13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਵਲੋਂ ਪਟਿਆਲਾ ਨਿਗਮ ਦਾ ਦੌਰਾ

ਪਟਿਆਲਾ, 12 ਅਗਸਤ (ਅ. ਸ.

ਅਜੀਤ ਡੈਸਕ 13-08-2026
ਪਟਿਆਲਾ, 12 ਅਗਸਤ (ਅ. ਸ. ਆਹਲੂਵਾਲੀਆ)- ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਵਲੋਂ ਨਗਰ ਨਿਗਮ ਪਟਿਆਲਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਚੇਅਰਮੈਨ ਗਰੇਵਾਲ ਦੇ ਨਿਗਮ ਦਫ਼ਤਰ ਪਹੁੰਚਣ ’ਤੇ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪੂਜਾ ਸਿਆਲ, ਐਡੀਸ਼ਨਲ ਕਮਿਸ਼ਨਰ ਸਿਮਰਪ੍ਰੀਤ ਕੌਰ ਤੇ ਹੋਰ ਉੱਚ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਸਫ਼ਾਈ ਕਰਮਚਾਰੀਆਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ, ਜਿਸ ਨਾਲ ਮੁਲਾਜ਼ਮਾਂ ਵਿੱਚ ਖ਼ੁਸ਼ੀ ਦੀ ਲਹਿਰ ਅਤੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਨਿਗਮ ਸਫਾਈ ਯੂਨੀਅਨ ਦੇ ਪ੍ਰਧਾਨ ਬੱਬੂ, ਮੰਗਤ ਰਾਮ ਅਤੇ ਹੋਰ ਮੈਂਬਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਦੌਰੇ ਦੌਰਾਨ ਚੇਅਰਮੈਨ ਚੰਦਨ ਗਰੇਵਾਲ ਨੇ ਨਗਰ ਨਿਗਮ ਦੇ ਮੇਅਰ, ਕਮਿਸ਼ਨਰ ਅਤੇ ਐਡੀਸ਼ਨਲ ਕਮਿਸ਼ਨਰ ਸਮੇਤ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਫ਼ਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ, ਸੁਰੱਖਿਆ ਉਪਕਰਨਾਂ, ਭਲਾਈ ਸਕੀਮਾਂ ਤੇ ਉਨ੍ਹਾਂ ਨੂੰ ਦਰਪੇਸ਼ ਆਉਂਦੀਆਂ ਸਮੱਸਿਆਵਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਚੰਦਨ ਗਰੇਵਾਲ ਨੇ ਸਫ਼ਾਈ ਕਰਮਚਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਬੁਨਿਆਦੀ ਸਹੂਲਤਾਂ, ਸਮੇਂ ਸਿਰ ਮਿਲਣ ਵਾਲੀ ਤਨਖ਼ਾਹ, ਸੁਰੱਖਿਆ ਕਿੱਟਾਂ ਅਤੇ ਸਿਹਤ ਬੀਮਾ ਯੋਜਨਾਵਾਂ ਆਦਿ ਦਾ ਜਾਇਜ਼ਾ ਲਿਆ। ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਚੇਅਰਮੈਨ ਚੰਦਨ ਗਰੇਵਾਲ ਦਾ ਧੰਨਵਾਦ ਕਰਦਿਆਂ ਆਖਿਆ ਕਿ ਨਗਰ ਨਿਗਮ ਪਟਿਆਲਾ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਸਫ਼ਾਈ ਮੁਲਾਜ਼ਮਾਂ ਦਾ ਯੋਗਦਾਨ ਸਭ ਤੋਂ ਅਹਿਮ ਹੈ, ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਮੇਅਰ ਨੇ ਭਰੋਸਾ ਦਿਵਾਇਆ ਕਿ ਕਮਿਸ਼ਨ ਵਲੋਂ ਦਿੱਤੀਆਂ ਗਈਆਂ ਹਦਾਇਤਾਂ ’ਤੇ ਪੂਰੀ ਤਰ੍ਹਾਂ ਅਮਲ ਕਰਦਿਆਂ ਕਰਮਚਾਰੀਆਂ ਨੂੰ ਹਰ ਲੋੜੀਂਦੀ ਸਹੂਲਤ ਤੇ ਬਣਦੇ ਹੱਕ ਸਮੇਂ ਸਿਰ ਮੁਹੱਈਆ ਕਰਵਾਏ ਜਾਣਗੇ।
ਪਿਛਲੀ ਖ਼ਬਰ ਪੰਜ ਦਿਨਾਂ ਬੈਂਕਿੰਗ ਪ੍ਰਣਾਲੀ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਦੇਸ਼ ਵ... ਅਗਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਦੀਆਂ ਖਿਡਾਰਨਾਂ ਨੇ ਜ਼ੋਨਲ ਸ਼ਤਰੰਜ ਚੈਂਪੀਅਨਸ਼ਿਪ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।