15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ’ਤੇ ਗੁਰੂ ਘਰ ਵਿਚ ਹੋਇਆ ਹਮਲਾ ਨਿੰਦਣਯੋਗ-ਅਵਤਾਰ ਸਿੰਘ ਘਲੋੜੀ

ਸਨੌਰ, 14 ਅਗਸਤ (ਸੋਖਲ)-ਹਲਕਾ ਸਨੌਰ ਤੋਂ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਘਲੋੜੀ ਨੇ ਕਿਹਾ ਕਿ ਗੁਰੂ ਘਰ ਵਿਚ ਨਿਮਾਣੇ ਸਿੱਖ ਵਜੋਂ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸੁਖਬੀਰ ਸਿੰਘ ਬਾਦਲ ਉੱਪਰ ਹਮਲਾ ਕਰਨਾ ਸਿੱਖ ਸਿਧਾਂਤਾਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਹਰ ਸਿੱਖ ਲਈ ਸ਼ਰਧਾ ਤੇ ਸਤਿਕਾਰ ਦਾ ਕੇਂਦਰ ਹੈ, ਜਿਥੇ ਹਰ ਕੋਈ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਜਾਂਦਾ ਹੈ।

ਅਜੀਤ ਡੈਸਕ 15-08-2026
ਸਨੌਰ, 14 ਅਗਸਤ (ਸੋਖਲ)-ਹਲਕਾ ਸਨੌਰ ਤੋਂ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਘਲੋੜੀ ਨੇ ਕਿਹਾ ਕਿ ਗੁਰੂ ਘਰ ਵਿਚ ਨਿਮਾਣੇ ਸਿੱਖ ਵਜੋਂ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸੁਖਬੀਰ ਸਿੰਘ ਬਾਦਲ ਉੱਪਰ ਹਮਲਾ ਕਰਨਾ ਸਿੱਖ ਸਿਧਾਂਤਾਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਹਰ ਸਿੱਖ ਲਈ ਸ਼ਰਧਾ ਤੇ ਸਤਿਕਾਰ ਦਾ ਕੇਂਦਰ ਹੈ, ਜਿਥੇ ਹਰ ਕੋਈ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਜਾਂਦਾ ਹੈ। ਅਵਤਾਰ ਸਿੰਘ ਘਲੋੜੀ ਨੇ ਕਿਹਾ ਕਿ ਗੁਰੂ ਘਰ ਵਿਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਨੂੰ ਅੰਜਾਮ ਦੇਣਾ ਸਿੱਖੀ ਦੀਆਂ ਮਰਿਆਦਾਵਾਂ ਤੇ ਸਿਧਾਂਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਦੀ ਸਿੱਖ ਸਮਾਜ ਵਿਚ ਸਖ਼ਤ ਨਿੰਦਾ ਹੋਣੀ ਚਾਹੀਦੀ ਹੈ।
ਪਿਛਲੀ ਖ਼ਬਰ ਸਾਬਕਾ ਮੰਤਰੀ ਧਰਮਸੋਤ ਨੇ ਸੁਖਬੀਰ ’ਤੇ ਹੋਏ ਹਮਲੇ ਦੀ ਕੀਤੀ ਨਿੰਦਾ ਅਗਲੀ ਖ਼ਬਰ ਪਾਰਟੀ ਪ੍ਰਧਾਨ ਸੁਖਬੀਰ ’ਤੇ ਹੋਏ ਹਮਲੇ ਦੀ ਹੋਵੇ ਪੜਤਾਲ-ਲਾਲਕਾ, ਬੀਬੀ ਰਾਮਗੜ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।