12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਮਾਣਾ ਸ਼ਹਿਰ ਦੀ ਬਿਹਤਰੀ ਲਈ ਸੁਰਜੀਤ ਸਿੰਘ ਰੱਖੜਾ ਨੇ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਕੀਤੀ ਬੈਠਕ

ਸਮਾਣਾ, 11 ਅਗਸਤ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਨਗਰ ਕੌਂਸਲ ਸਮਾਣਾ ਵਿਖੇ ਸਮੂਹ ਕੌਂਸਲਰ ਅਤੇ ਅਧਿਕਾਰੀਆਂ ਨਾਲ ਸ਼ਹਿਰ ਦੇ ਸਰਬਪੱਖੀ ਵਿਕਾਸ ਸੰਬੰਧੀ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਸੁਚੱਜਾ ਬਣਾਉਣ ਅਤੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਵਿਚ ਹੋਰ ਸੁਧਾਰ ਲਿਆਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 12-08-2026
ਸਮਾਣਾ, 11 ਅਗਸਤ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਨਗਰ ਕੌਂਸਲ ਸਮਾਣਾ ਵਿਖੇ ਸਮੂਹ ਕੌਂਸਲਰ ਅਤੇ ਅਧਿਕਾਰੀਆਂ ਨਾਲ ਸ਼ਹਿਰ ਦੇ ਸਰਬਪੱਖੀ ਵਿਕਾਸ ਸੰਬੰਧੀ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਸੁਚੱਜਾ ਬਣਾਉਣ ਅਤੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਵਿਚ ਹੋਰ ਸੁਧਾਰ ਲਿਆਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸ. ਰੱਖੜਾ ਨੇ ਸੰਬੰਧਿਤ ਅਧਿਕਾਰੀਆਂ ਅਤੇ ਕਰਮਚਾਰੀ ਆਗੂਆਂ ਨਾਲ ਸ਼ਹਿਰ ਦੀਆਂ ਜ਼ਮੀਨੀ ਲੋੜਾਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ, ਬਿਹਤਰ ਸਫ਼ਾਈ ਪ੍ਰਬੰਧ ਅਤੇ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਨੂੰ ਹੋਰ ਸਰਗਰਮੀ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਸਥਾਨਕ ਵਾਸੀਆਂ ਨੇ ਵੀ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਸ. ਰੱਖੜਾ ਦੇ ਧਿਆਨ ਵਿਚ ਲਿਆਂਦੀਆਂ । ਉਨ੍ਹਾਂ ਨੇ ਲੋਕਾਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਯੋਗ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਵਾਇਆ ਅਤੇ ਬਾਕੀ ਮਾਮਲਿਆਂ ਸੰਬੰਧੀ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਨੇ ਕਿਹਾ ਕਿ ਮਾਨ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਪਰਿਵਾਰ ਤੱਕ ਪਹੁੰਚਾਉਣਾ ਅਤੇ ਸਮਾਣਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਸਮਾਣਾ ਦੇ ਸਰਬਪੱਖੀ ਵਿਕਾਸ ਲਈ ਸਾਰੇ ਵਿਭਾਗਾਂ ਅਤੇ ਨਗਰ ਕੌਂਸਲ ਨਾਲ ਮਿਲ ਕੇ ਲਗਾਤਾਰ ਯਤਨ ਜਾਰੀ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਸੀਨੀਅਰ ਵਾਈਸ ਪ੍ਰਧਾਨ ਪਾਰਸ ਸ਼ਰਮਾ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਹਲਕਾ ਸੰਗਠਨ ਇੰਚਾਰਜ ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਕੌਂਸਲਰ ਜਗਤਾਰ ਸੰਧੂ, ਕੌਂਸਲਰ ਕੋਮਲ ਮਹੰਤ, ਸੁਖਜੀਤ ਸਿੰਘ ਚੀਮਾ, ਪਵਨ ਕੁਮਾਰ ਪੰਨੀ ਅਤੇ ਹੋਰ ਪਾਰਟੀ ਵਰਕਰ ਮੌਜੂਦ ਰਹੇ।
ਪਿਛਲੀ ਖ਼ਬਰ ਬਿਹਾਰ ਤੋਂ ਕੱਟੇ (ਪਿਸਤੌਲ) ਲੈ ਕੇ ਪੰਜਾਬ ਪੁੱਜੇ ਦੋ ਮੁਲਜ਼ਮ ਗ੍ਰਿਫ਼ਤਾਰ ਤਿੰਨ ਕੱਟੇ ਤੇ ਕਾਰਤੂਸ ਬਰਾਮਦ ਅਗਲੀ ਖ਼ਬਰ ਜਸਪ੍ਰੀਤ ਕੌਰ, ਆਰਤੀ, ਆਸ਼ੂ ਪਬਲਿਕ ਕਾਲਜ ਸਮਾਣਾ ਦਾ ਐਮ.ਏ. ਪੰਜਾਬੀ ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।