12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਬਾਬਾ ਫ਼ਰੀਦ ਪਬਲਿਕ ਸਕੂਲ ਤੁਰਖੇੜੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭਾਦਸੋਂ, 11 ਅਗਸਤ (ਗੁਰਬਖਸ ਸਿੰਘ ਵੜੈਚ)-ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਵਿਖੇ ਸਮੂਹ ਸਕੂਲ ਸਟਾਫ਼ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਪਹਿਲੀ ਕਲਾਸ ਤੋਂ ਬਾਰਵੀਂ ਕਲਾਸ ਤੱਕ ਦੀਆਂ ਸਾਰੀਆਂ ਲੜਕੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਭਾਗ ਲਿਆ।

ਅਜੀਤ ਡੈਸਕ 12-08-2026
ਭਾਦਸੋਂ, 11 ਅਗਸਤ (ਗੁਰਬਖਸ ਸਿੰਘ ਵੜੈਚ)-ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਵਿਖੇ ਸਮੂਹ ਸਕੂਲ ਸਟਾਫ਼ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਪਹਿਲੀ ਕਲਾਸ ਤੋਂ ਬਾਰਵੀਂ ਕਲਾਸ ਤੱਕ ਦੀਆਂ ਸਾਰੀਆਂ ਲੜਕੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਭਾਗ ਲਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਿਲਵਰ ਖਾਂ, ਚੇਅਰ ਪਰਸਨ ਰਾਜਦਾ ਪ੍ਰਵੀਨ ਨੇ ਵਿਸ਼ੇਸ਼ ਤੌਰ ’ਤੇ ਸਕੂਲ ਦੀਆਂ ਸਾਰੀਆਂ ਲੜਕੀਆਂ ਨੂੰ ਆਪਣਾ ਆਸ਼ੀਰਵਾਦ ਦਿੱਤਾ। ਇਸ ਮੌਕੇ ਲੜਕੀਆਂ ਨੇ ਗਰੁੱਪ ਡਾਂਸ, ਗਿੱਧਾ, ਭੰਗੜਾ ਆਦਿ ਦੀ ਪੇਸ਼ਕਾਰੀ ਬਹੁਤ ਹੀ ਵਧੀਆ ਢੰਗ ਨਾਲ ਕੀਤੀ ।ਸਕੂਲ ਦੀ ਸੀਨੀਅਰ ਕਲਾਸ ਬਾਰਵੀਂ ਦੀਆਂ ਲੜਕੀਆਂ ਵਿੱਚੋਂ ਦਿਲਪ੍ਰੀਤ ਕੌਰ ਭਮਾਰਸੀ ਜੇਰ ਨੇ ਮਿਸ ਤੀਜ ਦਾ ਖਿਤਾਬ ਹਾਸਿਲ ਕਰਕੇ ਪਹਿਲਾ ਸਥਾਨ,ਖੁਸ਼ਪ੍ਰੀਤ ਕੌਰ ਗੁਰਧਨਪੁਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਸੁਖਵਿੰਦਰ ਕੌਰ, ਵਾਈਸ ਪ੍ਰਿੰਸੀਪਲ ਕੁਲਦੀਪ ਸਿੰਘ,ਵਤਨਦੀਪ ,ਨਰਿੰਦਰ ਕੌਰ, ਜੈਸਮੀਨ ਕੌਰ ,ਮਨਪ੍ਰੀਤ ਕੌਰ ਸਮੂਹ ਟੀਚਿੰਗ ਅਤੇ ਨੋਨ ਟੀਚਿੰਗ ਸਟਾਫ਼ ਦਾ ਵਿਸ਼ੇਸ਼ ਸਹਿਯੋਗ ਰਿਹਾ।
ਪਿਛਲੀ ਖ਼ਬਰ ਜੰਡਿਆਲੀ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਅਗਲੀ ਖ਼ਬਰ ਕਲਗੀਧਰ ਨੈਸ਼ਨਲ ਪਬਲਿਕ ਸਕੂਲ ਮੂੰਗੋ ਦੇ ਬੱਚਿਆਂ ਨੇ ਵਾਲੀਬਾਲ ’ਚ ਸ਼ਾਨਦਾਰ ਜਿੱਤ ਕੀਤੀ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।