12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਟੌਹੜਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 2 ਬੱਸਾਂ ਨੂੰ ਕੀਤਾ ਰਵਾਨਾ

ਭਾਦਸੋਂ, 11 ਅਗਸਤ (ਪ੍ਰਦੀਪ ਦੰਦਰਾਲਾ)- ਬਜ਼ੁਰਗਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਗੁਰੂ ਧਾਮਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਤਹਿਤ ਪੰਜਾਬ ਭਰ ਦੇ ਬਜ਼ੁਰਗ ਇਸ ਤੀਰਥ ਯਾਤਰਾ ਦਾ ਲਾਹਾ ਲੈ ਕੇ ਆਪਣਾ ਜੀਵਨ ਸੁਭਾਗਾ ਬਣਾ ਰਹੇ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਦੇ ਨੌਜਵਾਨ ਆਗੂ ਅਤੇ ਨਾਭਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਹਲਕੇ ਦੇ ਪਿੰਡ ਟੌਹੜਾ ਵਿਖੇ ਯਾਤਰਾ ਲਈ 2 ਬੱਸਾਂ ਨੂੰ ਰਵਾਨਾ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਸ਼ੁਰੂ ਕੀਤੀ ਗਈ।

ਅਜੀਤ ਡੈਸਕ 12-08-2026
ਭਾਦਸੋਂ, 11 ਅਗਸਤ (ਪ੍ਰਦੀਪ ਦੰਦਰਾਲਾ)- ਬਜ਼ੁਰਗਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਗੁਰੂ ਧਾਮਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਤਹਿਤ ਪੰਜਾਬ ਭਰ ਦੇ ਬਜ਼ੁਰਗ ਇਸ ਤੀਰਥ ਯਾਤਰਾ ਦਾ ਲਾਹਾ ਲੈ ਕੇ ਆਪਣਾ ਜੀਵਨ ਸੁਭਾਗਾ ਬਣਾ ਰਹੇ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਦੇ ਨੌਜਵਾਨ ਆਗੂ ਅਤੇ ਨਾਭਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਹਲਕੇ ਦੇ ਪਿੰਡ ਟੌਹੜਾ ਵਿਖੇ ਯਾਤਰਾ ਲਈ 2 ਬੱਸਾਂ ਨੂੰ ਰਵਾਨਾ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਸ਼ੁਰੂ ਕੀਤੀ ਗਈ। ਇਹ ਯੋਜਨਾ ਸਾਡੇ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਚੇਅਰਮੈਨ ਸੋਹੀਆਂ ਵਾਲਾ ਨੇ ਕਿਹਾ ਕਿ ਯਾਤਰਾ ਕਰਨ ਉਪਰੰਤ ਬੁਜ਼ੁਰਗਾਂ ਦੇ ਚਿਹਰਿਆਂ ’ਤੇ ਆਈ ਖੁਸ਼ੀ ਹੀ ਸਾਡੀ ਅਸਲ ਕਮਾਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਦੀਪਾ ਰਾਮਗੜ੍ਹ, ਯੂਥ ਆਗੂ ਜਸਪ੍ਰੀਤ ਸਿੰਘ ਰਾਇਮਲਮਾਜਰੀ, ਕਮਲ ਭਾਦਸੋਂ, ਕੁਲਦੀਪ ਸਿੰਘ ਰਹਿਲ, ਜਸਕਰਨਵੀਰ ਸਿੰਘ ਤੇਜੇ, ਜਤਿੰਦਰ ਸਿੰਘ ਕਕਰਾਲਾ, ਬੇਅੰਤ ਸਿੰਘ ਘੜੂੰਆਂ, ਦਵਿੰਦਰ ਸਿੰਘ ਨਰਮਾਣਾ, ਤੇਜਿੰਦਰ ਸਿੰਘ ਸੁੱਖੇਵਾਲ, ਵੈਸਾਖ ਸਿੰਘ ਕਾਲਸਨਾਂ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਹਲਕਾ ਸ਼ੁਤਰਾਣਾ ਸਿਹਤ ਪ੍ਰਣਾਲੀ ਦੀ ਹਾਲਤ ਤਰਸਯੋਗ- ਕੁਲਵਿੰਦਰ ਸਿੰਘ ਅਰਨੋਂ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਦੇ ਹੈੱਡਮਾਸਟਰ ਦਾ ‘ਭਾਰਤ ਸਿੱਖਿਆ ਸ਼੍ਰੋਮਣੀ ਪੁਰਸਕਾਰ’ ਨਾਲ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।