09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਘਨੌਰ ਵਿਖੇ ਨੰਬਰਦਾਰ ਯੂਨੀਅਨ ਦੀ ਮੀਟਿੰਗ ’ਚ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨਣ ’ਤੇ ਭਾਰੀ ਰੋਸ

ਘਨੌਰ, 8 ਅਗਸਤ (ਸਰਦਾਰਾ ਸਿੰਘ ਲਾਛੜੂ)-ਅੱਜ ਸਬ ਤਹਿਸੀਲ ਘਨੌਰ ਵਿਖੇ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਯੂਨੀਅਨ ਪ੍ਰਧਾਨ ਕੁਲਦੀਪ ਸਿੰਘ ਮਰਦਾਂਪੁਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿਚ ਘਨੌਰ ਸਬ ਤਹਿਸੀਲ ਤੋਂ ਵੱਡੀ ਗਿਣਤੀ ਵਿਚ ਅਹੁਦੇਦਾਰਾਂ ਅਤੇ ਨੰਬਰਦਾਰਾਂ ਨੇ ਸ਼ਮੂਲੀਅਤ ਕੀਤੀ।

ਨੰਬਰਦਾਰ ਯੂਨੀਅਨ ਦੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਕੁਲਦੀਪ ਸਿੰਘ ਮਰਦਾਂਪੁਰ ਅਤੇ ਨਾਲ ਨੰਬਰਦਾਰ। ਤਸਵੀਰ : ਸਰਦਾਰਾ ਸਿੰਘ ਲਾਛੜੂ 09-08-2026
ਘਨੌਰ, 8 ਅਗਸਤ (ਸਰਦਾਰਾ ਸਿੰਘ ਲਾਛੜੂ)-ਅੱਜ ਸਬ ਤਹਿਸੀਲ ਘਨੌਰ ਵਿਖੇ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਯੂਨੀਅਨ ਪ੍ਰਧਾਨ ਕੁਲਦੀਪ ਸਿੰਘ ਮਰਦਾਂਪੁਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿਚ ਘਨੌਰ ਸਬ ਤਹਿਸੀਲ ਤੋਂ ਵੱਡੀ ਗਿਣਤੀ ਵਿਚ ਅਹੁਦੇਦਾਰਾਂ ਅਤੇ ਨੰਬਰਦਾਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਨੰਬਰਦਾਰਾਂ ਨੂੰ ਆ ਰਹੀਆਂ ਭਾਰੀ ਮੁਸ਼ਕਲਾਂ ਅਤੇ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਬੇਪਰਵਾਹੀ ਵਾਲੇ ਰਵੱਈਏ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਪ੍ਰਧਾਨ ਕੁਲਦੀਪ ਸਿੰਘ ਮਰਦਾਂਪੁਰ, ਤੇਜਿੰਦਰ ਸਿੰਘ ਰਾਏਪੁਰ ਜਨਰਲ ਸਕੱਤਰ ਅਤੇ ਹੋਰ ਆਗੂਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਨੰਬਰਦਾਰੀ ਮਾਲ ਮਹਿਕਮੇ ਦੀ ਰੀੜ੍ਹ ਦੀ ਹੱਡੀ ਦਾ ਕੰਮ ਕਰਦੇ ਹਨ, ਪਰ ਸਰਕਾਰ ਵਲੋਂ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਨੰਬਰਦਾਰਾਂ ਦੀ ਕੋਈ ਸਾਰ ਨਹੀਂ ਲਈ ਗਈ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵਲੋਂ ਮੁਫ਼ਤ ਦੀਆਂ ਸਕੀਮਾਂ (ਜਿਵੇਂ ਕਿ ਔਰਤਾਂ ਨੂੰ 1000 ਤੋਂ 1500 ਰੁਪਏ, ਬੱਸ ਸਫ਼ਰ ਮੁਫ਼ਤ , ਰਸੋਈ ਕਿੱਟਾਂ ਆਦਿ) ਚਲਾ ਕੇ ਸੂਬੇ ਦੀ ਆਰਥਿਕਤਾ ‘ਤੇ ਬੋਝ ਪਾਇਆ ਜਾ ਰਿਹਾ ਹੈ, ਜਦੋਂ ਕਿ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਨੰਬਰਦਾਰਾਂ ਨੂੰ ਪੂਰੀ ਤਰ੍ਹਾਂ ਅਣਗੋਲਿਆ ਕੀਤਾ ਜਾ ਰਿਹਾ ਹੈ। ਆਗੂਆਂ ਨੇ ਅੱਜ ਦੇ ਮਹਿੰਗਾਈ ਦੇ ਯੁੱਗ ਦਾ ਹਵਾਲਾ ਦਿੰਦਿਆਂ ਕਿਹਾ ਕਿ ਨੰਬਰਦਾਰਾਂ ਨੂੰ ਆਨਲਾਈਨ ਅਰਜ਼ੀਆਂ ਤਸਦੀਕ ਕਰਨੀਆਂ ਪੈਂਦੀਆਂ ਹਨ, ਜਿਸ ਕਾਰਨ ਮੋਬਾਈਲ ਅਤੇ ਵਾਈ-ਫਾਈ ਦਾ ਵਾਧੂ ਖਰਚਾ ਪੈਂਦਾ ਹੈ। ਮੌਜੂਦਾ 1500 ਰੁਪਏ ਮਾਣ ਭੱਤਾ ਬਹੁਤ ਹੀ ਨਿਗੂਣਾ ਹੈ, ਜੋ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਬਹੁਤ ਘੱਟ ਹੈ। ਉਹਨਾਂ ਸਰਕਾਰ ਅੱਗੇ ਮੰਗ ਰੱਖੀ ਕਿ ਨੰਬਰਦਾਰਾਂ ਦਾ ਮਾਣ ਭੱਤਾ ਤੁਰੰਤ ਵਧਾਇਆ ਜਾਵੇ। ਨੰਬਰਦਾਰੀ ਜੱਦੀ-ਪੁਸ਼ਤੀ ( ਵਾਰਸੋ-ਵਾਰਸ) ਲਾਗੂ ਕੀਤੀ ਜਾਵੇ। ਸਰਕਾਰੀ ਦਫ਼ਤਰਾਂ ਵਿਚ ਨੰਬਰਦਾਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇ।ਨੰਬਰਦਾਰਾਂ ਦਾ ਟੋਲ ਟੈਕਸ ਅਤੇ ਬੱਸ ਕਿਰਾਇਆ ਮੁਫ਼ਤ ਕੀਤਾ ਜਾਵੇ। ਮੀਟਿੰਗ ਦੇ ਅੰਤ ਵਿਚ ਚੋਣਾਂ ਸਮੇਂ ਮੈਨੀਫੈਸਟੋ ਵਿਚ ਕੀਤੇ ਗਏ ਵਾਅਦਿਆਂ ਨੂੰ ਯਾਦ ਕਰਵਾਉਂਦਿਆਂ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਗਈ ਕਿ ਨੰਬਰਦਾਰਾਂ ਦੀਆਂ ਇਹ ਸਾਰੀਆਂ ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ, ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੁੱਚਾ ਸਿੰਘ ਗਦਾਪੁਰ (ਖ਼ਜ਼ਾਨਚੀ), ਗੁਲਾਬ ਸਿੰਘ ਬਘੌਰਾ, ਮਸਤ ਰਾਮ ਲਾਛੜੂ ਕਲਾਂ, ਹਰਨੇਕ ਸਿੰਘ ਸੰਧਾਰਸੀ, ਜਗਤਾਰ ਸਿੰਘ ਝੁੰਗੀਆਂ, ਕਰਮਜੀਤ ਸਿੰਘ ਚਮਾਰੂ, ਸੁਰਜੀਤ ਸਿੰਘ ਕਾਮੀ ਕਲਾਂ ਅਤੇ ਰਵਿੰਦਰ ਸਿੰਘ ਗਦਾਪੁਰ ਸਮੇਤ ਵੱਡੀ ਗਿਣਤੀ ਵਿਚ ਨੰਬਰਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਸੀ . ਆਈ . ਏ . ਸਟਾਫ਼ ਵਲੋਂ 2 ਵਾਹਨ ਚੋਰ ਕਾਬੂ ਅਗਲੀ ਖ਼ਬਰ ਵਿੱਤ ਵਿਭਾਗ ਦੀਆਂ ਨਕਾਮੀਆਂ ਕਰਕੇ ਸਕੂਲਾਂ ’ਚ ਚੱਲ ਰਹੇ ਵਿਕਾਸ ਦੇ ਕੰਮ ਰੁਕੇ-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।