11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਬੱਚਿਆਂ ਨੂੰ ਖੁਆਈਆਂ ਅਲਬੈਂਡਾਜੋਲ ਦੀ ਗੋਲੀ

ਪਟਿਆਲਾ, 10 ਅਗਸਤ (ਮਨਦੀਪ ਸਿੰਘ ਖਰੌੜ)-ਜਿਲ੍ਹਾ ਸਿਹਤ ਵਿਭਾਗ ਵਲੋ ਜਿਲ੍ਹੇ ਦੇ ਸਮੂਹ ਸਕੂਲਾਂ, ਕਾਲਜਾਂ ਤੇ ਆਂਗਣਵਾੜੀ ਸੈਂਟਰਾਂ ਵਿਚ ਰਾਸ਼ਟਰੀ ਡੀ ਵਾਰਮਿੰਗ ਦਿਵਸ ਦਾ ਆਯੋਜਨ ਕੀਤਾ, ਜਿਸ ਦੀ ਸ਼ੁਰੂਆਤ ਵਜੋ ਸਰਕਾਰੀ ਕੰਨਿਆਂ ਸੀਨੀਅਰ ਸਕੈਡੰਰੀ ਸਕੂਲ ਪੁਰਾਣੀ ਪੁਲਿਸ ਲਾਈਨ ਸੈਂਟਰ ਵਿਚ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਨੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਅਲਬੈਂਡਾਜੋਲ ਦੀ ਗੋਲੀ ਆਪਣੇ ਸਾਹਮਣੇ ਖੁਆ ਕੇ ਕੀਤੀ।

ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਸਕੂਲ ਵਿਚ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਦੀ ਗੋਲੀ ਖੁਆ ਕੇ ਡੀ ਵਾਰਮਿੰਗ ਦਿਵਸ ਦੀ ਸ਼ੁਰੂਆਤ ਕਰਦੇ ਹੋਏ। ਅਜੀਤ ਤਸਵੀਰ 11-08-2026
ਪਟਿਆਲਾ, 10 ਅਗਸਤ (ਮਨਦੀਪ ਸਿੰਘ ਖਰੌੜ)-ਜਿਲ੍ਹਾ ਸਿਹਤ ਵਿਭਾਗ ਵਲੋ ਜਿਲ੍ਹੇ ਦੇ ਸਮੂਹ ਸਕੂਲਾਂ, ਕਾਲਜਾਂ ਤੇ ਆਂਗਣਵਾੜੀ ਸੈਂਟਰਾਂ ਵਿਚ ਰਾਸ਼ਟਰੀ ਡੀ ਵਾਰਮਿੰਗ ਦਿਵਸ ਦਾ ਆਯੋਜਨ ਕੀਤਾ, ਜਿਸ ਦੀ ਸ਼ੁਰੂਆਤ ਵਜੋ ਸਰਕਾਰੀ ਕੰਨਿਆਂ ਸੀਨੀਅਰ ਸਕੈਡੰਰੀ ਸਕੂਲ ਪੁਰਾਣੀ ਪੁਲਿਸ ਲਾਈਨ ਸੈਂਟਰ ਵਿਚ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਨੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਅਲਬੈਂਡਾਜੋਲ ਦੀ ਗੋਲੀ ਆਪਣੇ ਸਾਹਮਣੇ ਖੁਆ ਕੇ ਕੀਤੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਨੇ ਕਿਹਾ ਕਿ ਚੰਗੀ ਸਿੱਖਿਆ ਦੀ ਪ੍ਰਾਪਤੀ ਲਈ ਚੰਗੀ ਸਿਹਤ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਬੱਚਿਆਂ ਵਿਚ ਪੇਟ ਦੇ ਕੀੜਿਆਂ ਕਾਰਨ ਰੋਜ਼ਾਨਾ ਦੀ ਖੁਰਾਕ ਦੇ ਘਟਣ ਕਾਰਨ ਸਰੀਰਕ ਕਮਜੋਰੀ, ਪੜ੍ਹਾਈ ਵਿਚ ਜੀਅ ਨਾ ਲਗਣਾ, ਖੂਨ ਦੀ ਕਮੀ ਦੇ ਨਾਲ-ਨਾਲ ਬੱਚਿਆਂ ਵਿਚ ਚਿੜ ਚਿੜਾਪਣ ਦੇਖਣ ਵਿਚ ਆਉਂਦਾ ਹੈ ਪਰ ਹੁਣ ਐਲਬੈਨਡਾਜੋਲ ਦੀ ਖੁਰਾਕ ਨਾਲ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਤੋਂ ਇਲਾਵਾ ਖੂਨ ਦੀ ਕਮੀ ਤੋ ਛੁਟਕਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਅੱਜ ਸੂਬੇ ਭਰ ਦੇ ਸਰਕਾਰੀ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ, ਕਾਲਜਾ, ਕੋਚਿੰਗ ਸੈਂਟਰ ਅਤੇ ਆਂਗਣਵਾੜੀ ਸੈਟਰਾਂ ਵਿਚ ਦਰਜ, ਕਿਸੇ ਕਾਰਨ ਪੜ੍ਹਾਈ ਛੱਡ ਚੁੱਕੇ 1 ਤੋਂ 19 ਸਾਲ ਤੱਕ ਦੇ 5 ਲੱਖ 30 ਹਜ਼ਾਰ 278 ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਅਲਬੈਂਡਾਜੋਲ ਦੀ ਖੁਰਾਕ ਦਿੱਤੀ ਗਈ ਅਤੇ ਬਾਕੀ ਰਹਿੰਦੇ ਬੱਚੇ ਜਿਹੜੇ ਕਿਸੇ ਕਾਰਨ ਅੱਜ ਇਹ ਗੋਲੀ ਖਾਣ ਤੋ ਵਾਂਝੇ ਰਹਿ ਗਏ ਹਨ ਉਨ੍ਹਾਂ ਨੂੰ 17 ਅਗਸਤ ਨੂੰ ਮੋਪ ਅਪ ਰਾਉਂਡ ਵਾਲੇ ਦਿਨ ਇਹ ਗੋਲੀ ਖੁਆਈ ਜਾਵੇਗੀ। ਉਹਨਾਂ ਕਿਹਾ ਕਿ ਇਸ ਵਾਰ ਜ਼ਿਲ੍ਹੇ ਦੇ 5 ਲੱਖ 70 ਹਜ਼ਾਰ ਦੇ ਕਰੀਬ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਇਹ ਗੋਲੀ ਖੁਆਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਵਲੋ ਸਾਰੇ ਸਿਹਤ ਅਧਿਕਾਰੀਆਂ ਨੂੰ ਜੀ ਆਇਆਂ ਕਿਹਾ ਤੇ ਬੱਚਿਆਂ ਨੁੰ ਵੱਡਮੁਲੀ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਸਕੂਲ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਗਿੱਲ, ਸੀਨੀਅਰ ਮੈਡੀਕਲ ਅਫਸਰ ਡਾ. ਲਵਕੇਸ਼ ਕੁਮਾਰ, ਡਾ. ਜਤਿੰਦਰ ਕੌਰ, ਮਾਸ ਮੀਡੀਆ ਦੀ ਟੀਮ, ਆਰ. ਬੀ. ਐਸ. ਕੇ. ਦਾ ਸਟਾਫ ਤੇ ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਡੀ. ਸੀ. ਵਲੋਂ ਐਸ. ਆਈ. ਆਰ. ਦੌਰਾਨ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ 23 ਬੀ. ਐਲ. ਓਜ਼ ਤੇ ਸੁਪਰਵਾਈਜ਼ਰਾਂ ਦਾ ਸਨਮਾਨ ਅਗਲੀ ਖ਼ਬਰ ਪੇ ਕਮਿਸ਼ਨ ਦਾ ਬਕਾਇਆ ਨਾ ਦੇਣ ਤੋਂ ਭੜਕੇ ਕਰਮਚਾਰੀਆਂ ਨੇ ਮਕੈਨੀਕਲ ਮੰਡਲ ਦਫ਼ਤਰ ਘੇਰ ਕੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।