12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਜਸਪ੍ਰੀਤ ਕੌਰ, ਆਰਤੀ, ਆਸ਼ੂ ਪਬਲਿਕ ਕਾਲਜ ਸਮਾਣਾ ਦਾ ਐਮ.ਏ. ਪੰਜਾਬੀ ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ

ਸਮਾਣਾ, 11 ਅਗਸਤ (ਸਾਹਿਬ ਸਿੰਘ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਨਤੀਜੇ ਵਿਚੋਂ ਪਬਲਿਕ ਕਾਲਜ ਸਮਾਣਾ ਦਾ ਐਮ. ਏ.

ਅਜੀਤ ਡੈਸਕ 12-08-2026
ਸਮਾਣਾ, 11 ਅਗਸਤ (ਸਾਹਿਬ ਸਿੰਘ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਨਤੀਜੇ ਵਿਚੋਂ ਪਬਲਿਕ ਕਾਲਜ ਸਮਾਣਾ ਦਾ ਐਮ.ਏ. ਪੰਜਾਬੀ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀਆਂ ਦੀ ਇਸ ਉੱਘੀ ਪ੍ਰਾਪਤੀ ਲਈ ਕਾਲਜ ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਉਪਲਬਧੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਟਾਫ਼ ਦੀ ਸ਼ਲਾਘਾ ਕੀਤੀ। ਪੰਜਾਬੀ ਵਿਭਾਗ ਦੇ ਮੁਖੀ ਡਾ. ਅਰਵਿੰਦਰ ਕੌਰ ਕਾਕੜਾ ਨੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੰਦਿਆਂ ਇਹ ਆਸ ਜਤਾਈ ਕਿ ਭਵਿੱਖ ਵਿਚ ਵੀ ਸਾਡੇ ਵਿਦਿਆਰਥੀ ਇਸੇ ਤਰ੍ਹਾਂ ਮਿਹਨਤ ਕਰਕੇ ਆਪਣੇ ਕਾਲਜ ਅਤੇ ਮਾਪਿਆਂ ਦਾ ਨਾਂ ਰੌਸ਼ਨ ਕਰਦੇ ਰਹਿਣਗੇ। ਇਸ ਨਤੀਜੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਐਮ.ਏ. ਪੰਜਾਬੀ ਦੇ ਚੌਥੇ ਸਮੈਸਟਰ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ 9.0 ਐਸ.ਜੀ.ਪੀ.ਏ. ਨਾਲ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਆਰਤੀ ਨੇ 8.8 ਐੱਸ.ਜੀ.ਪੀ.ਏ. ਅਤੇ ਆਸ਼ੂ ਨੇ 8.6 ਐੱਸ.ਜੀ.ਪੀ.ਏ. ਨਾਲ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਕਲਾਸ ਦੇ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕੀਤੇ ਹਨ। ਵਿਦਿਆਰਥੀਆਂ ਨੂੰ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਪੰਜਾਬੀ ਵਿਭਾਗ ਵਲੋਂ ਡਾ. ਮਨਦੀਪ ਕੌਰ, ਡਾ. ਇਕਬਾਲ ਸਿੰਘ, ਪ੍ਰੋ. ਨਰਿੰਦਰ ਸਿੰਘ ਅਤੇ ਡਾ. ਬਲਕਾਰ ਸਿੰਘ ਨੇ ਵੀ ਇਸ ਮੌਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ।
ਪਿਛਲੀ ਖ਼ਬਰ ਸਮਾਣਾ ਸ਼ਹਿਰ ਦੀ ਬਿਹਤਰੀ ਲਈ ਸੁਰਜੀਤ ਸਿੰਘ ਰੱਖੜਾ ਨੇ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਕੀਤੀ ਬੈਠਕ ਅਗਲੀ ਖ਼ਬਰ ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।