14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਚਮਾਰਹੇੜੀ, ਮਿੱਠੂਮਾਜਰਾ ਤੇ ਭੱਠਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ

ਬਹਾਦਰਗੜ੍ਹ, 13 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵਲੋਂ ਪਿੰਡ ਚਮਾਰਹੇੜੀ, ਮਿੱਠੂਮਾਜਰਾ ਅਤੇ ਭੱਠਲਾਂ ਵਿਖੇ ਵੱਖ-ਵੱਖ ਨਵੇਂ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਦੌਰਾਨ ਆਯੋਜਿਤ ‘ਸੱਥ ਮਿਲਣੀ’ ਪ੍ਰੋਗਰਾਮਾਂ ਵਿਚ ਇਲਾਕਾ ਵਾਸੀਆਂ ਦਾ ਅਥਾਹ ਸੈਲਾਬ ਉਮੜ ਪਿਆ।

ਅਜੀਤ ਡੈਸਕ 14-08-2026

ਬਹਾਦਰਗੜ੍ਹ, 13 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵਲੋਂ ਪਿੰਡ ਚਮਾਰਹੇੜੀ, ਮਿੱਠੂਮਾਜਰਾ ਅਤੇ ਭੱਠਲਾਂ ਵਿਖੇ ਵੱਖ-ਵੱਖ ਨਵੇਂ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਦੌਰਾਨ ਆਯੋਜਿਤ ‘ਸੱਥ ਮਿਲਣੀ’ ਪ੍ਰੋਗਰਾਮਾਂ ਵਿਚ ਇਲਾਕਾ ਵਾਸੀਆਂ ਦਾ ਅਥਾਹ ਸੈਲਾਬ ਉਮੜ ਪਿਆ। ਹਡਾਣਾ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਦੇ ਇਸ ਭਾਰੀ ਇਕੱਠ ਵਲੋਂ ਮਿਲੇ ਪਿਆਰ ਤੇ ਉਤਸ਼ਾਹ ਨੇ ਸਾਬਤ ਕਰ ਦਿੱਤਾ ਹੈ ਕਿ ਮਾਨ ਸਰਕਾਰ ਦੀਆਂ ਵਿਕਾਸ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਜਨਤਾ ਪੂਰੀ ਤਰ੍ਹਾਂ ਸਰਕਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ। ਇਸ ਮੌਕੇ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ, ਗੁਰਪ੍ਰੀਤ ਸਿੰਘ ਸਰਪੰਚ ਤੇ ਬਲਾਕ ਪ੍ਰਧਾਨ, ਗੁਰਜੀਤ ਸਿੰਘ ਭੱਠਲ, ਤਰਸੇਮ ਸਿੰਘ ਸਰਪੰਚ, ਕੁਲਦੀਪ ਸਿੰਘ ਸਰਪੰਚ, ਗੁਰਪ੍ਰੀਤ ਸਿੰਘ ਮੈਂਬਰ ਬਲਾਕ ਸੰਮਤੀ, ਬਿੱਲਾ ਸਿੰਘ ਮੈਂਬਰ ਬਲਾਕ ਸੰਮਤੀ, ਦਵਿੰਦਰ ਸਿੰਘ ਮਾੜੂ ਸੀਨੀਅਰ ‘ਆਪ’ ਆਗੂ ਅਤੇ ਪ੍ਰਿੰਸੀਪਲ ਕਰਮ ਸਿੰਘ ਤੋਂ ਇਲਾਵਾ ‘ਆਪ’ ਦੇ ਸੀਨੀਅਰ ਆਗੂ, ਸਥਾਨਕ ਸਰਪੰਚ-ਪੰਚ, ਪਾਰਟੀ ਵਰਕਰ ਅਤੇ ਭਾਰੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਉਨ੍ਹਾਂ ਹੋਰ ਆਖਿਆ ਕਿ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਭੇਦਭਾਵ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਇਲਾਕਾ ਵਾਸੀਆਂ ਵਲੋਂ ਮਿਲ ਰਿਹਾ ਇਹ ਭਰੋਸਾ, ਸਾਥ ਅਤੇ ‘ਸੱਥ ਮਿਲਣੀ’ ਵਿਚ ਪਹੁੰਚਿਆ ਲੋਕਾਂ ਦਾ ਇਹ ਠਾਠਾਂ ਮਾਰਦਾ ਇਕੱਠ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ, ਜੋ ਸਾਨੂੰ ਦਿਨ-ਰਾਤ ਹਲਕੇ ਦੀ ਸੇਵਾ ਕਰਨ ਦਾ ਬਲ ਦਿੰਦਾ ਹੈ। ਰਣਜੋਧ ਸਿੰਘ ਹਡਾਣਾ ਨੇ ਅੱਗੇ ਆਖਿਆ, ਸਾਡਾ ਮੁੱਖ ਟੀਚਾ ਹਲਕੇ ਦੇ ਹਰੇਕ ਪਿੰਡ ਵਿਚ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਪਹੁੰਚਾਉਣਾ ਹੈ। ਪਿੰਡਾਂ ਦੇ ਨਿਰਮਾਣ ਅਤੇ ਸੁਧਾਰ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਲਾਕੇ ਦੇ ਵਿਕਾਸ ਨਾਲ ਜੁੜੇ ਹਰੇਕ ਵਾਅਦੇ ਨੂੰ ਪਾਰਦਰਸ਼ੀ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ।

ਪਿਛਲੀ ਖ਼ਬਰ ਮਨਜੀਤ ਸਿੰਘ ਬਾਵਾ (ਸ਼ੇਰਗੜ੍ਹ) ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਤੇਜਬੀਰ ਸਿੰਘ ਖਾਂਗ ਯੂਥ ਅਕਾਲੀ ਦਲ ਦੇ ਕੌਮੀ ਜਰਨਲ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।