ਪੰਜਾਬ ਟਰੇਡ ਕਮਿਸ਼ਨ ਨੇ ਲਿਆ ਬਿਜਲੀ ਦੀਆਂ ਲਾਈਨਾਂ ਦਾ ਜਾਇਜ਼ਾ
ਰਾਜਪੁਰਾ, 13 ਅਗਸਤ (ਰਣਜੀਤ ਸਿੰਘ)- ਇੱਥੇ ਪੰਜਾਬ ਟਰੇਡ ਕਮਿਸ਼ਨ ਵਲੋਂ ਵੱਖ-ਵੱਖ ਮੁਹੱਲਿਆਂ ਵਿਚ ਬਿਜਲੀ ਸਪਲਾਈ ਦਾ ਜਾਇਜ਼ਾ ਲਿਆ ਗਿਆ ਤੇ ਮੁਹੱਲਾ ਵਾਸੀਆਂ ਦੀ ਮੰਗ ’ਤੇ ਬਿਜਲੀ ਦੇ ਸਪਲਾਈ ਦੇ ਨੁਕਸ ਠੀਕ ਕੀਤੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਟਰੇਡ ਕਮਿਸ਼ਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਦੱਸਿਆ ਕਿ ਸ਼ਿਵ ਮੰਦਰ ਕਾਲੋਨੀ, ਮਹਿੰਦਰ ਗੰਜ ਕਾਲੋਨੀ ਸਮੇਤ ਹੋਰਨਾਂ ਥਾਵਾਂ ਮੁਹੱਲਾ ਵਾਸੀਆਂ ਨੇ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੀਆਂ ਕਾਲੋਨੀਆਂ ਵਿਚ ਬਿਜਲੀ ਦੀਆਂ ਤਾਰਾਂ ਕਾਫ਼ੀ ਜ਼ਿਆਦਾ ਪੁਰਾਣੀਆਂ ਹੋ ਗਈਆਂ ਹਨ।
ਰਾਜਪੁਰਾ, 13 ਅਗਸਤ (ਰਣਜੀਤ ਸਿੰਘ)- ਇੱਥੇ ਪੰਜਾਬ ਟਰੇਡ ਕਮਿਸ਼ਨ ਵਲੋਂ ਵੱਖ-ਵੱਖ ਮੁਹੱਲਿਆਂ ਵਿਚ ਬਿਜਲੀ ਸਪਲਾਈ ਦਾ ਜਾਇਜ਼ਾ ਲਿਆ ਗਿਆ ਤੇ ਮੁਹੱਲਾ ਵਾਸੀਆਂ ਦੀ ਮੰਗ ’ਤੇ ਬਿਜਲੀ ਦੇ ਸਪਲਾਈ ਦੇ ਨੁਕਸ ਠੀਕ ਕੀਤੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਟਰੇਡ ਕਮਿਸ਼ਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਦੱਸਿਆ ਕਿ ਸ਼ਿਵ ਮੰਦਰ ਕਾਲੋਨੀ, ਮਹਿੰਦਰ ਗੰਜ ਕਾਲੋਨੀ ਸਮੇਤ ਹੋਰਨਾਂ ਥਾਵਾਂ ਮੁਹੱਲਾ ਵਾਸੀਆਂ ਨੇ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੀਆਂ ਕਾਲੋਨੀਆਂ ਵਿਚ ਬਿਜਲੀ ਦੀਆਂ ਤਾਰਾਂ ਕਾਫ਼ੀ ਜ਼ਿਆਦਾ ਪੁਰਾਣੀਆਂ ਹੋ ਗਈਆਂ ਹਨ। ਇਸ ਲਈ ਬਿਜਲੀ ਦਾ ਫਾਸਟ ਪਿਆ ਰਹਿੰਦਾ ਹੈ। ਇਸ ਕਾਰਨ ਮੁਹੱਲਾ ਵਾਸੀਆਂ ਨੂੰ ਗਰਮੀ ਦੇ ਦਿਨਾਂ ਵਿਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਦਾ ਹੈ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਗਰਮੀ ਕਾਰਨ ਬਜ਼ੁਰਗਾਂ ਅਤੇ ਬੱਚਿਆਂ ਨੂੰ ਕਾਫੀ ਜ਼ਿਆਦਾ ਦਿੱਕਤਾਂ ਆਂਊਦੀਆਂ ਹਨ। ਇਸ ਸੰਬੰਧੀ ਵਿਚ ਬਿਜਲੀ ਬੋਰਡ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ ਅਤੇ ਉਨ੍ਹਾਂ ਦੇ ਨਾਲ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਢੁਕਵੇਂ ਹੱਲ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਆਮ ਆਦਮੀ ਦੀ ਸਰਕਾਰ ਵਪਾਰੀਆਂ ਅਤੇ ਆਮ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਦਿੱਕਤ ਨਹੀਂ ਆਉਣ ਦੇਵੇਗੀ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕੋਈ ਵੀ ਤਕਲੀਫ਼ ਹੋਵੇ ਉਹ ਬਿਨਾਂ ਝਿਜਕ ਆ ਕੇ ਮਿਲ ਸਕਦੇ ਹਨ। ਇਸ ਮੌਕੇ ’ ਤੇ ਹੋਰਨਾਂ ਸਮੇਤ ਟਿੱਕੂ ਬਾਂਸਲ, ਕੀਰਤ ਸਿੰਘ ਸਿਹਰਾ, ਜਸਵੀਰ ਸਿੰਘ ਚੀਮਾ, ਮੁਕੇਸ਼ ਗੁਪਤਾ ਅਤੇ ਬਿਜਲੀ ਬੋਰਡ ਦੇ ਅਧਿਕਾਰੀਆਂ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ।