12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਆਜ਼ਾਦੀ ਦਿਹਾੜਾ 2026: ਡੀ.ਜੀ.ਪੀ. ਪੰਜਾਬ ਵਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ’ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

ਪਟਿਆਲਾ, 11 ਅਗਸਤ (ਮਨਦੀਪ ਸਿੰਘ ਖਰੌੜ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਦੂਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਐਸ. ਏ.

ਡੀਜੀਪੀ ਗੌਰਵ ਯਾਦਵ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। ਅਜੀਤ ਤਸਵੀਰ 12-08-2026
ਪਟਿਆਲਾ, 11 ਅਗਸਤ (ਮਨਦੀਪ ਸਿੰਘ ਖਰੌੜ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਦੂਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਐਸ.ਏ.ਐਸ. ਨਗਰ ਅਤੇ ਪਟਿਆਲਾ ਦਾ ਦੌਰਾ ਕੀਤਾ ਅਤੇ ਸੀਨੀਅਰ ਅਧਿਕਾਰੀਆਂ ਅਤੇ ਫੀਲਡ ਅਫਸਰਾਂ ਨਾਲ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਡੀ.ਜੀ.ਪੀ. ਨੇ ਸੂਬੇ ਭਰ ਵਿੱਚ ਖ਼ਤਰੇ ਦੀ ਸੰਭਾਵਨਾ, ਅੱਤਵਾਦ ਵਿਰੋਧੀ ਤਿਆਰੀਆਂ, ਆਜ਼ਾਦੀ ਦਿਵਸ ਨਾਲ ਸੰਬੰਧਿਤ ਜਸ਼ਨ ਵਾਲੇ ਸਥਾਨਾਂ ‘ਤੇ ਸੁਰੱਖਿਆ ਅਤੇ ਸ਼ਾਂਤੀ ਤੇ ਸਦਭਾਵਨਾ ਨੂੰ ਬਰਕਰਾਰ ਰੱਖਣ ‘ਤੇ ਜ਼ੋਰ ਦਿੰਦਿਆਂ ਅਮਲੀ ਨਿਰਦੇਸ਼ ਜਾਰੀ ਕੀਤੇ । ਐਸ.ਏ.ਐਸ. ਨਗਰ ’ਚ ਆਪਣੇ ਦੂਜੇ ਦਿਨ ਦੇ ਦੌਰੇ ਦੀ ਸ਼ੁਰੂਆਤ ਕਰਦਿਆਂ, ਡੀ.ਜੀ.ਪੀ ਗੌਰਵ ਯਾਦਵ ਨੇ ਰੂਪਨਗਰ ਰੇਂਜ ਦੇ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਰੇਂਜ ਵਿੱਚ ਐਸ.ਏ.ਐਸ. ਨਗਰ, ਰੂਪਨਗਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਿਲ ਹਨ। ਮੀਟਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਜ਼ਦੀਕੀ ਤਾਲਮੇਲ ਬਣਾਈ ਰੱਖਣ, ਪੁਲਿਸ ਦੀ ਬਿਹਤਰ ਮੌਜੂਦਗੀ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਉੱਭਰ ਰਹੀ ਚੁਣੌਤੀ ਦਾ ਤੁਰੰਤ ਅਤੇ ਫੈਸਲਾਕੁੰਨ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਐਸ.ਐਚ.ਓਜ਼ ਅਤੇ ਫੀਲਡ ਅਫਸਰਾਂ ਨਾਲ ਗੱਲਬਾਤ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਉਨ੍ਹਾਂ ਨੂੰ ਚੌਕਸੀ ਬਣਾਈ ਰੱਖਣ, ਭਾਈਚਾਰਕ ਪਹੁੰਚ ਨੂੰ ਮਜ਼ਬੂਤ ਕਰਨ ਅਤੇ ਅਗਵਾਈ ਕਰਨ ਲਈ ਉਤਸ਼ਾਹਿਤ ਕੀਤਾ। ਸਮੀਖਿਆ ਮੀਟਿੰਗਾਂ ’ਚ ਡੀਆਈਜੀ ਪਟਿਆਲਾ ਰੇਂਜ ਕੁਲਦੀਪ ਚਾਹਲ, ਡੀਆਈਜੀ ਰੂਪਨਗਰ ਰੇਂਜ ਨਾਨਕ ਸਿੰਘ, ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ, ਐਸਐਸਪੀ ਸੰਗਰੂਰ ਡਾ. ਰਵਜੋਤ ਗਰੇਵਾਲ, ਐਸ.ਐਸ.ਪੀ. ਐਸਏਐਸ ਨਗਰ ਹਰਮਨਦੀਪ ਹੰਸ, ਐਸਐਸਪੀ ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ, ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫਰਾਜ਼ ਆਲਮ, ਐਸਐਸਪੀ ਰੂਪਨਗਰ ਮਨਿੰਦਰ ਸਿੰਘ ਅਤੇ ਐਸਐਸਪੀ ਮਾਲੇਰਕੋਟਲਾ ਗੁਰਮੀਤ ਸਿੰਘ ਸਮੇਤ ਮੁੱਖ ਅਧਿਕਾਰੀਆਂ ਹਾਜ਼ਰ ਸਨ।
ਪਿਛਲੀ ਖ਼ਬਰ ਸਬ ਡਵੀਜ਼ਨ ਪੁਲਿਸ ਸਾਂਝ ਕੇਂਦਰ ਨਾਭਾ ਵਲੋਂ ਟ੍ਰੈਫਿਕ ਨਿਯਮਾਂ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।