15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਤੰਤਰਤਾ ਸੰਗਰਾਮੀ ਗੁਰਦੀਪ ਸਿੰਘ ਨੂੰ ਘਰ ਜਾ ਕੇ ਕੀਤਾ ਸਨਮਾਨ

ਬਨੂੜ, 14 ਅਗਸਤ (ਭੁਪਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਸੁਤੰਤਰਤਾ ਸੰਗਰਾਮੀ ਗੁਰਦੀਪ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਪਿੰਡ ਝੱਜੋ ਨੇੜੇ ਬਨੂੜ ਨੂੰ ਉਨ੍ਹਾਂ ਦੇ ਘਰ ਪਹੁੰਚ ਕੇ ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਦੇਸ਼ ਦੀ ਆਜ਼ਾਦੀ ਲਈ ਦਿੱਤੇ ਯੋਗਦਾਨ ਦੀ ਵਧਾਈ ਦਿੱਤੀ ਗਈ। ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੇ ਨਿਰਦੇਸ਼ਾਂ ਤੇ ਮਿਊਂਸੀਪਲ ਕੌਂਸਲ ਬਨੂੜ ਦੇ ਅਧਿਕਾਰੀ ਉਨ੍ਹਾਂ ਨੂੰ 15 ਅਗਸਤ ‘ਤੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੱਦਾ ਦੇਣ ਪੁੱਜੇ ਸਨ, ਪਰ ਗੁਰਦੀਪ ਸਿੰਘ ਵਲੋਂ ਆਪਣੀ ਸਿਹਤ ਦਾ ਹਵਾਲਾ ਦਿੰਦਿਆਂ ਮੁਹਾਲੀ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸ਼ਾਮਿਲ ਹੋਣ ਤੋਂ ਅਸਮਰਥਤਾ ਪ੍ਰਗਟਾਏ ਜਾਣ ‘ਤੇ ਉਨ੍ਹਾਂ ਨੂੰ ਘਰ ਹੀ ਸਨਮਾਨਿਤ ਕੀਤਾ।

ਅਜੀਤ ਡੈਸਕ 15-08-2026
ਬਨੂੜ, 14 ਅਗਸਤ (ਭੁਪਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਸੁਤੰਤਰਤਾ ਸੰਗਰਾਮੀ ਗੁਰਦੀਪ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਪਿੰਡ ਝੱਜੋ ਨੇੜੇ ਬਨੂੜ ਨੂੰ ਉਨ੍ਹਾਂ ਦੇ ਘਰ ਪਹੁੰਚ ਕੇ ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਦੇਸ਼ ਦੀ ਆਜ਼ਾਦੀ ਲਈ ਦਿੱਤੇ ਯੋਗਦਾਨ ਦੀ ਵਧਾਈ ਦਿੱਤੀ ਗਈ। ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੇ ਨਿਰਦੇਸ਼ਾਂ ਤੇ ਮਿਊਂਸੀਪਲ ਕੌਂਸਲ ਬਨੂੜ ਦੇ ਅਧਿਕਾਰੀ ਉਨ੍ਹਾਂ ਨੂੰ 15 ਅਗਸਤ ‘ਤੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੱਦਾ ਦੇਣ ਪੁੱਜੇ ਸਨ, ਪਰ ਗੁਰਦੀਪ ਸਿੰਘ ਵਲੋਂ ਆਪਣੀ ਸਿਹਤ ਦਾ ਹਵਾਲਾ ਦਿੰਦਿਆਂ ਮੁਹਾਲੀ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸ਼ਾਮਿਲ ਹੋਣ ਤੋਂ ਅਸਮਰਥਤਾ ਪ੍ਰਗਟਾਏ ਜਾਣ ‘ਤੇ ਉਨ੍ਹਾਂ ਨੂੰ ਘਰ ਹੀ ਸਨਮਾਨਿਤ ਕੀਤਾ। ਇਸ ਮੌਕੇ ਸੁੰਤਤਰਤਾ ਸੰਗਰਾਮੀ ਗੁਰਦੀਪ ਸਿੰਘ ਨੇ ਦੇਸ਼ ਦੇ 80ਵੇਂ ਅਜ਼ਾਦੀ ਦਿਵਸ ਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵਰਗੇ ਬਹੁਤ ਸਾਰੇ ਆਜ਼ਾਦੀ ਘੁਲਾਟੀਆਂ ਲਈ ਆਜ਼ਾਦੀ ਦੀ ਪਹਿਲੀ ਸਵੇਰ ਅੱਜ ਵੀ ਯਾਦਗਾਰੀ ਬਣੀ ਹੋਈ ਹੈ। ਇਸ ਮੌਕੇ ਕੌਸਲਰ ਦੇ ਅਧਿਕਾਰੀ ਅਸ਼ੋਕ ਕੁਮਾਰ, ਗੁਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਵਿਚ ਉਨ੍ਹਾਂ ਦੇ ਸਪੁੱਤਰ ਸੁਖਵੀਰ ਸਿੰਘ, ਨੂੰਹ ਸ੍ਰੀਮਤੀ ਪਰਮਜੀਤ ਕੌਰ, ਪੋਤਰੇ ਪਰਵਿੰਦਰ ਸਿੰਘ, ਕਰਮਜੀਤ ਸਿੰਘ ਤੇ ਪ੍ਰਭਕੀਰਤ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਪੂਟਾ ਵਲੋਂ ਅਧਿਆਪਕਾਂ ਦੀਆਂ ਮੰਗਾਂ ਮਨਵਾਉਣ ਲਈ ਲਾਇਆ ਧਰਨਾ ਅਗਲੀ ਖ਼ਬਰ ਪਾਕਿਸਤਾਨੀ ਅਮਨ ਪ੍ਰੇਮੀਆਂ ਨੇ ਵਾਹਗਾ ਸਰਹੱਦੀ ਪੋਸਟ ’ਤੇ ਜਗਾਈਆਂ ਮੋਮਬਤੀਆਂ ਸਰਹੱਦ ਦੇ ਜ਼ੀਰੋ ਪੁਆਇੰਟ ’ਤੇ ਲੱਗੇ ਹਿੰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।