10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪ੍ਰਵਾਸੀ ਮਜ਼ਦੂਰਾਂ ਦੀ ਆਪਸੀ ਲੜਾਈ ਨਾਲ ਸਨੌਰ ’ਚ ਬਣਿਆ ਸਹਿਮ ਦਾ ਮਾਹੌਲ ਝੜਪ ਮਗਰੋਂ ਸਨੌਰ ਵਾਸੀਆਂ ’ਚ ਵਧੀ ਚਿੰਤਾ

ਸਨੌਰ, 9 ਅਗਸਤ (ਸੋਖਲ)-ਜ਼ਿਲ੍ਹਾ ਪਟਿਆਲਾ ਅਧੀਨ ਸਨੌਰ ਦੇ ਖਾਲਸਾ ਕਾਲੋਨੀ ਰੋਡ ’ਤੇ ਬੀਤੀ ਦੇਰ ਰਾਤ ਪ੍ਰਵਾਸੀ ਮਜ਼ਦੂਰਾਂ ਦੀਆਂ ਦੋ ਧਿਰਾਂ ਵਿਚਕਾਰ ਹੋਈ ਆਪਸੀ ਲੜਾਈ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨਾਲ ਸੰਬੰਧਤ ਕੁਝ ਵੀਡੀਓਜ਼ ਵੀ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿਚ ਕੁਝ ਵਿਅਕਤੀ ਅਤੇ ਔਰਤਾਂ ਤੇ ਬੱਚੇ ਇਕ-ਦੂਜੇ ’ਤੇ ਡਾਂਗਾਂ ਅਤੇ ਸੋਟੀਆਂ ਨਾਲ ਹਮਲਾ ਕਰਦੇ ਦਿਖਾਈ ਦੇ ਰਹੇ ਹਨ।

ਅਜੀਤ ਡੈਸਕ 10-08-2026
ਸਨੌਰ, 9 ਅਗਸਤ (ਸੋਖਲ)-ਜ਼ਿਲ੍ਹਾ ਪਟਿਆਲਾ ਅਧੀਨ ਸਨੌਰ ਦੇ ਖਾਲਸਾ ਕਾਲੋਨੀ ਰੋਡ ’ਤੇ ਬੀਤੀ ਦੇਰ ਰਾਤ ਪ੍ਰਵਾਸੀ ਮਜ਼ਦੂਰਾਂ ਦੀਆਂ ਦੋ ਧਿਰਾਂ ਵਿਚਕਾਰ ਹੋਈ ਆਪਸੀ ਲੜਾਈ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨਾਲ ਸੰਬੰਧਤ ਕੁਝ ਵੀਡੀਓਜ਼ ਵੀ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿਚ ਕੁਝ ਵਿਅਕਤੀ ਅਤੇ ਔਰਤਾਂ ਤੇ ਬੱਚੇ ਇਕ-ਦੂਜੇ ’ਤੇ ਡਾਂਗਾਂ ਅਤੇ ਸੋਟੀਆਂ ਨਾਲ ਹਮਲਾ ਕਰਦੇ ਦਿਖਾਈ ਦੇ ਰਹੇ ਹਨ। ਘਟਨਾ ਕਾਰਨ ਇਲਾਕੇ ਵਿਚ ਕੁਝ ਸਮੇਂ ਲਈ ਤਣਾਅ ਵਾਲਾ ਮਾਹੌਲ ਬਣਿਆ ਰਿਹਾ। ਇਸ ਮਾਮਲੇ ਸੰਬੰਧੀ ਦੋਵੇਂ ਧਿਰਾਂ ਨਾਲ ਗੱਲਬਾਤ ਕੀਤੀ ਗਈ। ਇਕ ਧਿਰ ਦੇ ਦੀਪਕ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਵਲੋਂ ਦੂਜੀ ਧਿਰ ਨੂੰ ਲੜਾਈ ਨਾ ਕਰਨ ਦੀ ਅਪੀਲ ਕੀਤੀ ਗਈ ਸੀ, ਪਰ ਉਨ੍ਹਾਂ ਦੀ ਗੱਲ ਨਹੀਂ ਮੰਨੀ ਗਈ ਤੇ ਮਾਰਕੁੱਟ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਸ ਦੇ ਭਰਾ ਨੂੰ ਕਾਫ਼ੀ ਸੱਟਾਂ ਲੱਗੀਆਂ ਹਨ। ਦੂਜੀ ਧਿਰ ਦਾ ਕਹਿਣਾ ਹੈ ਕਿ ਲੜਾਈ ਦਾ ਕਾਰਨ ਸ਼ਰਾਬ ਪੀਣ ਨੂੰ ਲੈ ਕੇ ਹੋਇਆ ਵਿਵਾਦ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਦੂਜੀ ਧਿਰ ਵਲੋਂ ਡਾਂਗਾਂ ਲੈ ਕੇ ਆ ਕੇ ਮਾਰਕੁੱਟ ਸ਼ੁਰੂ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਦੀ ਮਾਤਾ ਤੇ ਭਰਾ ਨੂੰ ਵੀ ਸੱਟਾਂ ਲੱਗੀਆਂ। ਦੂਜੀ ਧਿਰ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਉਨ੍ਹਾਂ ਵਿਚ ਗੁੱਸਾ ਹੈ ਅਤੇ ਉਨ੍ਹਾਂ ਵਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਲੜਾਈ ਤੋਂ ਬਾਅਦ ਇਕ ਪੰਜਾਬੀ ਠੇਕੇਦਾਰ ਵਲੋਂ ਜ਼ਖ਼ਮੀ ਹੋਏ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੀ ਗੱਡੀ ਰਾਹੀਂ ਹਸਪਤਾਲ ਲਿਜਾਂਦੇ ਹੋਏ ਵੀਡੀਓ ਵਿਚ ਦਿਖਾਈ ਦਿੱਤਾ। ਠੇਕੇਦਾਰ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਸਨੌਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜੇਕਰ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਇਲਾਕੇ ਦਾ ਮਾਹੌਲ ਖ਼ਰਾਬ ਨਾ ਹੋਵੇ। ਇਸ ਸੰਬੰਧੀ ਡੀ. ਐਸ. ਪੀ. ਦਿਹਾਤੀ ਰਣਬੀਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ’ਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਪਿੰਡ ਪੇਧਨੀ ਵਿਖੇ ਤੀਆਂ ਦਾ ਪਵਿੱਤਰ ਤਿਉਹਾਰ ਮਨਾਇਆ ਅਗਲੀ ਖ਼ਬਰ ਬਾਸਕਟਬਾਲ ਟੂਰਨਾਮੈਂਟ ’ਚ ਵੱਖ-ਵੱਖ ਸ਼ਹਿਰਾਂ ਦੀਆਂ ਤੀਹ ਦੇ ਕਰੀਬ ਟੀਮਾਂ ਨੇ ਗੱਡੇ ਝੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।