ਹਲਕੇ ਦੀਆਂ ਟੁੱਟੀਆਂ ਸੜਕਾਂ ਤੇ ਝੂਠੇ ਵਿਕਾਸ ਦੇ ਦਾਅਵੇ ਖੋਲ੍ਹ ਰਹੇ ਨੇ ਸਰਕਾਰ ਦੀ ਪੋਲ-ਚੰਦੂਮਾਜਰਾ
30 ਨੂੰ ਮਨਾਇਆ ਜਾਵੇਗਾ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ
ਦੇਵੀਗੜ੍ਹ, 9 ਅਗਸਤ (ਰਾਜਿੰਦਰ ਸਿੰਘ ਮੌਜੀ)-ਸਾਬਕਾ ਮੈਂਬਰ ਪਾਰਲੀਮੈਂਟ ਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਲਾਕੇ ਦੇ ਵੱਖ-ਵੱਖ ਪਿੰਡਾਂ ਮੋਹਲਗੜ, ਔਝਾਂ, ਬਿੰਜਲ, ਖਾਂਸਾ, ਐਹਿਰੂ ਕਲਾਂ ਤੇ ਐਹਿਰੂ ਖੁਰਦ ਵਿਖੇ ਬੈਠਕਾਂ ਕੀਤੀਆਂ ਗਈਆਂ। ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਆਉਣ ਵਾਲੀ 30 ਤਾਰੀਕ ਨੂੰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਭੁਨਰਹੇੜੀ ਵਿਖੇ ਮਨਾਇਆ ਜਾ ਰਿਹਾ ਹੈ।
ਦੇਵੀਗੜ੍ਹ, 9 ਅਗਸਤ (ਰਾਜਿੰਦਰ ਸਿੰਘ ਮੌਜੀ)-ਸਾਬਕਾ ਮੈਂਬਰ ਪਾਰਲੀਮੈਂਟ ਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਲਾਕੇ ਦੇ ਵੱਖ-ਵੱਖ ਪਿੰਡਾਂ ਮੋਹਲਗੜ, ਔਝਾਂ, ਬਿੰਜਲ, ਖਾਂਸਾ, ਐਹਿਰੂ ਕਲਾਂ ਤੇ ਐਹਿਰੂ ਖੁਰਦ ਵਿਖੇ ਬੈਠਕਾਂ ਕੀਤੀਆਂ ਗਈਆਂ। ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਆਉਣ ਵਾਲੀ 30 ਤਾਰੀਕ ਨੂੰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਭੁਨਰਹੇੜੀ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸੜਕਾਂ ਦੀ ਹਾਲਤ ਇੰਨੀ ਤਰਸਯੋਗ ਹੈ ਕਿ ਇਹ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਦੇ ਵੱਡੇ-ਵੱਡੇ ਦਾਅਵਿਆਂ ਦੀ ਪੋਲ ਖੋਲ੍ਹ ਰਹੀਆਂ ਹਨ। ਉਨ੍ਹਾਂ ਤੰਜ ਕੱਸਦਿਆਂ ਆਖਿਆ ਕਿ ਸਰਕਾਰ ਦੇ ਝੂਠੇ ਵਿਕਾਸ ਦੇ ਦਾਅਵਿਆਂ ਦਾ ਭੋਗ ਇਨ੍ਹਾਂ ਟੁੱਟੀਆਂ ਸੜਕਾਂ ਦੇ ਰੂਪ ਵਿਚ ਸਾਫ਼ ਨਜ਼ਰ ਆ ਰਿਹਾ ਹੈ। ਆਮ ਲੋਕ ਅਤੇ ਰਾਹਗੀਰ ਇਨ੍ਹਾਂ ਖੱਡਿਆਂ ਵਾਲੀਆਂ ਸੜਕਾਂ ਕਾਰਨ ਰੋਜ਼ਾਨਾ ਪ੍ਰੇਸ਼ਾਨ ਹੋ ਰਹੇ ਹਨ ਪਰ ਪ੍ਰਸ਼ਾਸਨ ਅਤੇ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ। ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ’ ਤੇ ਚਿੰਤਾ ਪ੍ਰਗਟ ਕਰਦਿਆਂ ਸਾਬਕਾ ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਅਸਿੱਧੇ ਤੌਰ ’ਤੇ ‘ਲੀਜ਼ ਹੋਲਡ’ ’ਤੇ ਦਿੱਲੀ ਦੇ ਹਵਾਲੇ ਕਰ ਦਿੱਤਾ ਹੈ। ਪ੍ਰਸ਼ਾਸਨਿਕ ਪ੍ਰਬੰਧਾਂ ਤੇ ਕਰਮਚਾਰੀਆਂ ਦੇ ਮਸਲਿਆਂ ’ਤੇ ਬੋਲਦਿਆਂ ਸ. ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੀ ਹਾਲਤ ਅਜਿਹੀ ਹੋ ਚੁੱਕੀ ਹੈ ਜਿਵੇਂ ਬਿਨਾਂ ਤੇਲ ਤੋਂ ਗੱਡੀ ਚਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੋਵੇ। ਜਦੋਂ ਗੱਡੀ ਵਿਚ ਤੇਲ ਹੀ ਨਹੀਂ ਪਏਗਾ, ਤਾਂ ਉਹ ਅੱਗੇ ਕਿਵੇਂ ਵਧੇਗੀ? ਸਰਕਾਰ ਦਾ ਖ਼ਜ਼ਾਨਾ ਖ਼ਾਲੀ ਹੋ ਚੁੱਕਾ ਹੈ ਤੇ ਇਹ ਪ੍ਰਸ਼ਾਸਨਿਕ ਤੌਰ ’ਤੇ ਪੂਰੀ ਤਰ੍ਹਾਂ ਦੀਵਾਲੀਆ ਹੋ ਚੁੱਕੀ ਹੈ। ਸ. ਚੰਦੂਮਾਜਰਾ ਨੇ ਅੰਤ ’ਚ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਮੌਜੂਦਾ ਹਾਲਾਤ ਨੂੰ ਸਮਝਣ ਤੇ ਇਨ੍ਹਾਂ ਖੋਖਲੇ ਦਾਅਵਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਤਾਂ ਜੋ ਪੰਜਾਬ ਨੂੰ ਤਬਾਹੀ ਤੋਂ ਬਚਾਇਆ ਜਾ ਸਕੇ।