14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗੁਰਦੁਆਰਾ ਡੇਰਾ ਬਾਬਾ ਅਜਾਪਾਲ ਘੋੜਿਆਂ ਵਾਲਾ ਨਾਲ ਸੰਬੰਧਿਤ ਮਸਲਿਆਂ ਨੂੰ ਲੈ ਕੇ ਪ੍ਰਬੰਧਕਾਂ ਨੇ ਪੁਲਿਸ ਅਧਿਕਾਰੀਆਂ ਨੂੰ ਕਰਵਾਇਆ ਜਾਣੂ

ਨਾਭਾ, 13 ਅਗਸਤ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਅਧੀਨ ਇਤਿਹਾਸਿਕ ਗੁਰਦੁਆਰਾ ਡੇਰਾ ਬਾਬਾ ਆਜਾਪਾਲ ਘੋੜਿਆਂ ਵਾਲਾ ਵਿਖੇ ਗੁਰਦੁਆਰਾ ਸਾਹਿਬ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ਨੂੰ ਲੈ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਗੁਰੂ ਘਰ ਪੁੱਜੇ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਹੋਰਾਂ ਨਾਲ ਕਈ ਮਸਲਿਆਂ ’ਤੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਨੇ ਪੁਲਿਸ ਅਧਿਕਾਰੀ ਇੰਸਪੈਕਟਰ ਬਰਾੜ ਨੂੰ ਜਾਣੂ ਕਰਵਾਇਆ ਕਿ ਗੁਰਦੁਆਰਾ ਸਾਹਿਬ ਦੇ ਆਸ-ਪਾਸ ਘੁੰਮਦੇ ਸਮਾਜ ਵਿਰੋਧੀ ਤੇ ਮਾੜੇ ਅਨਸਰਾਂ ਵਲੋਂ ਕੀਤੀਆਂ ਜਾਂਦੀਆਂ ਕੋਝੀਆਂ ਸ਼ਰਾਰਤਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਨੱਥ ਪਾਈ ਪਾਈ ਜਾਵੇ।

ਅਜੀਤ ਡੈਸਕ 14-08-2026
ਨਾਭਾ, 13 ਅਗਸਤ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਅਧੀਨ ਇਤਿਹਾਸਿਕ ਗੁਰਦੁਆਰਾ ਡੇਰਾ ਬਾਬਾ ਆਜਾਪਾਲ ਘੋੜਿਆਂ ਵਾਲਾ ਵਿਖੇ ਗੁਰਦੁਆਰਾ ਸਾਹਿਬ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ਨੂੰ ਲੈ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਗੁਰੂ ਘਰ ਪੁੱਜੇ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਹੋਰਾਂ ਨਾਲ ਕਈ ਮਸਲਿਆਂ ’ਤੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਨੇ ਪੁਲਿਸ ਅਧਿਕਾਰੀ ਇੰਸਪੈਕਟਰ ਬਰਾੜ ਨੂੰ ਜਾਣੂ ਕਰਵਾਇਆ ਕਿ ਗੁਰਦੁਆਰਾ ਸਾਹਿਬ ਦੇ ਆਸ-ਪਾਸ ਘੁੰਮਦੇ ਸਮਾਜ ਵਿਰੋਧੀ ਤੇ ਮਾੜੇ ਅਨਸਰਾਂ ਵਲੋਂ ਕੀਤੀਆਂ ਜਾਂਦੀਆਂ ਕੋਝੀਆਂ ਸ਼ਰਾਰਤਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਨੱਥ ਪਾਈ ਪਾਈ ਜਾਵੇ। ਮੈਨੇਜਰ ਨੇ ਦੱਸਿਆ ਕਿ ਬਹੁਤ ਸਾਰੇ ਮਾੜੇ ਅਨਸਰ ਅਕਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਿਚ ਦਖਲ ਦਿੰਦੇ ਹਨ ਤੇ ਗੁਰੂ ਘਰ ਨੂੰ ਬਦਨਾਮ ਕਰਨ ਦੀਆਂ ਸਾਜਿਸ਼ਾਂ ਰਚਦੇ ਹਨ, ਜਿਸ ਕਰਕੇ ਅਜਿਹੇ ਲੋਕਾਂ ਦੇ ਖਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕੋਤਵਾਲੀ ਮੁਖੀ ਨੂੰ ਦੱਸਿਆ ਕਿ ਗੁਰੂ ਘਰ ਦੇ ਬਾਹਰਲੇ ਪਾਸੇ ਸੰਗਤਾਂ ਲਈ ਬਣਾਏ ਗਏ ਬਾਥਰੂਮ ਦੇ ਸੰਬੰਧ ਵਿਚ ਕੁਝ ਲੋਕਾਂ ਵਲੋਂ ਸੋਸ਼ਲ ਮੀਡੀਆ ’ਤੇ ਗਲਤ ਪ੍ਰਚਾਰ ਕੀਤਾ ਗਿਆ ਹੈ ਜਿਸ ਸੰਬੰਧੀ ਪੁਲਿਸ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧ ਵਿਚ ਮੁੱਖ ਦਫਤਰ ਨੂੰ ਵੀ ਲਿਖਤੀ ਤੌਰ ’ਤੇ ਜਾਣਕਾਰੀ ਭੇਜ ਦਿੱਤੀ ਗਈ ਹੈ ਤੇ ਕਾਨੂੰਨੀ ਪੈਰਵਾਈ ਵੀ ਆਰੰਭ ਦਿੱਤੀ ਹੈ। ਇਸ ਮੌਕੇ ਜਿਥੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਸੰਬੰਧਿਤ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਨੂੰ ਗੁਰੂ ਘਰ ਪੁੱਜਣ ’ਤੇ ਸਨਮਾਨਿਤ ਕੀਤਾ, ਉਥੇ ਹੀ ਪੁਲਿਸ ਅਧਿਕਾਰੀਆਂ ਨੇ ਪ੍ਰਬੰਧਕਾਂ ਨੂੰ ਭਰੋਸਾ ਦਿੱਤਾ ਹੈ ਕਿ ਅਜਿਹੇ ਮਾੜੇ ਅਨਸਰਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਇਸ ਮੌਕੇ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਨੇ ਕਿਹਾ ਕਿ ਜਿਹੜੇ ਲੋਕ ਗੁਰੂ ਘਰ ਨੂੰ ਬਦਨਾਮ ਕਰਨ ਲਈ ਕੋਝੀਆਂ ਚਾਲਾਂ ਚੱਲ ਰਹੇ ਹਨ ਉਨ੍ਹਾਂ ਖ਼ਿਲਾਫ਼ ਪਹਿਲਾਂ ਹੀ ਕਾਫੀ ਮਾਮਲੇ ਦਰਜ ਹਨ ਅਤੇ ਉਨ੍ਹਾਂ ਨੂੰ ਹੁਣ ਵੀ ਕਾਨੂੰਨ ਦਾ ਸਾਹਮਣਾ ਕਰਨਾ ਪਏਗਾ। ਇਸ ਮੌਕੇ ਸੁਖਦੇਵ ਸਿੰਘ ਅਕਾਂਊਟੈਂਟ, ਗੁਰਦੀਪ ਸਿੰਘ ਕਲਰਕ, ਅਵਤਾਰ ਸਿੰਘ ਬਾਲੀ, ਸਤਿੰਦਰ ਸਿੰਘ ਸੱਤੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਘਰ ਨਤਮਸਤਕ ਹੋਣ ਆਏ ਗੁਰਸਿੱਖ ’ਤੇ ਕਾਤਲਾਨਾ ਹਮਲਾ ਕਰਨਾ ਕਾਇਰਤਾ ਦੀ ਨਿਸ਼ਾਨੀ-ਰਾਜਿੰਦਰ ਸਿੰਘ ਵਿਰਕ ਅਗਲੀ ਖ਼ਬਰ ਸਰਕਾਰੀ ਕਾਲਜ (ਲੜਕੀਆਂ) ਪਟਿਆਲਾ ’ਚ ‘ਵੰਡ ਦੀ ਭਿਆਨਕਤਾ ਦੀ ਯਾਦ’ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।