15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਰਣਜੋਧ ਸਿੰਘ ਹਡਾਣਾ ਨੇ ਬੀਬੀਪੁਰ ’ਚ “ਆਪ” ਦਾ ਗੜ੍ਹ ਕੀਤਾ ਮਜ਼ਬੂਤ

ਭੁੱਨਰਹੇੜੀ, 14 ਅਗਸਤ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਬੀਬੀਪੁਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਵੱਖ-ਵੱਖ ਰਵਾਇਤੀ ਪਾਰਟੀਆਂ ਨਾਲ ਸੰਬੰਧਿਤ ਦਰਜਨਾਂ ਆਗੂ, ਪੰਚ ਤੇ ਨੌਜਵਾਨ ਰਣਜੋਧ ਸਿੰਘ ਹਡਾਣਾ ਦੀ ਰਹਿਨੁਮਾਈ ਅਤੇ ਗੁਰਿੰਦਰਪਾਲ ਸਿੰਘ ਅਦਾਲਤੀਵਾਲਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਨਵੇਂ ਸ਼ਾਮਿਲ ਹੋਏ ਸਾਥੀਆਂ ਨੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਨਾਲ ਜੁੜਨ ਦਾ ਫ਼ੈਸਲਾ ਲਿਆ।

ਅਜੀਤ ਡੈਸਕ 15-08-2026
ਭੁੱਨਰਹੇੜੀ, 14 ਅਗਸਤ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਬੀਬੀਪੁਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਵੱਖ-ਵੱਖ ਰਵਾਇਤੀ ਪਾਰਟੀਆਂ ਨਾਲ ਸੰਬੰਧਿਤ ਦਰਜਨਾਂ ਆਗੂ, ਪੰਚ ਤੇ ਨੌਜਵਾਨ ਰਣਜੋਧ ਸਿੰਘ ਹਡਾਣਾ ਦੀ ਰਹਿਨੁਮਾਈ ਅਤੇ ਗੁਰਿੰਦਰਪਾਲ ਸਿੰਘ ਅਦਾਲਤੀਵਾਲਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਨਵੇਂ ਸ਼ਾਮਿਲ ਹੋਏ ਸਾਥੀਆਂ ਨੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਨਾਲ ਜੁੜਨ ਦਾ ਫ਼ੈਸਲਾ ਲਿਆ। ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਨਵੇਂ ਸਾਥੀਆਂ ਦਾ ਸਿਰੋਪਾਓ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ‘ਆਪ’ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਲਾਭ ਸਿੰਘ, ਦਰਸ਼ਨ ਸਿੰਘ, ਜਸਵੰਤ ਸਿੰਘ, ਮਨਮੋਹਨ ਸਿੰਘ, ਨਛੱਤਰ ਸਿੰਘ, ਕਰਮ ਸਿੰਘ, ਗੁਰਚੈਨ ਸਿੰਘ, ਧਰਮਵੀਰ ਸਿੰਘ, ਜਗਤਾਰ ਸਿੰਘ, ਗੁਰਚਰਨ ਸਿੰਘ, ਮੁਖਤਿਆਰ ਸਿੰਘ, ਦੀਦਾਰ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ, ਦਿਲਬਾਗ ਸਿੰਘ, ਰਜਿੰਦਰ ਸਿੰਘ, ਹਰਮੇਸ਼ ਸਿੰਘ, ਰਿੰਕੂ ਸਿੰਘ, ਮਨਜਿੰਦਰ ਸਿੰਘ, ਜਸਵੀਰ ਸਿੰਘ, ਰਣਧੀਰ ਸਿੰਘ ਬਿੱਟੂ, ਬਲਵੀਰ ਸਿੰਘ, ਹਰਜਿੰਦਰ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ, ਮੰਗਲ ਸਿੰਘ, ਰਣਜੀਤ ਸਿੰਘ ਅਤੇ ਹਰਵਿੰਦਰ ਸਿੰਘ ਪਤਵੰਤੇ ਸ਼ਾਮਿਲ ਸਨ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਲੋਕ-ਪੱਖੀ ਵਿਕਾਸ ਕਾਰਜਾਂ ਅਤੇ ਲੋਕ ਹਿੱਤ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਮਨਿੰਦਰ ਸਿੰਘ ਫਰਾਂਸਵਾਲਾ, ਲਵਤਾਰ ਸਿੰਘ ‘ਆਪ’ ਆਗੂ, ਮੇਜਰ ਸਿੰਘ, ਭਰਪੂਰ ਸਿੰਘ, ਕੁਲਦੀਪ ਕੌਰ, ਸੁਖਜੀਤ ਕੌਰ ਸਮੇਤ ‘ਆਪ’ ਦੇ ਸੀਨੀਅਰ ਆਗੂ, ਸਥਾਨਕ ਸਰਪੰਚ-ਪੰਚ, ਪਾਰਟੀ ਵਰਕਰ ਤੇ ਵੱਡੀ ਗਿਣਤੀ ਵਿਚ ਪਿੰਡ ਬੀਬੀਪੁਰ ਦੇ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਰਣਜੋਧ ਸਿੰਘ ਹਡਾਣਾ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਵੰਡੇ ਨਿਯੁਕਤੀ ਪੱਤਰ ਅਗਲੀ ਖ਼ਬਰ ਨਾਭਾ ਤੋਂ ਵਾਹਗਾ ਬਾਰਡਰ ਤੱਕ ਭਾਰਤ-ਪਾਕਿ ਦੋਸਤੀ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।