14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗੁਰੂ ਘਰ ਨਤਮਸਤਕ ਹੋਣ ਆਏ ਗੁਰਸਿੱਖ ’ਤੇ ਕਾਤਲਾਨਾ ਹਮਲਾ ਕਰਨਾ ਕਾਇਰਤਾ ਦੀ ਨਿਸ਼ਾਨੀ-ਰਾਜਿੰਦਰ ਸਿੰਘ ਵਿਰਕ

ਦੇਵੀਗੜ੍ਹ, 13 ਅਗਸਤ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਏ ਜਾਨਲੇਵਾ ਹਮਲੇ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਹਲਕਾ ਸਨੌਰ ਨੇ ਕਿਹਾ ਹੈ ਕਿ ਗੁਰੂ ਘਰ ਨਤਮਸਤਕ ਹੋਣ ਆਏ ਗੁਰਸਿੱਖ ’ਤੇ ਕਾਤਲਾਨਾ ਹਮਲਾ ਕਰਨਾ ਕਾਇਰਤਾ ਦੀ ਨਿਸ਼ਾਨੀ ਹੈ। ਵਿਰਕ ਨੇ ਕਿਹਾ ਕਿ ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਹੋਇਆ ਹੈ ਤੇ ਲਗਾਤਾਰ ਦੂਜੀ ਵਾਰ ਗੁਰੂ ਘਰ ਵਿਚ ਹੀ ਹੋਇਆ ਹੈ।

ਅਜੀਤ ਡੈਸਕ 14-08-2026
ਦੇਵੀਗੜ੍ਹ, 13 ਅਗਸਤ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਏ ਜਾਨਲੇਵਾ ਹਮਲੇ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਹਲਕਾ ਸਨੌਰ ਨੇ ਕਿਹਾ ਹੈ ਕਿ ਗੁਰੂ ਘਰ ਨਤਮਸਤਕ ਹੋਣ ਆਏ ਗੁਰਸਿੱਖ ’ਤੇ ਕਾਤਲਾਨਾ ਹਮਲਾ ਕਰਨਾ ਕਾਇਰਤਾ ਦੀ ਨਿਸ਼ਾਨੀ ਹੈ। ਵਿਰਕ ਨੇ ਕਿਹਾ ਕਿ ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਹੋਇਆ ਹੈ ਤੇ ਲਗਾਤਾਰ ਦੂਜੀ ਵਾਰ ਗੁਰੂ ਘਰ ਵਿਚ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਹਮਲੇ ਇਹ ਵੀ ਦਰਸਾਉਂਦੇ ਹਨ ਕਿ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਵਿਰੋਧੀ ਵੀ ਇਸ ਘਟੀਆ ਕਾਰਵਾਈ ਦੀ ਸਾਜ਼ਿਸ਼ ਦਾ ਹਿੱਸਾ ਹੋ ਸਕਦੇ ਹਨ। ਇਸ ਲਈ ਇਹਨਾਂ ਦੋਵਾਂ ਹਮਲਿਆਂ ਦੀ ਡੂੰਘਾਈ ਨਾਲ ਸੀ. ਬੀ. ਆਈ. ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ।
ਪਿਛਲੀ ਖ਼ਬਰ ਕਾਨੂੰਨ ਹੱਥ ਵਿਚ ਲੈਣ ਵਾਲਾ ਦੋਸ਼ੀ ਕੋਈ ਵੀ ਹੋਵੇ ਬਖਸ਼ਿਆ ਨਹੀਂ ਜਾਣਾ ਚਾਹੀਦਾ-ਜਥੇਦਾਰ ਬਘੌਰਾ ਅਗਲੀ ਖ਼ਬਰ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਘੋੜਿਆਂ ਵਾਲਾ ਨਾਲ ਸੰਬੰਧਿਤ ਮਸਲਿਆਂ ਨੂੰ ਲੈ ਕੇ ਪ੍ਰਬੰਧਕਾਂ ਨੇ ਪੁਲਿਸ ਅਧਿਕਾਰੀਆਂ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।