਪਾਰਟੀ ਦੇ ਸੈਂਕੜੇ ਸਮਰਥਕਾਂ ਨੇ ‘ਆਪ’ ਪਾਰਟੀ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਘਨੌਰ ਦੇ ਇੰਚਾਰਜ ਅਤੇ ਪੰਜਾਬ ਪ੍ਰਦੇਸ਼ ਕਾਰਜਕਾਰਨੀ ਮੈਂਬਰ ਵਿਕਾਸ ਸ਼ਰਮਾ ਦੀ ਯੋਗ ਅਗਵਾਈ ਹੇਠ ਭਾਜਪਾ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਆਗੂਆਂ ਦਾ ਵਿਕਾਸ ਸ਼ਰਮਾ ਨੇ ਪਾਰਟੀ ਦਾ ਪਟਕਾ ਪਾ ਕੇ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਪਾਰਟੀ ’ਚ ਸ਼ਾਮਿਲ ਹੋਏ ਆਗੂਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਹਲਕਾ ਘਨੌਰ ਦੇ ਪਿੰਡ ਹਰਪਾਲਾਂ ਵਿਖੇ ਭਾਜਪਾ ’ਚ ਸ਼ਾਮਿਲ ਕਰਵਾਉਂਦੇ ਹੋਏ ਵਿਕਾਸ ਸ਼ਰਮਾ ਵਿੱਕੀ ਹਲਕਾ ਇੰਚਾਰਜ ਘਨੌਰ। ਅਜੀਤ ਤਸਵੀਰ 09-08-2026
ਘਨੌਰ, 8 ਅਗਸਤ (ਸਰਦਾਰਾ ਸਿੰਘ ਲਾਛੜੂ)-ਅੱਜ ਹਲਕਾ ਘਨੌਰ ਦੇ ਪਿੰਡ ਹਰਪਾਲਾਂ ਤੋਂ ਆਮ ਆਦਮੀ ਪਾਰਟੀ ਦੇ ਸੈਂਕੜੇ ਸਮਰਥਕਾਂ ਨੇ ‘ਆਪ’ ਪਾਰਟੀ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਘਨੌਰ ਦੇ ਇੰਚਾਰਜ ਅਤੇ ਪੰਜਾਬ ਪ੍ਰਦੇਸ਼ ਕਾਰਜਕਾਰਨੀ ਮੈਂਬਰ ਵਿਕਾਸ ਸ਼ਰਮਾ ਦੀ ਯੋਗ ਅਗਵਾਈ ਹੇਠ ਭਾਜਪਾ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਆਗੂਆਂ ਦਾ ਵਿਕਾਸ ਸ਼ਰਮਾ ਨੇ ਪਾਰਟੀ ਦਾ ਪਟਕਾ ਪਾ ਕੇ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਪਾਰਟੀ ’ਚ ਸ਼ਾਮਿਲ ਹੋਏ ਆਗੂਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਪਿੰਡ ਹਰਪਾਲਾਂ ਵਿਖੇ ਰੱਖੇ ਗਏ ਇਸ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਭਾਜਪਾ ਹਲਕਾ ਇੰਚਾਰਜ ਵਿਕਾਸ ਸ਼ਰਮਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਦੇਸ਼ ਭਰ ਵਿਚ ਲਗਾਤਾਰ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਵਿਕਾਸ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ਨਾਲ ਹਲਕਾ ਘਨੌਰ ਨੂੰ ਨਸ਼ਾ ਮੁਕਤ ਬਣਾ ਕੇ ਛੱਡਾਂਗੇ। ਨਵੇਂ ਸ਼ਾਮਿਲ ਹੋਏ ਆਗੂਆਂ ਹਰਪ੍ਰੀਤ ਸਿੰਘ ਹੈਪੀ, ਗੁਰਧਿਆਨ ਸਿੰਘ, ਪ੍ਰਿੰਸ ਕੁਮਾਰ, ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਕੁਲਦੀਪ ਸਿੰਘ, ਹੰਸ ਰਾਜ, ਵਿੱਕੀ ਸਿੰਘ, ਗੁਰਜੀਤ ਸਿੰਘ, ਸਤਪਾਲ ਸਿੰਘ, ਦੀਪਕ ਕੁਮਾਰ ਨੇ ਭਾਜਪਾ ’ਚ ਸ਼ਮੂਲੀਅਤ ਕਰ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਉਹ ਮੋਦੀ ਸਰਕਾਰ ਦੀਆਂ ਵਿਕਾਸਮੁਖੀ ਨੀਤੀਆਂ ਤੇ ਵਿਕਾਸ ਸ਼ਰਮਾ ਵਲੋਂ ਹਲਕੇ ਵਿਚ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਪਿੰਡ-ਪਿੰਡ ਜਾ ਕੇ ਮਿਹਨਤ ਕਰਨਗੇ। ਇਸ ਮੌਕੇ ਮੰਡਲ ਪ੍ਰਧਾਨ ਘਨੌਰ, ਕਮਲਜੀਤ ਸਿੰਘ, ਗੋਲਡੀ ਸ਼ਰਮਾ ਜ਼ਿਲ੍ਹਾ ਮੀਤ ਪ੍ਰਧਾਨ, ਬਲਜੀਤ ਸਿੰਘ, ਬਲਕਾਰ ਸਿੰਘ ਐਸ. ਸੀ. ਵਿੰਗ ਪ੍ਰਧਾਨ ਅਮਨ ਭਿੰਡਰ, ਨਿਸ਼ਾਨ ਸਿੰਘ, ਜੀਵਨਜੋਤ ਸਿੰਘ ਸਮੇਤ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਮੈਂ ਕਾਂਗਰਸੀ ਸੀ ਕਾਂਗਰਸੀ ਹਾਂ ਕਾਂਗਰਸੀ ਰਹਾਂਗਾ-ਮਨੂੰ ਸ਼ਰਮਾ ਅਗਲੀ ਖ਼ਬਰ ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਦਿਨਾ ਅਗਨੀਵੀਰ ਭਰਤੀ ਰੈਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।